ਫਿਰਕੂ ਭਾਵਨਾਵਾਂ ਭੜਕਾਉਣ ਵਾਲੀਆਂ ਪਾਰਟੀਆ ਨੂੰ ਲੋਕ ਮੂੰਹ ਨਾ ਲਾਉਣ-ਕਲੇਰ

ਚੰਡੀਗੜ੍ਹ, 26 ਅਪ੍ਰੈਲ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਸਾਰੀਆਂ ਪਾਰਟੀਆਂ ਨੂੰ ਰੱਦ ਕਰਨ ਜੋ ਆਉਂਦੀਆਂ ਪਾਰਲੀਮਾਨੀ ਚੋਣਾਂ ਵਾਸਤੇ ਵੋਟਾਂ ਦੇ ਧਰੁਵੀਕਰਨ ਲਈ ਫਿਰਕੂ ਭਾਵਨਾਵਾਂ ਭੜਕਾ ਰਹੀਆਂ ਹਨ ਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਾਂਗਰਸ, ਭਾਜਪਾ ਤੇ ਆਪ ਨੇ ਸਮੇਂ-ਸਮੇਂ ’ਤੇ ਪੰਜਾਬੀਆਂ ਨੂੰ ਵੱਖਵਾਦੀ ਕਰਾਰ ਦਿੱਤਾ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਬੁਲਾਰਿਆਂ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਤੇ ਹਰਜੀਤ ਭੁੱਲਰ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਦਿੱਲੀ ਆਧਾਰਿਤ ਪਾਰਟੀਆਂ ਵਿਕਾਸ ਕਾਰਜਾਂ ਜਾਂ ਸਮਾਜ ਭਲਾਈ ਦੀ ਗੱਲ ਕਰਨ ਦੀ ਥਾਂ ’ਮੰਗਲਸੂਤਰ’ ਅਤੇ ਫਿਰਕੂਵਾਦੀ ਰਾਜਨੀਤੀ ਦੀਆਂ ਗੱਲਾਂ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਇਹ ਪਾਰਟੀਆਂ ਸੰਵਿਧਾਨ ਦਾ ਅਪਮਾਨ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬਆਂ ਨੇ ਹਮੇਸ਼ਾ ਫਿਰਕੂਵਾਦੀ ਤੇ ਜਾਤੀ ਆਧਾਰਿਤ ਏਜੰਡੇ ਰੱਦ ਕੀਤੇ ਹਨ ਅਤੇ ਅਕਾਲੀ ਦਲ ਦੀ ਹਮਾਇਤ ਕੀਤੀ ਹੈ ਜੋ ਦੇਸ਼ ਵਿਚ ਗੁਰੂ ਸਾਹਿਬਾਨ ਦੇ ਦੱਸੇ ਸਰਬੱਤ ਦਾ ਭਲਾ ਦੇ ਸਿਧਾਂਤ ਮੁਤਾਬਕ ਅਸਲ ਵਿਚ ਧਰਮ ਨਿਰਪੱਖ ਦੇਸ਼ ਦੀ ਗੱਲ ਕਰਦਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਐਡਵੋਕੇਟ ਕਲੇਰ ਤੇ ਸਰਦਾਰ ਭੁੱਲਰ ਨੇ ਕਾਂਗਰਸ, ਭਾਜਪਾ ਤੇ ਆਪ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਵੱਖਵਾਦੀ ਤੇ ਅਤਿਵਾਦੀ ਦੱਸਣ ਦੀ ਵੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਹਨਾਂ ਸਭ ਵਿਚੋਂ ਮੋਹਰੀ ਕਾਂਗਰਸ ਪਾਰਟੀ ਹੈ ਜਿਸਨੇ ਪੰਜਾਬ ਵਿਚ ਅਤਿਵਾਦ ਦੇ ਦਿਨਾਂ ਵਿਚ ਸਾਰੇ ਪੰਜਾਬੀਆਂ ਨੂੰ ਵੱਖਵਾਦੀ ਦੱਸਿਆ ਸੀ। ਉਹਨਾਂ ਕਿਹਾ ਕਿ ਹਾਲ ਹੀ ਵਿਚ ਕਿਸਾਨ ਅੰਦੋਲਨ ਦੌਰਾਨ ਭਾਜਪਾ ਤੇ ਆਪ ਨੇ ਰਲ ਕੇ ਕਿਸਾਨਾਂ ਨੂੰ ਮੂਰਖ ਬਣਾ ਰਹੇ ਸਨ ਤੇ ਕਿਸਾਨਾਂ ਨੂੰ ਅਤਿਵਾਦੀ ਦੱਸ ਰਹੇ ਸਨ।

ਇਹਨਾਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਅਤੇ ਪੁੱਛਿਆ ਕਿ ਉਹਨਾਂ ਨੇ ਪੰਜਾਬ ਦੇ ਮਸਲੇ ਕਿਉਂ ਨਹੀਂ ਚੁੱਕੇ ਅਤੇ ਸਿਰਫ ਵੰਡ ਪਾਊ ਏਜੰਡੇ ’ਤੇ ਧਿਆਨ ਕੇਂਦਰਤ ਕਿਉਂ ਕੀਤਾ ? ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਦੋ ਸਾਲਾਂ ਵਿਚ ਉਹਨਾਂ ਨੇ ਪੰਜਾਬੀਆਂ ਲਈ ਕੀ ਕੀਤਾ ? ਅਤੇ 75 ਸਾਲਾਂ ਵਿਚ ਕੀ ਗਲਤ ਹੋ ਗਿਆ। ਉਹ ਇਹ ਵੀ ਦੱਸਣ ਕਿ ਉਹਨਾਂ 91000 ਕਰੋੜ ਰੁਪਏ ਦਾ ਕਰਜ਼ਾ ਕਿਉਂ ਲਿਆ ਜਦੋਂ ਕਿ ਬੁਨਿਆਦੀ ਵਿਕਾਸ ਦੇ ਨਾਂ ’ਤੇ ਵਿਖਾਉਣ ਲਈ ਉਹਨਾਂ ਕੋਲ ਕੱਖ ਨਹੀਂ ਹੈ। ਐਡਵੋਕੇਟ ਕਲੇਰ ਤੇ ਸ੍ਰੀ ਭੁੱਲਰ ਨੇ ਮੁੱਖ ਮੰਤਰੀ ਨੂੰ ਇਹ ਵੀ ਪੁੱਛਿਆ ਕਿ ਉਹਨਾਂ ਨੇ ਸੁਲਤਾਨਪੁਰ ਲੋਧੀ ਵਿਚ ਪਵਿੱਤਰ ਗੁਰਦੁਆਰਾ ਸਾਹਿਬ ’ਤੇ ਗੋਲੀਬਾਰੀ ਦੇ ਹੁਕਮ ਕਿਉਂ ਦਿੱਤੇ ਅਤੇ ਉਹਨਾਂ ਦੀ ਸਰਕਾਰ ਸਮਾਜ ਦੇ ਗਰੀਬ ਤੇ ਕਮਜ਼ੋਰ ਲੋਕਾਂ ਨੂੰ ਸਮਾਜ ਭਲਾਈ ਦੇਣ ਤੋਂ ਕਿਉਂ ਇਨਕਾਰੀ ਹੈ ?ਉਹਨਾਂ ਕਿਹਾ ਕਿ ਮੁੱਖ ਮੰਤਰੀ ਸਾਰੀਆਂ ਫਸਲਾਂ ਐਮ ਐਸ ਪੀ ’ਤੇ ਖਰੀਦਣ ਦੇ ਆਪਣੇ ਵਾਅਦੇ ਤੋਂ ਭੱਜ ਕੇ ਧੋਖੇਬਾਜ਼ ਬਣ ਗਏ ਹਨ ਅਤੇ ਉਹਨਾਂ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *