ਡੱਲੇਵਾਲ ਬੋਲੇ, ਮੇਰੀ ਜਾਨ ਨਾਲੋਂ ਵੱਧ ਕਿਸਾਨਾਂ ਦੀ ਜਾਨ ਕੀਮਤੀ

ਖਨੌਰੀ ਬਾਰਡਰ, 14 ਦਸੰਬਰ (ਖ਼ਬਰ ਖਾਸ ਬਿਊਰੋ)

ਕਿਸਾਨੀ ਮਸਲਿਆਂ ਨੂੰ ਲੈ ਕੇ ਮਰਨ ਵਰਤ ਉਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਸਨਿੱਚਰਵਾਰ ਨੂੰ 19 ਵੇਂ ਦਿਨ ਵਿਚ ਪ੍ਰਵੇਸ਼ ਕਰ ਗਈ ਹੈ। ਜਿੱਥੇ ਡੱਲੇਵਾਲ ਦੀ ਸਿਹਤ ਦਿਨ ਪ੍ਰਤੀ ਦਿਨ ਵਿਗੜਨ ਲੱਗੀ ਹੈ, ਉਥੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਕਾਫਲਾ ਵੱਧਣ ਲੱਗਿਆ ਹੈ।

ਉਧਰ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਰਵੱਈਏ ਤੋਂ ਦੁਖੀ ਕਿਸਾਨ ਜੋਧ ਸਿੰਘ ਵਲੋਂ ਸ਼ੰਭੂ ਬਾਰਡਰ  ‘ਤੇ ਜ਼ਹਿਰੀਲੀ ਵਸਤੂ  ਨਿਗਲਣ ਦੀ ਖ਼ਬਰ ਮਿਲੀ ਹੈ। ਜਿਸਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਚਿੰਤਾਜਨਕ ਹੈ। ਇਸੀ ਤਰਾਂ ਕਿਸਾਨਾਂ ਦੇ ਦਰਸ਼ਨ ਕਰਨ ਲਈ ਡੱਲੇਵਾਲ ਨੂੰ ਪੰਡਾਲ ਵਿੱਚ ਲਿਆਂਦਾ ਗਿਆ ਤਾਂ ਉਹਨਾ ਦਾ ਬਲੱਡ ਪ੍ਰੈਸ਼ਰ 78/48 ਤੱਕ ਪਹੁੰਚ ਗਿਆ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਅੱਜ 9 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਰਾਹੀਂ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਮੇਰੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ ਪਰ ਮੇਰਾ ਮੰਨਣਾ ਹੈ ਕਿ ਉਨ੍ਹਾਂ ਕਿਸਾਨਾਂ ਦੀਆਂ ਜਾਨਾਂ ਮੇਰੇ ਨਾਲੋਂ ਵੀ ਵੱਧ ਕੀਮਤੀ ਹਨ ਜੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਹਨ। ਉਨਾਂ ਕਿਹਾ ਕਿ ਬੀਤੇ 25 ਸਾਲਾਂ ਵਿੱਚ 5 ਲੱਖ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਉਹ ਆਪਣੇ ਕਿਸਾਨ ਭਾਈਚਾਰੇ ਦੇ ਹੱਕ ਲੈਣ ਲਈ ਆਪਣੀ ਸ਼ਹਾਦਤ ਦੇਣ ਲਈ ਤਿਆਰ ਹਨ ਅਤੇ ਜੇਕਰ ਸੁਪਰੀਮ ਕੋਰਟ ਉਨ੍ਹਾਂ ਦੀ ਜ਼ਿੰਦਗੀ ਪ੍ਰਤੀ ਸੱਚਮੁੱਚ ਹੀ ਗੰਭੀਰ ਹੈ ਤਾਂ ਮਾਣਯੋਗ ਸੁਪਰੀਮ ਕੋਰਟ ਨੂੰ ਇਸ ਲਈ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦੇ ਹੁਕਮ ਜਾਰੀ ਕਰਨੇ ਚਾਹੀਦੇ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨ ਮੋਰਚੇ ਉੱਪਰ ਹਮਲਾ ਕਰਦੀ ਹੈ ਅਤੇ ਕਿਸੇ ਦੇ ਖੂਨ ਦੀ ਇਕ ਬੂੰਦ ਵੀ ਵਹਾਈ ਜਾਂਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀ ਹੋਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਸ਼ਾਂਤਮਈ ਢੰਗ ਨਾਲ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਜਾਣ ਲਈ ਨਿਕਲਿਆ ਤਾਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਪਰ ਬਹੁਤ ਜ਼ਬਰਦਸਤ ਹਿੰਸਾ ਕੀਤੀ ਗਈ ਜਿਸ ਵਿੱਚ 15 ਕਿਸਾਨ ਗੰਭੀਰ ਜ਼ਖ਼ਮੀ ਹੋ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ 16 ਦਸੰਬਰ ਨੂੰ ਜ਼ਿਲ੍ਹਾ ਤੇ ਤਹਿਸੀਲ ਪੱਧਰ ਤੇ ਕਿਸਾਨਾਂ ਵੱਲੋਂ ਵੱਡੇ-ਵੱਡੇ ਟਰੈਕਟਰ ਮਾਰਚ ਕੀਤੇ ਜਾਣਗੇ ਅਤੇ ਤਾਮਿਲਨਾਡੂ ਵਿੱਚ 15 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ ਅਤੇ ਪੰਜਾਬ ਵਿੱਚ 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਰੇਲ ਰੋਕੋ ਪ੍ਰੋਗਰਾਮ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਵਰਨਣਯੋਗ ਹੈ ਕਿ ਡੱਲੇਵਾਲ ਨੇ 26 ਨਵੰਬਰ ਤੋਂ ਮਰਨ ਵਰਤ ਸ਼ਰੂ ਕੀਤਾ ਸੀ।

Leave a Reply

Your email address will not be published. Required fields are marked *