ਅਕਾਲੀ ਆਗੂ ਤੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿੱਚ ਸ਼ਾਮਲ

ਚੰਡੀਗੜ੍ਹ, 23 ਅਕਤੂਬਰ ( ਖ਼ਬਰ ਖਾਸ ਬਿਊਰੋ)
  ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉੱਘੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਮੇਸ਼ ਗਰੋਵਰ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਮੋਗਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਜੋਤ ਕਮਲ ਵੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਰਮੇਸ਼ ਗਰੋਵਰ ਅਕਾਲੀ ਦਲ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਫ਼ਰੀਦਕੋਟ ਜ਼ੋਨ ਦੇ ਲੀਗਲ ਸੈੱਲ ਦੇ ਇੰਚਾਰਜ ਤੋਂ ਇਲਾਵਾ, ਉਹ ਸਾਲ 2017 ਵਿੱਚ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਵੀ ਚੋਣ ਲੜ ਚੁੱਕੇ ਹਨ। ਜਦਕਿ ਉਹ ਬਾਰ ਕਾਉਂਸਿਲ ਦੇ ਵੀ ਕਈ ਦਫ਼ਾ ਪ੍ਰਧਾਨ ਰਹਿ ਚੁੱਕੇ ਹਨ।

ਹੋਰ ਪੜ੍ਹੋ 👉  ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਦੇ ਪੂਰੇ ਇਜਲਾਸ ਲਈ ਕੀਤਾ ਮੁਅਤਲ, ਕਾਂਗਰਸ ਦਾ ਦੋਸ਼ ਸਰਕਾਰ ਸੱਚ ਸੁਣਨ ਨੂੰ ਤਿਆਰ ਨਹੀਂ

ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਰਮੇਸ਼ ਗਰੋਵਰ ਕਾਨੂੰਨੀ ਖੇਤਰ ਦੇ ਨਾਲ-ਨਾਲ ਸਮਾਜਿਕ ਅਤੇ ਸਿਆਸੀ ਜੀਵਨ ਵਿੱਚ ਵੀ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਲੋਕਾਂ ਵਿੱਚ ਲੰਮੇ ਸਮੇਂ ਤੋਂ ਵਿਚਰਦਿਆਂ ਉਨ੍ਹਾਂ ਨੇ ਆਪਣਾ ਇੱਕ ਵੱਖਰਾ ਸਥਾਨ ਬਣਾਇਆ ਹੈ। ਉਨ੍ਹਾਂ ਦਾ ਤਜਰਬਾ ਅਤੇ ਲੋਕਾਂ ਨਾਲ ਜੁੜਾਅ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਹੋ ਰਹੀ ਤਰੱਕੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਖੇਤਰਾਂ ਦੇ ਲੋਕ ਭਾਜਪਾ ਨਾਲ ਜੁੜ ਰਹੇ ਹਨ। ਇਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

ਹੋਰ ਪੜ੍ਹੋ 👉  ਐੱਸ.ਆਈ.ਆਰ SIR, ਖਿਲਾਫ਼ ਮਤਾ ਪਾਸ ਕਰਨ ਵਾਲਾ ਪੰਜਾਬ ਪਹਿਲਾਂ ਸੂਬਾ ਬਣਿਆ

ਸ੍ਰੀ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਅਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਰਮੇਸ਼ ਗਰੋਵਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੀ ਬਿਹਤਰੀ ਲਈ ਆਪਣੀ ਅਹਿਮ ਭੂਮਿਕਾ ਨਿਭਾਉਣਗੇ।
ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਚੰਗੇ ਭਵਿੱਖ ਦੀ ਉਮੀਦ ਦਿਖਾਈ ਦੇ ਰਹੀ ਹੈ। ਪੰਜਾਬ ਦੇ ਲੋਕਾਂ ਦੇ ਇਸੇ ਸਾਥ ਤੇ ਵਿਸ਼ਵਾਸ ਨਾਲ ਪੰਜਾਬ ਵਿੱਚ 2027 ‘ਚ ਭਾਰਤੀ ਜਨਤਾ ਪਾਰਟੀ ਬਹੁਮਤ ਨਾਲ ਸਰਕਾਰ ਬਣਾਏਗੀ।‌

ਹੋਰ ਪੜ੍ਹੋ 👉  ਸਰਕਾਰ ਨੇ ਮੁਲਾਜ਼ਮਾਂ ਖਿਲਾਫ਼ ਕਾਰਵਾਈ ਲਈ ਕਸਿਆ ਸਿਕੰਜਾ, ਜਾਰੀ ਕੀਤੇ ਨਵੇਂ ਨਿਰਦੇਸ਼

Leave a Reply

Your email address will not be published. Required fields are marked *