ਪੌਣੇ ਬਾਰਾਂ ਵਜੇ ਨਿਗਮਬੋਧ ਘਾਟ ‘ਤੇ ਹੋਵੇਗਾ ਡਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਦੇਸ਼ ਵਿਚ ਸੋਗ ਦੀ ਲਹਿਰ

ਨਵੀਂ ਦਿੱਲੀ, 27 ਦਸੰਬਰ (ਖ਼ਬਰ ਖਾਸ ਬਿਊਰੋ)

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਨਿਗਮਬੋਧ ਘਾਟ ‘ਤੇ ਸ਼ਨੀਵਾਰ ਨੂੰ ਪੌਣੇ ਬਾਰਾਂ ਵਜੇ ਹੋਵੇਗਾ। ਗ੍ਰਹਿ ਵਿਭਾਗ ਨੇ ਡਾ ਮਨਮੋਹਨ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰਨ ਲਈ ਭਾਰਤੀ ਸੈਨਾ ਨੂੰ ਉਚਿਤ ਪ੍ਰਬੰਧ  ਕਰਨ ਲਈ ਪੱਤਰ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ ਡਾ ਮਨਮੋਹਨ ਸਿੰਘ ਨੇ ਪੰਜਾਬੀ ਤੇ ਸਿੱਖ ਪਹਿਚਾਣ ਨੂੰ ਦੁਨੀਆਂ ਵਿਚ ਸਨਮਾਨ ਦੁਆਇਆ

ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਪ੍ੱਤਰ ਵਿਚ ਕਿਹਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਸਵੇਰੇ 11:45 ਵਜੇ ਨਿਗਮਬੋਧ ਘਾਟ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਗ੍ਰਹਿ ਮੰਤਰਾਲੇ (MHA) ਨੇ ਸ਼ੁੱਕਰਵਾਰ ਨੂੰ ਇੱਕ ਸੰਦੇਸ਼ ਵਿੱਚ ਕਿਹਾ, ‘ਸਰਕਾਰ ਨੇ ਫੈਸਲਾ ਕੀਤਾ ਹੈ ਕਿ ਡਾ. ਮਨਮੋਹਨ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਇਸ ਵਿਚ ਕਿਹਾ ਗਿਆ ਹੈ ਕਿ ਰੱਖਿਆ ਮੰਤਰਾਲੇ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਪੂਰੇ ਫੌਜੀ ਸਨਮਾਨਾਂ ਅਤੇ ਸਰਕਾਰੀ ਸਨਮਾਨਾਂ ਨਾਲ ਕਰਨ ਦੀ ਬੇਨਤੀ ਕੀਤੀ ਗਈ ਹੈ।

ਡਾ ਮਨਮੋਹਨ ਸਿੰਘ ਦੀ ਯਾਦ ਵਿੱਚ ਬਣਾਈ ਜਾਵੇ ਯਾਦਗਾਰ -ਸੁਰਜੇਵਾਲ
ਕਾਂਗਰਸ ਦੇ ਸੰਸਦ ਮੈਂਬਰ ਰਣਦੀਪ ਸੁਰਜੇਵਾਲਾ ਨੇ ਕਿਹਾ ‘ਡਾ. ਮਨਮੋਹਨ ਸਿੰਘ ਨੇ ਇਸ ਦੇਸ਼ ਦੀ ਆਰਥਿਕਤਾ ਬਦਲ ਦਿੱਤੀ, ਦੇਸ਼ ਦੇ ਮੱਧ ਵਰਗ ਦੀ ਜ਼ਿੰਦਗੀ ਬਦਲ ਦਿੱਤੀ ਸੀ। ਉਹਨਾਂ ਕਿਹਾ ਕਿ  ਗਰੀਬਾਂ ਦੀ ਜ਼ਿੰਦਗੀ ਬਦਲ ਦਿੱਤੀ। ਕਿਸਾਨਾਂ ਲਈ ਉਚਿਤ ਮੁਆਵਜ਼ਾ ਕਾਨੂੰਨ ਲਿਆਂਦਾ, 72 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਿੱਤੀ। ਉਨਾਂ ਕਿਹਾ ਕਿ ਭਾਰਤ ਦੇ ਇਸ ਸਪੂਤ ਦੀ ਅੰਤਿਮ ਯਾਤਰਾ ਰਾਜਧਾਨੀ ਦਿੱਲੀ ਵਿੱਚ ਬਣਨ ਵਾਲੀ ਯਾਦਗਾਰ ਤੱਕ ਹੋਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਯਾਦ ਹਮੇਸ਼ਾ ਦੇਸ਼ ਦੇ ਲੋਕਾਂ ਵਿੱਚ ਬਣੀ ਰਹੇ। ਉਨਾਂ ਕਿਹਾ ਕਿ ਇਹ ਸਿਆਸੀ ਮਾਮਲਾ ਨਹੀਂ ਹੋ ਸਕਦਾ। ਉਨਾਂ ਕਿਹਾ ਕਿ ਕਾਂਗਰਸ ਪ੍ਰਧਾਨ ਨੇ ਪੱਤਰ ਲਿਖਿਆ ਹੈ ਕਿ ਸਰਦਾਰ ਮਨਮੋਹਨ ਸਿੰਘ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇ ਹੁਣ ਇਸ ਬਾਰੇ ਫੈਸਲਾ ਸਰਕਾਰ ਨੇ ਲੈਣਾ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਿਸ਼ਵ ਪ੍ਰਸਿੱਧ ਹਸਤੀ ਸਨ, ਉਨ੍ਹਾਂ ਦਾ ਦੇਹਾਂਤ ਸਾਡੇ ਸਭ ਲਈ ਵੱਡਾ ਘਾਟਾ ਹੈ।  ਪੰਜਾਬ, ਪੰਜਾਬੀ ਅਤੇ ਸ਼੍ਰੀ ਅੰਮ੍ਰਿਤਸਰ ਸਹਿਬ ਦੇ ਲੋਕ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਣਗੇ। ਉਹਨਾਂ ਪੰਜਾਬ ਦੇ ਵਿਕਾਸ ਲਈ ਵਡਮੁੱਲਾ ਯੋਗਦਾਨ ਦਿੱਤਾ ਹੈ।

 

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਹੀਂ ਰਹੇ। 92 ਸਾਲ ਦੀ ਉਮਰ ਵਿੱਚ ਦਿੱਲੀ ਏਮਜ਼ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਨੂੰ ਉਮਰ ਸੰਬੰਧੀ ਸਮੱਸਿਆਵਾਂ ਕਾਰਨ ਵੀਰਵਾਰ ਰਾਤ 8:06 ਵਜੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਰਾਤ 9:51 ‘ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਨਮੋਹਨ ਸਿੰਘ ਇੱਕ ਸ਼ਾਨਦਾਰ ਅਰਥ ਸ਼ਾਸਤਰੀ ਸਨ। ਉਹ 1991 ਵਿੱਚ ਦੇਸ਼ ਵਿੱਚ ਸ਼ੁਰੂ ਹੋਏ ਆਰਥਿਕ ਉਦਾਰੀਕਰਨ ਦੇ ਆਰਕੀਟੈਕਟ ਸਨ। ਉਹ 2004 ਤੋਂ 2014 ਤੱਕ ਪ੍ਰਧਾਨ ਮੰਤਰੀ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ।

ਮੈਂਬਰ ਪਾਰਲੀਮੈਂਟ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ ਨਾਲ ਦੇਸ਼ ਨੇ ਇਕ ਵੱਡਾ ਅਰਥ ਸ਼ਾਸਤਰੀ ਗੁਆ  ਲਿਆ ਹੈ। ਉਹਨਾਂ ਦਾ ਦਿਹਾਂਤ ਦੇਸ਼, ਰਾਜਨੀਤੀ ਅਤੇ ਕੌਮ ਲ‌ਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਰੰਧਾਵਾ ਨੇ ਕਿਹਾ ਕਿ ਇਕ ਪ੍ਰਸਿੱਧ ਅਰਥ ਸ਼ਾਸਤਰੀ ਵੱਜੋ, ਡਾਕਟਰ ਮਨਮੋਹਨ ਸਿੰਘ ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਬੇਮਿਸਾਲ ਹੈ ।

Leave a Reply

Your email address will not be published. Required fields are marked *