ਦਿੱਲੀ ‘ਚ ਟ੍ਰਿਪਲ ਮਰਡਰ, ਪਤੀ-ਪਤਨੀ ਅਤੇ ਲੜਕੀ ਦਾ ਕੀਤਾ ਕਤਲ

ਨਵੀਂ ਦਿੱਲੀ, 4 ਦਸੰਬਰ (ਖ਼ਬਰ ਖਾਸ ਬਿਊਰੋ)

ਦਿੱਲੀ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਸਖ਼ਤ ਸੁਰੱਖਿਆ ਵਾਲੀ ਦੇਸ਼ ਦੀ ਰਾਜਧਾਨੀ ਦਿੱਲੀ ਦੇ ਦੱਖਣੀ ਪਾਸੇ ਨੇਬ ਸਰਾਏ ਇਲਾਕੇ ਵਿੱਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ।  ਤੀਹਰੇ ਕਤਲ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਿੰਨ ਲੋਕਾਂ ਦੇ ਕਤਲ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਹਿੱਲ ਗਈ। ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ ਦੇ ਦਿਓਲੀ ‘ਚ ਪਤੀ, ਪਤਨੀ ਅਤੇ ਬੇਟੀ ਦੀ ਹੱਤਿਆ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਖ਼ਬਰ ਲ਼ਿਖੇ ਜਾਣ ਤੱਕ ਦੋਸ਼ੀ ਅਤੇ ਕਤਲ ਦੇ ਕਾਰਨਾਂ ਦਾ ਸੁਰਾਗ ਨਹੀਂ ਲੱਗ ਸਕਿਆ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਜਾਣਕਾਰੀ ਮੁਤਾਬਕ ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ ਦੇ ਦਿਓਲੀ ‘ਚ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੇ ਕਤਲ ਨੇ ਸਨਸਨੀ ਮਚਾ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਪਤੀ ਰਾਜੇਸ਼ (55), ਪਤਨੀ ਕੋਮਲ (47), ਬੇਟੀ ਕਵਿਤਾ (23) ਵਜੋਂ ਹੋਈ ਹੈ।

ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਰਾਜੇਸ਼ ਦਾ ਲੜਕਾ ਸਵੇਰੇ 5 ਵਜੇ ਸਵੇਰ ਦੀ ਸੈਰ ਲਈ ਗਿਆ ਸੀ, ਜਦੋਂ ਉਹ ਘਰ ਆਇਆ ਤਾਂ ਉਸ ਦੇ ਮਾਤਾ-ਪਿਤਾ ਅਤੇ ਭੈਣ ਦੀਆਂ ਲਾਸ਼ਾਂ ਪਈਆਂ ਸਨ। ਤਿੰਨਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਸੀ। ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਘਟਨਾ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ ਹਨ। ਪੁਲਸ ਮਾਮਲੇ ‘ਚ ਪੁੱਤਰ ਤੋਂ ਪੁੱਛਗਿੱਛ ਕਰ ਰਹੀ ਹੈ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

Leave a Reply

Your email address will not be published. Required fields are marked *