‘ਡੱਲੇਵਾਲ ਦਾ ਮਰਨ ਵਰਤ, ਸਿਹਤ ਦਾ ਹਵਾਲਾ ਦਿੰਦਿਆ ਕੰਗ ਨੇ ਕਿਸਾਨੀ ਮੁੱਦਿਆਂ ’ਤੇ ਚਰਚਾ ਲਈ ਪੇਸ਼ ਕੀਤਾ ਕੰਮ ਰੋਕੂ ਮਤਾ

ਨਵੀਂ ਦਿੱਲੀ, 18 ਦਸੰਬਰ (ਖ਼ਬਰ ਖਾਸ ਬਿਊਰੋ)

ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਅੰਦੋਲਨਾਂ ਤੇ ਕਿਸਾਨ ਭਾਈਚਾਰੇ ਨਾਲ ਜੁੜੇ ਮਸਲਿਆਂ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਲੋਕ ਸਭਾ ਵਿਚ ਕੰਮ ਰੋਕੂ ਮਤੇ ਦਾ ਨੋਟਿਸ ਦਿੱਤਾ ਹੈ।

ਕੰਗ ਨੇ ਨੋਟਿਸ ਵਿਚ ਕਿਹਾ ਕਿ ਪਿਛਲੇ 22 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (70) ਬਹੁਤ ਬਿਮਾਰ ਹਨ ਤੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ। ਕੰਗ ਨੇ ਕਿਸਾਨਾਂ ਦੇ ਮਸਲੇ ’ਤੇ ਚਰਚਾ ਦੀ ਮੰਗ ਨੂੰ ਲੈ ਕੇ ਸਦਨ ਦਾ ਹੋਰ ਕੰਮਕਾਜ ਰੋਕਣ ਦੀ ਮੰਗ ਕਰਦਿਆਂ ਕਿਹਾ, ‘‘ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਤੇ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਰਪੇਸ਼ ਹਨ।’’

ਹੋਰ ਪੜ੍ਹੋ 👉  ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਹੋਈ ਸੰਪੰਨ

ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਖੇਤੀ ਬਾਰੇ ਸੰਸਦੀ ਕਮੇਟੀ ਨੇ ਲੰਘੇ ਦਿਨ ਸੰਸਦ ਨੂੰ ਆਪਣੀ ਰਿਪੋਰਟ ਵਿਚ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੀ ਸਿਫਾਰਸ਼ ਕਰਦਿਆਂ ਇਸ ਨੂੰ ਕਿਸਾਨਾਂ ਲਈ ਅਹਿਮ ਪੇਸ਼ਕਦਮੀ ਤੇ ਗੇਮਚੇਂਜਰ ਕਰਾਰ ਦਿੱਤਾ ਸੀ।

Leave a Reply

Your email address will not be published. Required fields are marked *