ਸੁਖਬੀਰ ਬਾਦਲ ਨੇ ਕਿਹਾ ਕਿ ਵਿਵਾਦ ਖ਼ਤਮ ਕਰਨ ਲਈ ਹੀ ਸਾਰੇ ਦੋਸ਼ ਆਪਣੀ ਝੋਲੀ ਵਿਚ ਪਾਏ ਸਨ ਕੀ ਉਦੋਂ ਝੂਠ ਬੋਲੇ ਸਨ ਜਾਂ ਹੁਣ

ਸ੍ਰੀ ਮੁਕਤਸਰ ਸਾਹਿਬ, 6 ਜਨਵਰੀ (ਖ਼ਬਰ ਖਾਸ ਬਿਊਰੋ)

ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਹਨਾਂ ਨੇ ਪਿਛਲੇ ਮਹੀਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਨੇ ਬਿਆਨ ਦੇ ਕੇ ਇਕ ਮੁੜ ਵਿਵਾਦ ਛੇੜ ਲਿਆ ਹੈ। ਸੁਖਬੀਰ ਬਾਦਲ ਨੇ ਮਾਘੀ ਮੇਲੇ ਦੇ ਸਬੰਧ ਵਿਚ ਹੋਣ ਵਾਲੀ ਕਾਨਫਰੰਸ ਨੂੰ ਕਾਮਯਾਬ ਕਰਨ ਲਈ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ ਤਹਿਤ ਸਾਡੇ (ਅਕਾਲੀ ਦਲ) ’ਤੇ ਬੇਅਦਬੀ ਤੇ ਹੋਰ ਦੋਸ਼ ਲਾਏ ਗਏ ਸੀ। ਉਹਨਾਂ ਕਿਹਾ ਕਿ ਵਿਵਾਦ ਨੂੰ ਖਤਮ ਕਰਨ ਲਈ ਮੈਂ ਸਾਰੇ ਦੋਸ਼ਾਂ ਨੂੰ ਆਪਣੀ ਝੋਲੀ ‘ਚ ਪੁਆ ਲਿਆ।

ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਇਕ ਗੱਲ ਸਪਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਅੱਜ (ਸੌਮਵਾਰ) ਝੂਠ ਬੋਲ ਰਿਹਾ ਹੈ ਜਾਂ ਫਿਰ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗਰੰਥ ਸਾਹਿਬ ਦੀ ਹਾਜ਼ਰੀ  ਵਿਚ ਝੂਠ ਬੋਲਿਆ ਸੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇੱਥੇ ਦੱਸਿਆ ਜਾਂਦਾ ਹੈ ਕਿ 2 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਸਮੇਤ ਪਾਰਟੀ ਦੇ ਹੋਰ ਨੇਤਾਵਾਂ ਨੂੰ ਧਾਰਮਿਕ ਸਜ਼ਾ ਲਗਾਈ ਸੀ। ਅਕਾਲ ਤਖ਼ਤ ਸਾਹਿਬ ਉਤੇ ਸੁਖਬੀਰ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੀਆਂ ਗਲਤੀਆਂ ਨੂੰ ਖੁੱਲੇਆਮ ਸਵੀਕਾਰ ਕੀਤਾ ਸੀ, ਪਰ ਅੱਜ ਉਹਨਾਂ ਕਿਹਾ ਕਿ ਉਹਨਾਂ ਨੇ ਵਿਵਾਦ ਖ਼ਤਮ ਕਰਨ ਲਈ ਸਾਰੇ ਦੋਸ਼ ਆਪਣੇ ਝੋਲੀ ਪੁਆ ਲਏ ਸਨ।

ਬਾਦਲ ਨੇ ਜਿਹੜੇ ਦੋਸ਼ ਅਕਾਲੀ ਦਲ ਤੇ ਅਕਾਲੀ ਆਗੂਆਂ ਉਤੇ ਲਗਾਏ ਗਏ ਸਨ, ਇਸ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਅਸਾਮ ਦੀ ਡਿਬਰੂਗੜ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦਾ ਨਾਮ ਲਏ ਵਗੈਰ ਸੁਖਬੀਰ ਬਾਦਲ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ 16 ਸਾਲ ਜੇਲ ਕੱਟੀ ਪਰ ਇੱਥੇ ਇਕ ਸਾਲ ਦੇ ਅੰਦਰ ਹੀ ਚੀਕ ਨਿਕਲ ਗਈ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇਕ ਵਾਰ ਵੀ ਸਿੱਖਾਂ ਦੇ ਹੱਕ ਦੀ ਗੱਲ ਨਹੀਂ ਕੀਤੀ। ਸੁਖਬੀਰ ਨੇ ਕਿਹਾ ਕਿ ਨਵੀਂ ਪਾਰਟੀ, ਸ੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਨੀਤੀ ਤਹਿਤ ਬਣਾਈ ਜਾ ਰਹੀ ਹੈ। ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਅਥਾਰਟੀ ਹੈ, ਪਰ ਇਹ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਨੂੰ ਨਹੀਂ ਮੰਨਦੇ।

ਸੁਖਬੀਰ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਜਥੇਦਾਰਾਂ ਖਿਲਾਫ ਬਿਆਨਬਾਜੀ ਕਰਨ ਦਾ ਦੋਸ਼ ਲਾਇਆ। ਸੁਖਬੀਰ ਨੇ ਅਕਾਲੀ ਵਰਕਰਾਂ ਨੂੰ ਮਾਘੀ ਮੇਲੇ ਮੌਕੇ ਵੱਡੀ ਗਿਣਤੀ ’ਚ ਸਿਆਸੀ ਕਾਨਫਰੰਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਅਜੇ ਖਤਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਆਰਾਮ ਕਰ ਰਿਹਾ ਸੀ ਤੇ ਹੁਣ ਜਾਗ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਗੁਰੂ ਘਰ ਦੀ ਸੇਵਾ ਕਰਨ ਵਾਲੀ ਪਾਰਟੀ ਹੈ। ਅਕਾਲੀ ਦਲ ਦੇ ਖਿਲਾਫ ਗਲਤ ਬਿਆਨਬਾਜ਼ੀ ਹੋ ਰਹੀ ਹੈ।ਸੁਖਬੀਰ ਨੇ ਕਿਹਾ ਕਿ ਸੂਬੇ ਵਿਚ ਅਜਿਹੇ ਹਾਲਾਤ ਬਣ ਗਏ ਹਨ ਕਿ ਗੈਂਗਸਟਰ ਲੋਕਾਂ ਤੋਂ ਸ਼ਰੇਆਮ ਫਿਰੌਤੀ ਮੰਗ ਰਹੇ ਹਨ। ਪੁਲਿਸ ਥਾਣਿਆਂ ‘ਤੇ ਧਮਾਕੇ ਹੋ ਰਹੇ ਹਨ।

Leave a Reply

Your email address will not be published. Required fields are marked *