ਡੱਲੇਵਾਲ ਦਾ ਮਰਨ ਵਰਤ 14 ਦਿਨ ‘ਚ ਦਾਖਲ, 11 ਕਿਲੋ ਘਟਿਆ ਭਾਰ, ਖਨੌਰੀ ਮੋਰਚੇ ਵਿਚ ਸ਼ਾਮਲ ਸਾਰੇ ਕਿਸਾਨ ਮੰਗਲਵਾਰ ਨੂੰ ਰੱਖਣਗੇ ਵਰਤ

ਖਨੌਰੀ 9  ਦਸੰਬਰ (ਖ਼ਬਰ ਖਾਸ ਬਿਊਰੋ)

ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੌਮਵਾਰ ਨੂੰ  14ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਪਤਾ ਲੱਗਿਆ ਹੈ ਕਿ ਸਿਹਤ ਠੀਕ ਨਹੀਂ ਹੋਣ ਕਰਕੇ ਜਗਜੀਤ ਸਿੰਘ ਡੱਲੇਵਾਲ ਸਟੇਜ ‘ਤੇ ਨਹੀਂ ਪੁੱਜੇ । ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਸ ਦਾ ਬਲੱਡ ਪ੍ਰੈਸ਼ਰ 124/95, ਸ਼ੂਗਰ 93, ਪਲਸ 87 ਹੈ ਅਤੇ ਉਹਨਾ ਦਾ ਭਾਰ 11 ਕਿਲੋ ਘੱਟ ਗਿਆ ਹੈ।

ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਲਈ ਮੋਰਚੇ ‘ਤੇ ਪਹੁੰਚੇ ਤਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਆਰ-ਪਾਰ ਦੀ ਲੜਾਈ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ MSP ਗਾਰੰਟੀ ਕਾਨੂੰਨ ਨਹੀਂ ਬਣ ਜਾਂਦਾ।

ਹੋਰ ਪੜ੍ਹੋ 👉  ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸਾਹਿਤਕ ਮਿਲਣੀ

ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੋਵਾਂ ਮੋਰਚਿਆਂ ਦੇ ਸੱਦੇ ’ਤੇ ਕਿਸਾਨਾਂ ਨੇ ਦੇਸ਼ ਭਰ ਵਿੱਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ 12 ਘੰਟੇ ਦੀ ਸੰਕੇਤਿਕ ਭੁੱਖ ਹੜਤਾਲ ਰੱਖੀ ਅਤੇ ਸੰਸਦ ਮੈਂਬਰਾਂ ਨੂੰ ਪੁੱਛਿਆ ਕਿ ਉਹ ਸੰਸਦ ‘ਚ MSP ਗਾਰੰਟੀ ਕਾਨੂੰਨ ਦੇ ਮੁੱਦੇ ‘ਤੇ ਸਵਾਲ ਕਿਉਂ ਨਹੀਂ ਉਠਾ ਰਹੇ ਹਨ? ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਕਿਸਾਨਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਤਾਂ ਜੋ ਉਹ ਸੰਸਦ ਮੈਂਬਰ ਦੇ ਘਰ ਦੇ ਬਾਹਰ ਪ੍ਰਦਰਸ਼ਨ ਨਾਂ ਕਰ ਸਕਣ। ਕਿਸਾਨ ਆਗੂਆਂ ਨੇ ਦੱਸਿਆ ਕਿ ਭਲਕੇ 10 ਦਸੰਬਰ ਨੂੰ ਖਨੌਰੀ ਬਾਰਡਰ ਉੱਪਰ ਚੁੱਲਿਆਂ ਵਿੱਚ ਅੱਗ ਨਹੀਂ ਬਲੇਗੀ ਅਤੇ ਕੋਈ ਵੀ ਕਿਸਾਨ ਰੋਟੀ ਨਹੀਂ ਖਾਵੇਗਾ ਅਤੇ 11 ਦਸੰਬਰ ਨੂੰ ਮੋਰਚੇ ਦੀ ਮਜ਼ਬੂਤੀ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਦੇਸ਼ ਭਰ ਦੇ ਸਾਰੇ ਪਿੰਡਾਂ ‘ਚ ਧਾਰਮਿਕ ਸਥਾਨਾਂ ‘ਤੇ ਅਰਦਾਸ ਕੀਤੀ ਜਾਵੇਗੀ ।

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

ਕਿਸਾਨ ਆਗੂਆਂ ਨੇ ਕਿਹਾ ਕਿ ਉਹ ਭੀਖ ਨਹੀਂ ਮੰਗ ਰਹੇ ਬਲਕਿ ਮੰਨੀਆਂ ਹੋਈਆਂ ਮੰਗਾੰ ਲਾਗੂ ਕਰਵਾਉਣ ਲਈ ਲੜਾਈ ਲੜ ਰਹੇ ਹਨ। ਉਹਨਾਂ ਕਿਹਾ ਕਿ ਅਧਿਕਾਰੀ ਮੋਰਚੇ ਦੀ ਭਾਫ਼ ਲੈਣ ਆਏ ਹਨ ਕਿ ਡੱਲੇਵਾਲ ਦੀ ਸਿਹਤ ਦੇ ਬਹਾਨੇ।ਕਿਸਾਨ ਆਗੂਆਂ ਨੇ ਕਿਹਾ ਿਕ ਉਹਨਾਂ ਦੀ ਪੰਜਾਬ ਜਾਂ ਹਰਿਆਣਾ ਸਰਕਾਰ ਨੇ ਕੋਈ ਰੌਲਾ ਨਹੀੰ ਹੈ, ਉਹ ਤਾਂ ਆਪਣੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਦੀ ਲੜਾਈ ਲੜ ਰਹੇ ਹਨ।

Leave a Reply

Your email address will not be published. Required fields are marked *