ਅਕਾਲ ਤਖ਼ਤ ਸਾਹਿਬ ਦਾ ਹੁਕਮ, ਮੁੱਖ ਮੰਤਰੀ ਨੂੰ ਮੂੰਹ ਨਾ ਲਾਓ
ਅੰਮ੍ਰਿਤਸਰ 15 ਜੂਨ (ਖ਼ਬਰ ਖਾਸ ਬਿਊਰੋ)
ਪੰਜ ਸਿੰਘ ਸਾਹਿਬਾਨ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ ਸਿੱਖ ਸੰਗਤ, ਪੰਥ, ਸਿੱਖਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੂੰਹ ਨਾ ਲਾਉਣ ਦਾ ਹੁਕਮ ਦਿੱਤਾ ਹੈ। ਪੰਜ ਸਿੰਘ ਸਾਹਿਬਾਨ ਨੇ ਭਗਵੰਤ ਮਾਨ ਦੀ ਸਮੁਚੀ ਵਜਾਰਤ ਅਤੇ ਸਾਰੇ ਸਿੱਖ ਵਿਧਾਇਕਾਂ ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਵੀ ਕੀਤਾ ਹੈ। ਸਿੰਘ ਸਾਹਿਬਾਨ ਦਾ ਇਹ ਫੈਸਲਾ ਆਪ ਸਰਕਾਰ ਲਈ ਕਸੂਤੀ ਸਥਿਤੀ ਵਿਚ ਫਸਾਉਣ ਵਾਲਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਅਤੇ ਪੰਥਕ ਸਖਸ਼ੀਅਤ, ਸਿਖ ਬੁੱਧੀਜੀਵੀਆਂ, ਸਿੱਖ ਵਿਦਵਾਨਾਂ ਦੀ ਮੀਟਿੰਗ ਹੋਈ। ਮੀਟਿੰਗ ਉਪਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਅਕਾਲ ਤਖਤ ਸਾਹਿਬ ਦੀ ਫਸੀਲ ਤੋ ਸਿਖ ਕੌਮ ਦੇ ਨਾਮ ਸੰਦੇਸ਼ ਪੜਿਆ। ਉਹਨਾਂ 29 ਜੂਨ ਨੂੰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।
ਜਥੇਦਾਰ ਨੇ ਇਹ ਹੁਕਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਅਕਾਲ ਤਖ਼ਤ ਵੱਲੋਂ ਬਣਾਏ ਗਏ ਕਾਨੂੰਨ ਵਿੱਚ ਜ਼ਰੂਰੀ ਸੋਧਾਂ ਕਰਨ ਵਿੱਚ ਸਰਕਾਰ ਦੀ ਅਸਫਲਤਾ ਸਬੰਧੀ ਜਾਰੀ ਕੀਤਾ। ਗਿਆਨੀ ਗੜਗੱਜ ਨੇ ਸੋਮਵਾਰ ਦੁਪਹਿਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫਾਸੀਲ ਤੋਂ ਇਸ ਹੁਕਮ ਦਾ ਐਲਾਨ ਕੀਤਾ।
ਜਥੇਦਾਰ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸਦੀ ਦੋ ਫੋਰੈਂਸਿਕ ਲੈਬਾਂ ਦੁਆਰਾ ਜਾਂਚ ਕੀਤੀ ਗਈ ਹੈ, ਅਤੇ ਜਾਂਚ ਵਿੱਚ ਪਾਇਆ ਗਿਆ ਹੈ ਕਿ ਵੀਡੀਓ ਏਆਈ-ਅਧਾਰਤ ਨਹੀਂ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਖ ਗੁਰੂਆਂ ਅਤੇ ਕੌਮ ਦੇ ਮਹਾਨ ਆਗੂ ਸੰਤ ਜਰਨੈਲ ਸਿੰਘ ਭਿੰਡਰਾਵਾਲਾ ਦੀਆਂ ਫੋਟੋਆਂ ਦਾ ਨਿਰਾਦਰ ਕੀਤਾ ਹੈ। ਉਹਨਾਂ ਕੌਮ ਨੂੰ ਮੁੱਖ ਮੰਤਰੀ ਨੂੰ ਮੂੰਹ ਨਾ ਲਾਉਣ ਦੇ ਹੁਕਮ ਦਿੱਤਾ ਹੈ।
ਉਧਰ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ।
ਬਲਤੇਜ ਪੰਨੂ ਨੇ ਜਥੇਦਾਰ ਵੱਲੋਂ ਜਾਰੀ ਕੀਤੀ ਗਈ ਕਥਿਤ ਫੋਰੈਂਸਿਕ ਰਿਪੋਰਟ ‘ਤੇ ਗੰਭੀਰ ਸਵਾਲ ਚੁੱਕਦਿਆਂ ਕਿਹਾ ਕਿ ਇਸ ਰਿਪੋਰਟ ਵਿੱਚ ਕਿਤੇ ਵੀ ਇਹ ਨਹੀਂ ਲਿਖਿਆ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਕੌਣ ਹੈ। ਉਹਨਾਂ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਅਸੀਂ ਤੁਹਾਡੀ ਰਿਪੋਰਟ ਮੰਨ ਵੀ ਲਈਏ ਕਿ ਵੀਡੀਓ (ਏਆਈ) ਨਾਲ ਨਹੀਂ ਬਣੀ, ਤਾਂ ਜੱਥੇਦਾਰ ਸਾਹਿਬ ਇਹ ਦੱਸਣ ਕਿ ਉਸ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦਾ ਕੱਦ ਕਿੰਨਾ ਹੈ? ਜਿਸ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤੁਸੀਂ ਉਂਗਲ ਚੁੱਕ ਰਹੇ ਹੋ, ਕੀ ਉਹਨਾਂ ਦਾ ਕੱਦ ਅਤੇ ਵੀਡੀਓ ਵਾਲੇ ਵਿਅਕਤੀ ਦਾ ਕੱਦ ਮੇਲ ਖਾਂਦਾ ਹੈ? ਉਹ ਕਿਹੜਾ ਹੋਟਲ ਦਾ ਕਮਰਾ ਹੈ ਜਿੱਥੇ ਗੁਰੂ ਸਾਹਿਬ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ, ਜਿਵੇਂ ਕਿ ਦਾਅਵਾ ਕੀਤਾ ਜਾ ਰਿਹਾ ਹੈ? ਰਿਪੋਰਟ ਇਹ ਦੱਸਣ ਵਿਚ ਪੂਰੀ ਤਰ੍ਹਾਂ ਨਾਕਾਮ ਹੈ ਕਿ ਵੀਡੀਓ ਵਿਚ ਅਸਲ ਵਿੱਚ ਕੌਣ ਹੈ। ਪੰਨੂ ਨੇ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ਦਾ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਜਨਤਾ ਦੇ ਸਾਹਮਣੇ ਕਰਕੇ ਰਹੇਗੀ।

13 ਅਪ੍ਰੈਲ, 2026 ਨੂੰ, ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਜਗਤ ਜੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ, 2026 ਪਾਸ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਸ ਐਕਟ ਦੇ ਕੁਝ ਉਪਬੰਧਾਂ ‘ਤੇ ਸਵਾਲ ਉਠਾਏ ਸਨ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਦੇ ਕੁਝ ਉਪਬੰਧ ਸਿੱਖ ਪਰੰਪਰਾ ਦੇ ਉਲਟ ਹਨ ਅਤੇ ਸਿੱਖ ਕੌਮ ਨੂੰ ਗੁਰੂ ਘਰ ਤੋਂ ਦੂਰ ਕਰ ਦੇਣਗੇ। ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਦਾ ਐਲਾਨ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੇ ਕੁਝ ਉਪਬੰਧਾਂ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਸੀ ਅਤੇ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਸੋਧ ਕਰਨ ਲਈ 15 ਦਿਨ ਦਿੱਤੇ ਗਏ ਸਨ। 11 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਆਪਣੇ ਇਤਰਾਜ਼ ਦਰਜ ਕਰਵਾਏ ਸਨ। ਹਾਲਾਂਕਿ, ਸਰਕਾਰ ਨੇ ਜ਼ਿੱਦੀ ਰਵੱਈਆ ਅਪਣਾਉਂਦੇ ਹੋਏ ਸਿੱਖ ਭਾਵਨਾਵਾਂ ਨੂੰ ਪੂਰੀ ਤਰ੍ਹਾਂ ਅਣਦੇਖਾ ਕਰ ਦਿੱਤਾ। ਜਥੇਦਾਰ ਨੇ ਕਿਹਾ ਕਿ ਹਰ ਸਿੱਖ ਸ੍ਰੀ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਬਰਕਰਾਰ ਰੱਖਣ ਲਈ ਆਪਣਾ ਸਿਰ ਵੱਢਣ ਲਈ ਤਿਆਰ ਹੋਵੇਗਾ, ਪਰ ਉਹ ਕਿਸੇ ਵੀ ਤਰ੍ਹਾਂ ਦੀ ਜ਼ਿੱਦ ਨਾਲ ਇਸਦੀ ਸ਼ਾਨ ਨੂੰ ਭੰਗ ਨਹੀਂ ਹੋਣ ਦੇਵੇਗਾ। ਇਸ ਲਈ ਪੰਜਾਬ ਮੰਤਰੀ ਮੰਡਲ ਅਤੇ ਸਿੱਖ ਵਿਧਾਇਕਾਂ ਜਿਨ੍ਹਾਂ ਨੇ ਇਸ ਬਿੱਲ ‘ਤੇ ਸਹਿਮਤੀ ਜਤਾਈ ਹੈ, ਨੂੰ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕੀਤਾ ਗਿਆ ਹੈ।ਮੀਟਿੰਗ ‘ਚ ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗਡਗੱਜ, ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗੁਰਿੰਦਰਪਾਲ ਸਿੰਘ ਗੁਰਿੰਦਰ ਸਿੰਘ, ਅਮਰਨਾਥ ਸਿੰਘ ਸਾਹਿਬ ਗਿਆਨੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗੁਰਜੀਤ ਸਿੰਘ ਹਾਜ਼ਰ ਸਨ। ਗ੍ਰੰਥੀ ਗਿਆਨੀ ਕੇਵਲ ਸਿੰਘ