ਬੋਹਾ ਅਤੇ ਬਰੇਟਾ ਨਗਰ ਕੌਂਸਲ ਵਿਚ ਆਪ ਨੂੰ ਮਿਲਿਆ ਬਲ,  ਦਰਜ਼ਨਾਂ ਕੌਸਲਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਚੰਡੀਗੜ੍ਹ 10 ਜੂਨ (ਖ਼ਬਰ ਖਾਸ ਬਿਊਰੋ)

ਹਲਕਾ ਬੁਢਲਾਡਾ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਕੋਸ਼ਿਸ਼ ਸਦਕਾ ਨਗਰ ਕੌਸਲ ਬੋਹਾ ਅਤੇ ਬਰੇਟਾ ਦੇ ਦਰਜਨਾਂ ਕੌਸਲਰਾਂ ਨੇ ਆਮ ਆਦਮੀ ਪਾਰਟੀ ਦਾ ਝੰਡਾ ਚੁੱਕ ਲਿਆ ਹੈ।

ਜਾਣਕਾਰੀ ਅਨੁਸਾਰ ਨਗਰ ਪੰਚਾਇਤ ਬੋਹਾ ਦੇ 3 ਐਮ ਸੀ ਅਤੇ ਨਗਰ ਕੌਂਸਲ ਬਰੇਟਾ ਦੇ 6 ਕੌਸਲਰਾਂ ਨੇ ਰਾਜਵੀਰ ਸਿੰਘ ਘੁੰਮਣ (ਪੀ.ਏ. ਟੂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ) ਨੇ ਅਤੇ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਹਲਕਾ ਬੁਢਲਾਡਾ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ ।
ਇਸ ਮੌਕੇ ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਹੋਰ ਪੜ੍ਹੋ 👉  ਸਰਕਾਰੀ ਕਾਲਜ ਰੂਪਨਗਰ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਮ

 

ਨਗਰ ਪੰਚਾਇਤ ਬੋਹਾ ਤੋਂ ਪਾਰਟੀ ਵਿੱਚ ਸ਼ਾਮਲ ਹੋਏ ਜੇਤੂ ਐਮਸੀ:
ਸਰਦਾਰ ਕੁਲਵੰਤ ਸਿੰਘ (ਵਾਰਡ ਨੰਬਰ 6)
ਸਰਦਾਰ ਕਿਰਪਾਲ ਸਿੰਘ ਖਾਲਸਾ, ਵਾਰਡ ਨੰਬਰ 4 ਅਤੇ
ਸਰਦਾਰ ਚਰਨਜੀਤ ਸਿੰਘ ਚੰਨੀ, ਵਾਰਡ ਨੰਬਰ 1
ਇਸੇ ਤਰਾਂ ਨਗਰ ਕੌਂਸਲ ਬਰੇਟਾ ਤੋਂ ਪਾਰਟੀ ਵਿੱਚ ਸ਼ਾਮਲ ਹੋਏ ਜੇਤੂ ਐਮਸੀ:
ਗਗਨਦੀਪ ਸਿੰਘ, ਵਾਰਡ ਨੰਬਰ 8
ਲਖਵਿੰਦਰ ਕੁਮਾਰ ਲੱਕੀ, ਵਾਰਡ ਨੰਬਰ 10
ਮਨਪ੍ਰੀਤ ਕੌਰ, ਪਤਨੀ ਸ੍ਰੀ ਸੋਨੀ ਰਾਮ, ਵਾਰਡ ਨੰਬਰ 12
ਅਮਰਜੀਤ ਦੇਵੀ, ਵਾਰਡ ਨੰਬਰ 7
ਗਗਨਦੀਪ ਕੌਰ, ਪਤਨੀ ਸ੍ਰੀ ਲਖਵਿੰਦਰ ਸਿੰਘ ਬਜਰੰਗੀ, ਵਾਰਡ ਨੰਬਰ 9
ਸੰਦੀਪ ਕੌਰ, ਪਤਨੀ ਸ੍ਰੀ ਜੀਵਨ ਸਿੰਘ, ਵਾਰਡ ਨੰਬਰ 11

ਹੋਰ ਪੜ੍ਹੋ 👉  ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ

ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਫੰਡਾਂ ਦੀ ਘਾਟ ਨਹੀਂ ਆਉਣ ਦੇਣਗੇ ਅਤੇ ਨਗਰ ਕੌਸਲ। ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣਗੇ।

ਰਾਜਵੀਰ ਸਿੰਘ ਘੁੰਮਣ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਚੁਣੇ ਹੋਏ ਨੁਮਾਇੰਦਿਆਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਦੇ ਹੱਕ ਵਿੱਚ ਖੜ੍ਹੇ ਹਨ।
ਇਸ ਮੌਕੇ ਨਵੇਂ ਸ਼ਾਮਲ ਹੋਏ ਐਮਸੀਆਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਹ ਸਮਾਗਮ ਵਿੱਚ ਰਣਜੀਤ ਸਿੰਘ ਚੇਅਰਮੈਨ, ਜਗਸੀਰ ਜੱਗਾ ਐਮ ਸੀ , ਸੰਤੋਖ ਸਾਗਰ ਐਮ ਸੀ , ਕੇਵਲ ਸ਼ਰਮਾ ਸ਼ਹਿਰੀ ਪ੍ਰਧਾਨ, ਸੰਦੀਪ ਬੱਗਾ ਐਮ ਸੀ , ਰਜਿੰਦਰ ਸਿੰਘ, ਕੁਲਵਿੰਦਰ ਬਜਰੰਗੀ , ਗੁਰਪਾਲ ਸਿੰਘ , ਜਲਾਵਰ ਸਿੰਘ ਗੁਰਮੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ ਨੇ ਸ਼ਾਮਲ ਹੋਏ ਐਮ ਸੀ ਸਹਿਬਾਨਾਂ ਨੂੰ ਵਧਾਈ ਦਿੱਤੀ ।

ਹੋਰ ਪੜ੍ਹੋ 👉  ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਗੋਇਲ

Leave a Reply

Your email address will not be published. Required fields are marked *