ਅਕਾਲੀ ਦਲ ਨੇ ਮਨਘੜਤ ਸਮੱਗਰੀ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਜੂਨ 2026 – ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਗੁੰਮਰਾਹਕੁੰਨ ਅਤੇ ਫਰਜ਼ੀ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਖ਼ਿਲਾਫ਼ ਚਿੱਟਾ ਪਾਰਟੀ (ਸ਼ਿਰੋਮਣੀ ਅਕਾਲੀ ਦਲ), ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਈਡੀ ਪਾਰਟੀ (ਭਾਜਪਾ) ਅਤੇ ਕਾਂਗਰਸ ਵਿਰੁੱਧ ਪੂਰੇ ਪੰਜਾਬ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ। ‘ਆਪ’ ਦੇ ਮੰਤਰੀ, ਵਿਧਾਇਕ, ਸੀਨੀਅਰ ਆਗੂ, ਵਰਕਰ ਅਤੇ ਸਥਾਨਕ ਲੋਕ ਸੂਬੇ ਭਰ ਵਿੱਚ ਸੜਕਾਂ ‘ਤੇ ਉਤਰ ਆਏ ਅਤੇ ਵਿਰੋਧੀ ਪਾਰਟੀਆਂ ‘ਤੇ ਧਰਮ ਦੀ ਦੁਰਵਰਤੋਂ ਕਰਨ, ਝੂਠਾ ਪ੍ਰਚਾਰ ਫੈਲਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਹੁਣ ਲਈ ਸਿਆਸੀ ਸਾਜ਼ਿਸ਼ਾਂ ਰਚਣ ਦੇ ਦੋਸ਼ ਲਾਏ।

ਫ਼ਰੀਦਕੋਟ, ਬਰਨਾਲਾ ਅਤੇ ਮਾਨਸਾ ਤੋਂ ਲੈ ਕੇ ਕਪੂਰਥਲਾ, ਮੋਗਾ ਅਤੇ ਬਾਦਲ ਪਿੰਡ ਤੱਕ, ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਤਾਕਤਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਉਨ੍ਹਾਂ ਨੇ ਪੰਜਾਬ ਵਿਰੋਧੀ ਅਤੇ ਪੰਥ ਵਿਰੋਧੀ ਦੱਸਿਆ, ਜੋ ਸਿਆਸੀ ਫਾਇਦੇ ਲਈ ਵਾਰ-ਵਾਰ ਧਾਰਮਿਕ ਭਾਵਨਾਵਾਂ ਦਾ ਸ਼ੋਸ਼ਣ ਕਰਨ ਅਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰਦੀਆਂ ਆਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਧਿਰ ਨਫ਼ਰਤ, ਝੂਠੀ ਅਫ਼ਵਾਹਾਂ ਅਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਕਰ ਰਹੀ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਪ੍ਰਸ਼ਾਸਨ, ਰੁਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ, ਭਲਾਈ ਸਕੀਮਾਂ ਅਤੇ ਵਿਕਾਸ ਪੱਖੀ ਸਿਆਸਤ ਰਾਹੀਂ ਪੰਜਾਬੀਆਂ ਦਾ ਦਿਲ ਜਿੱਤਿਆ ਹੈ।

ਹੋਰ ਪੜ੍ਹੋ 👉  29 ਸਾਲ ਤੋਂ ਘੱਟ ਉਮਰ ਦੇ 8,200 ਤੋਂ ਵੱਧ ਪੁਲਿਸ ਮੁਲਾਜ਼ਮ, ਪੰਜਾਬ ਪੁਲਿਸ ਵਿੱਚ ਨੌਜਵਾਨੀ ਅਤੇ ਤਜਰਬੇ ਦਾ ਵਿਲੱਖਣ ਸੁਮੇਲ

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਜਿਹੀ ਵੰਡ ਪਾਉਣ ਵਾਲੀ ਰਾਜਨੀਤੀ ਨੂੰ ਵਾਰ-ਵਾਰ ਨਕਾਰਿਆ ਹੈ ਅਤੇ ਉਹ ਮੁੱਖ ਮੰਤਰੀ ਦੇ ਅਕਸ ਨੂੰ ਖ਼ਰਾਬ ਕਰਨ ਜਾਂ ਸੂਬੇ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਤਰੱਕੀ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।

ਮੋਹਾਲੀ ਵਿਖੇ ਇੱਕ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸ਼ਿਰੋਮਣੀ ਅਕਾਲੀ ਦਲ ਦੀਆਂ ਪੰਥ ਵਿਰੋਧੀ ਤੇ ਪੰਜਾਬ ਵਿਰੋਧੀ ਗਤੀਵਿਧੀਆਂ ਅਤੇ ਸੂਬੇ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਾਰ-ਵਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖ਼ਿਲਾਫ਼ ਪੂਰੇ ਪੰਜਾਬ ਵਿੱਚ ਸੰਕੇਤਕ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ, “ਅੱਜ ਆਮ ਆਦਮੀ ਪਾਰਟੀ ਦੇ ਵਰਕਰ ਅਜਿਹੀਆਂ ਤਾਕਤਾਂ ਖ਼ਿਲਾਫ਼ ਆਪਣਾ ਰੋਸ ਦਰਜ ਕਰਵਾਉਣ ਲਈ ਨਾ ਸਿਰਫ਼ ਮੋਹਾਲੀ ਬਲਕਿ ਪੂਰੇ ਪੰਜਾਬ ਵਿੱਚ ਸੜਕਾਂ ‘ਤੇ ਉਤਰੇ ਹਨ। ਪੰਜਾਬ ਦੇ ਲੋਕ ਇਨ੍ਹਾਂ ਸਾਜ਼ਿਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਵਾਰ-ਵਾਰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦੇਣਗੇ।”

ਹੋਰ ਪੜ੍ਹੋ 👉  ਤਜਿੰਦਰ ਕੌਰ ਥਿੰਦ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਕਨਵੀਨਰ ਨਿਯੁਕਤ

ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ, “ਸਾਡੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਕਰੀਬ 44,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਸੂਬੇ ਦੇ ਪਿੰਡਾਂ ਵਿੱਚ ਖੇਡ ਮੈਦਾਨ ਵਿਕਸਿਤ ਕੀਤੇ ਜਾ ਰਹੇ ਹਨ। ਕਰੀਬ 45,000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਵਿਸ਼ਵ ਪੱਧਰੀ ਮਿਆਰੀ ਸਿੱਖਿਆ ਮਿਲ ਰਹੀ ਹੈ, ਜਦੋਂ ਕਿ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਮਿਲ ਰਿਹਾ ਹੈ।”

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਇਤਿਹਾਸਕ ਵਿਕਾਸ ਕਾਰਜਾਂ ਨੇ ਵਿਰੋਧੀ ਪਾਰਟੀਆਂ ਨੂੰ ਬੇਚੈਨ ਕਰ ਦਿੱਤਾ ਹੈ। “ਪੰਜਾਬ ਵਿੱਚ ਹੋ ਰਹੀ ਤੇਜ਼ੀ ਨਾਲ ਤਰੱਕੀ ਨੂੰ ਹਜ਼ਮ ਕਰਨ ਵਿੱਚ ਅਸਮਰੱਥ ਸ਼ਿਰੋਮਣੀ ਅਕਾਲੀ ਦਲ ਹੁਣ ਘਟੀਆ ਰਾਜਨੀਤੀ ‘ਤੇ ਉਤਰ ਆਇਆ ਹੈ। ਇਸ ਨੇ ਸਾਡੇ ਮੁੱਖ ਮੰਤਰੀ ਦੇ ਸਾਫ਼-ਸੁਥਰੇ ਅਕਸ ਨੂੰ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ ‘ਤੇ ਇੱਕ ਮਨਘੜਤ ਅਤੇ ਫਰਜ਼ੀ ਵੀਡੀਓ ਬਣਾ ਕੇ ਵਾਇਰਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਉਨ੍ਹਾਂ ਸਿਆਸੀ ਤਾਕਤਾਂ ਦੀ ਨਿਰਾਸ਼ਾ ਨੂੰ ਦਰਸਾਉਂਦਾ ਹੈ ਜੋ ਜਨਤਾ ਦਾ ਸਮਰਥਨ ਗੁਆ ਚੁੱਕੀਆਂ ਹਨ ਅਤੇ ਝੂਠੇ ਪ੍ਰਚਾਰ ਰਾਹੀਂ ਦੁਬਾਰਾ ਆਪਣੀ ਹੋਂਦ ਬਚਾਉਣ ਦੀ ਨਾਕਾਮ ਕੋਸ਼ਿਸ਼ ਕਰ ਰਹੀਆਂ ਹਨ।”

ਹੋਰ ਪੜ੍ਹੋ 👉  ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਨਿਭਾਇਆ

ਆਪ ਆਗੂ ਨੇ ਕਿਹਾ ਕਿ ਇਹ ਸੂਬਾ ਪੱਧਰੀ ਪ੍ਰਦਰਸ਼ਨ ਇਸ ਸਾਜ਼ਿਸ਼ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਕਰਨ ਅਤੇ ਇਹ ਸਖ਼ਤ ਸੁਨੇਹਾ ਦੇਣ ਲਈ ਕੀਤੇ ਗਏ ਹਨ ਕਿ ਝੂਠ ਅਤੇ ਫਰੇਬ ‘ਤੇ ਆਧਾਰਿਤ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ, “‘ਆਪ’ ਦੇ ਵਰਕਰ ਇਸ ਮੰਦਭਾਗੀ ਮੁਹਿੰਮ ਦਾ ਵਿਰੋਧ ਕਰਨ ਲਈ ਇੱਕਜੁੱਟ ਹਨ। ਅਸੀਂ ਪੰਜਾਬ ਦੀ ਸ਼ਾਂਤੀ, ਤਰੱਕੀ ਅਤੇ ਸਮਾਜਿਕ ਸਾਂਝ ਨੂੰ ਭੰਗ ਕਰਨ ਦੀ ਕਿਸੇ ਵੀ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਵਿਕਾਸ ਪੱਖੀ ਰਾਜਨੀਤੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।”

ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਏ ‘ਆਪ’ ਆਗੂਆਂ ਨੇ ਦੁਹਰਾਇਆ ਕਿ ਸ਼ਿਰੋਮਣੀ ਅਕਾਲੀ ਦਲ ਨੇ ਅਜਿਹੇ ਹੱਥਕੰਡੇ ਇਸ ਲਈ ਅਪਣਾਏ ਹਨ ਕਿਉਂਕਿ ਉਹ ਲੋਕਾਂ ਵਿੱਚ ਆਪਣੀ ਸਿਆਸੀ ਭਰੋਸੇਯੋਗਤਾ ਗੁਆ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੱਚ ਅਤੇ ਝੂਠ ਵਿੱਚ ਫਰਕ ਕਰਨਾ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਹ ਮਨਘੜਤ ਸਮੱਗਰੀ ਤੇ ਪ੍ਰਚਾਰ ਰਾਹੀਂ ਗੁੰਮਰਾਹ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਨਕਾਰ ਦੇਣਗੇ।

Leave a Reply

Your email address will not be published. Required fields are marked *