ਕੰਮ ਨਹੀਂ ਤਾਂ ਤਨਖਾਹ ਨਹੀਂ,ਸਿੱਖਿਆ ਵਿਭਾਗ ਦੀ ਅਧਿਆਪਕਾਂ ਨੂੰ ਦੋ ਟੁੱਕ

 ਚੰਡੀਗੜ੍ਹ 16 ਦਸੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ ਅਧਿਆਪਕਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹ ਹੜਤਾਲ ਕਰਦੇ ਹਨ ਤਾਂ ਉਹਨਾਂ ਨੂੰ ਕੋਈ ਤਨਖਾਹ ਨਹੀਂ ਮਿਲੇੇਗੀ। ਯਾਨੀ ਨੌ ਵਰਕ ਨੌ ਪੇਮੈਂਟ ਦਾ ਫਾਰਮੂਲਾ ਅਧਿਆਪਕਾਂ ਉਤੇ ਲਾਗੂ ਹੋਵੇਗਾ।

ਸਿੱਖਿਆ ਵਿਭਾਗ ਨੇ ਅਧਿਆਪਕਾਂ ਨੂੰ ਜਾਰੀ ਕੀਤੀ ਚਿਤਾਵਨੀ ਵਿੱਚ ਕਿਹਾ ਗਿਆ ਹੈ ਕਿ ਬਿਨਾਂ ਛੁੱਟੀ ਤੋਂ ਡਿਊਟੀ ਛੱਡਣ ਵਾਲੇ ਅਧਿਆਪਕਾਂ ਨੂੰ ਤਨਖਾਹ ਨਹੀਂ ਦਿੱਤੀ ਜਾਵੇਗੀ। ਸਕੂਲ ਸਿੱਖਿਆ ਸਕੱਤਰ, ਪੰਜਾਬ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ “ਕੋਈ ਕੰਮ ਨਹੀਂ, ਕੋਈ ਤਨਖਾਹ ਨਹੀਂ” । ਹੁਕਮ ਅਨੁਸਾਰ ਅਧਿਕਾਰਤ ਛੁੱਟੀ ਤੋਂ ਬਿਨਾਂ ਗੈਰ-ਹਾਜ਼ਰ ਪਾਏ ਗਏ ਹਰੇਕ  ਕਰਮਚਾਰੀ ‘ਤੇ ਇਹ ਹੁਕਮ ਲਾਗੂ ਹੋਵੇਗਾ।

ਹੋਰ ਪੜ੍ਹੋ 👉  ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀ ਦਾ ਵਿਵਾਦ ਪਹੁੰਚਿਆ ਹਾਈ ਕੋਰਟ

ਸਿੱਖਿਆ ਵਿਭਾਗ ਨੇ ਸਟਾਫ਼ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ’ਤੇ ਚਿੰਤਾ ਪ੍ਰਗਟਾਈ ਗਈ ਹੈ। ਇਸ ਕਰਕੇ ਅਧਿਆਪਕਾਂ ਦੀ ਨਿਯਮਤ ਹਾਜ਼ਰੀ ‘ਤੇ ਜ਼ੋਰ ਦਿੱਤਾ ਗਿਆ ਹੈ। ਵਿਭਾਗ ਨੇ ਸੂਬੇ ਦੇ ਸਾਰੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਡੀਡੀਓਜ਼ ਪਾਵਰ  ਰੱਖਣ ਵਾਲੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ “ਨੋ ਕੰਮ, ਨੋ ਪੇ” ਨਿਯਮ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਵਰਨਣਯੋਗ ਹੈ ਕਿ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ। ਅਧਿਆਪਕ ਵਰਗ ਦੇ ਸੰਘਰਸ਼ ਨੂੰ ਤਾਰੋਪੀਡਾ ਕਰਨ ਲਈ ਸਰਕਾਰ ਨੇ ਇਹ ਕਦਮ ਚੁੱਕਿਆ ਹੈ. ਸਰਕਾਰ ਇਸ ਹੁਕਮ ਨੂੰ ਕਿੰਨੀ ਸਖ਼ਤੀ ਨਾਲ ਲਾਗੂ ਕਰਵਾ ਸਕੇਗੀ. ਇਹ ਦੇਖਣ ਵਾਲੀ ਗੱਲ ਹੋਵੇਗੀ।

ਹੋਰ ਪੜ੍ਹੋ 👉  ਫਿਰੋਜਪੁਰ ਛਾਉਣੀ ਚ ਰਾਤ ਅੱਧੇ ਘੰਟੇ ਲਈ ਬਿਜਲੀ ਬੰਦ ਕਰਨ ਦੇ ਹੁਕਮ, ਸੈਨਾ ਕਰੇਗੀ ਰਿਹਰਸਲ

 

 

Leave a Reply

Your email address will not be published. Required fields are marked *