ਯੂਥ ਅਕਾਲੀ ਦਲ ਮਾਘੀ ਰੈਲੀ ਨੂੰ ਸਫਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ:  ਸਰਬਜੀਤ ਝਿੰਜਰ

ਚੰਡੀਗੜ੍ਹ, 3 ਜਨਵਰੀ (ਖ਼ਬਰ ਖਾਸ ਬਿਊਰੋ)

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਅਤੇ ਇਸਦੇ ਸਮੂਹ ਅਹੁਦੇਦਾਰ, ਸ਼੍ਰੋਮਣੀ ਅਕਾਲੀ ਦਲ ਦੀ ਆਗਾਮੀ ਮਾਘੀ ਰੈਲੀ ਨੂੰ ਸਫ਼ਲ ਬਣਾਉਣ ਲਈ ਅਹਿਮ ਰੋਲ ਅਦਾ ਕਰਨਗੇ।

ਰੈਲੀ ਦੀ ਰਣਨੀਤੀ ਬਣਾਉਣ ਅਤੇ ਯੋਜਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਯੂਥ ਅਕਾਲੀ ਦਲ ਨੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਆਪਣੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ, ਜਿਨ੍ਹਾਂ ਨੇ ਰੈਲੀ ਦੇ ਵੱਖ-ਵੱਖ ਪਹਿਲੂਆਂ ‘ਤੇ ਚਰਚਾ ਕੀਤੀ ਅਤੇ ਵੱਖ-ਵੱਖ ਟੀਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਇਸਤੋਂ ਉਪਰੰਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਝਿੰਜਰ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਇਕਲੌਤੀ ਖੇਤਰੀ ਪਾਰਟੀ ਹੈ ਜੋ ਪੰਜਾਬ ਦੇ ਵਿਕਾਸ ਲਈ ਸੱਚੇ ਦਿਲੋਂ ਪਰਵਾਹ ਕਰਦੀ ਹੈ। ਇਸ ਦੇ ਉਲਟ, ਦੂਜੀਆਂ ਪਾਰਟੀਆਂ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਵਧੇਰੇ ਫਿਕਰਮੰਦ ਹਨ।”

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਝਿੰਝਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਇੱਕ “ਦੋਸਤਾਨਾ ਮੈਚ” ਵਿੱਚ ਰੁੱਝੀਆਂ ਹੋਈਆਂ ਹਨ, ਜਿਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਅਕਾਲੀ ਦਲ ‘ਤੇ ਹਮਲੇ ਕਰ ਰਹੇ ਹਨ ਕਿਉਂਕਿ ਇਹ ਇੱਕੋ-ਇੱਕ ਪਾਰਟੀ ਹੈ ਜੋ ‘ਆਪ’ ਨੂੰ ਸੂਬੇ ਵਿੱਚ ਆਪਣੇ ਮਾੜੇ ਕੰਮਾਂ ਲਈ ਜਵਾਬਦੇਹ ਠਹਿਰਾਉਂਦੀ ਹੈ।

 

ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛੇ  ਇਹ ਸਵਾਲ –

1. ਆਪ ਦੀ ਸਿੱਖਿਆ ਗਾਰੰਟੀ ਦਾ ਕੀ ਹੋਇਆ? ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਵੱਲੋਂ ਇੱਕ ਵੀ ਨਵਾਂ ਕਾਲਜ ਜਾਂ ਸਕੂਲ ਨਹੀਂ ਖੋਲ੍ਹਿਆ ਗਿਆ। ਇਸ ਦੀ ਬਜਾਏ ਪਾਰਟੀ ਪਿਛਲੀ ਅਕਾਲੀ ਸਰਕਾਰ ਦੌਰਾਨ ਸਥਾਪਿਤ ਸੰਸਥਾਵਾਂ ਦਾ ਸਿਹਰਾ ਲੈ ਰਹੀ ਹੈ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

2. ਸਿਹਤ ਗਾਰੰਟੀ ਦਾ ਕੀ ਹੋਇਆ? ਇਕ ਵੀ ਨਵਾਂ ਹਸਪਤਾਲ ਜਾਂ ਮੈਡੀਕਲ ਕਾਲਜ ਨਹੀਂ ਬਣਾਇਆ ਗਿਆ। ਭਗਵੰਤ ਮਾਨ ਨੇ ਜਿਨ੍ਹਾਂ 16 ਮੈਡੀਕਲ ਕਾਲਜਾਂ ਦਾ ਵਾਅਦਾ ਕੀਤਾ ਸੀ, ਉਨ੍ਹਾਂ ਦੀ ਉਸਾਰੀ ਵੀ ਸ਼ੁਰੂ ਤੱਕ ਨਹੀਂ ਹੋਈ।

3. ਮਾਈਨਿੰਗ ਤੋਂ ਕਮਾਈ ਬਾਰੇ ਕੀ ਬਣਿਆ? ‘ਆਪ’ ਨੇ ਖਣਨ ਤੋਂ ਸਾਲਾਨਾ 20,000 ਕਰੋੜ ਰੁਪਏ ਦਾ ਮਾਲੀਆ ਪੈਦਾ ਕਰਨ ਦਾ ਵਾਅਦਾ ਕੀਤਾ ਸੀ, ਪਰ ਇੱਕ ਤਾਜ਼ਾ ਰਿਪੋਰਟ ਦੱਸਦੀ ਹੈ ਕਿ ਅਸਲ ਮਾਲੀਆ 300 ਕਰੋੜ ਰੁਪਏ ਹੈ। ਬਾਕੀ ਪੈਸਾ ਕਿੱਥੇ ਗਿਆ?

4. ਐਮਐਸਪੀ ਗਾਰੰਟੀ ਦਾ ਕੀ ਹੋਇਆ? ‘ਆਪ’ ਨਾ ਸਿਰਫ਼ ਆਪਣੇ ਮੰਤਰੀ ਦੁਆਰਾ ਕੀਤੇ ਵਾਅਦੇ ਅਨੁਸਾਰ ਹੋਰ ਫ਼ਸਲਾਂ ‘ਤੇ ਘੱਟੋ ਘੱਟ ਸਮਰਥਨ ਮੁੱਲ ਪ੍ਰਦਾਨ ਕਰਨ ਵਿੱਚ ਅਸਫਲ ਰਹੀ ਹੈ, ਬਲਕਿ ਉਨ੍ਹਾਂ ਨੇ ਹਾਲ ਹੀ ਦੇ ਝੋਨੇ ਦੇ ਸੀਜ਼ਨ ਦੌਰਾਨ ਖਰੀਦ ਪ੍ਰਕਿਰਿਆ ਵਿੱਚ ਵੀ ਵਿਘਨ ਪਾਇਆ ਹੈ, ਜਿਸ ਕਾਰਨ ਕਿਸਾਨਾਂ ਨੂੰ ਆਪਣੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਵੇਚਣ ਲਈ ਮਜਬੂਰ ਹੋਣ ਪਿਆ।

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

5. ਕਾਨੂੰਨ ਵਿਵਸਥਾ ਦਾ ਬੂਰਾ ਹਾਲ? ਕਾਨੂੰਨ ਦੇ ਡਰ ਤੋਂ ਬਿਨਾਂ ਗੈਂਗਸਟਰਾਂ ਦੁਆਰਾ ਪੁਲਿਸ ਸਟੇਸ਼ਨਾਂ ਅਤੇ ਨਾਗਰਿਕਾਂ ‘ਤੇ ਰੋਜ਼ਾਨਾ ਹਮਲਿਆਂ ਦੇ ਨਾਲ ਸਥਿਤੀ ਕਾਫ਼ੀ ਵਿਗੜ ਗਈ ਹੈ। ਭ੍ਰਿਸ਼ਟਾਚਾਰ ਵੀ ਕਈ ਗੁਣਾ ਵਧ ਗਿਆ ਹੈ।

 

Leave a Reply

Your email address will not be published. Required fields are marked *