ਨਸ਼ੇ ਨੂੰ ਠੱਲ੍ਹ ਪਾਉਣ ਲਈ ਨਵੀਂ ਪਾਲਿਸੀ ਦੀ ਨਹੀਂ, ਇਮਾਨਦਾਰੀ ਨਾਲ ਕੰਮ ਕਰਨ ਦੀ ਲੋੜ: ਅਰਵਿੰਦ ਖੰਨਾ

ਚੰਡੀਗੜ੍ਹ, 7 ਜਨਵਰੀ (ਖ਼ਬਰ ਖਾਸ ਬਿਊਰੋ)

ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਨਵੀਂ ਯੋਜਨਾ ਦੀ ਨਹੀਂ ਬਲਕਿ ਇਮਾਨਦਾਰੀ ਨਾਲ ਇਸ ਵਿਰੁੱਧ ਕਦਮ ਚੁੱਕਣ ਦੀ ਜਰੂਰਤ ਹੈ। ਅੱਜ ਇੱਥੇ ਜਾਰੀ ਇੱਕ ਬਿਆਨ *ਚ ਸ਼੍ਰੀ ਖੰਨਾ ਨੇ ਕਿਹਾ ਕਿ ਸਰਕਾਰ ਨੇ ਨਵੀਂ ਪਾਲਿਸੀ ਬਣਾਉਣ ਦਾ ਐਲਾਨ ਕਰਕੇ ਖੁਦ ਹੀ ਸਾਬਿਤ ਕਰ ਦਿੱਤਾ ਹੈ ਕਿ ਇਹ ਆਾਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਨਸ਼ੇ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਰਹੀ ਹੈ।  ਉਨ੍ਹਾਂ ਕਿਹਾ ਕਿ ਤਿੰਨ ਸਾਲ ਦੌਰਾਨ ਸੈਂਕੜੇ ਹੀ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਚੁੱਕੇ ਹਨ, ਜਿਸ ਲਈ ਸਰਕਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ 26 ਜਨਵਰੀ ਤੱਕ ਪੰਜਾਬ ਵਿੱਚੋਂ ਨਸ਼ਾ ਖਤਮ ਕਰ ਦੇਵਾਂਗੇ ਅਤੇ ਹੁਣ ਸਾਲ ਬਾਅਦ ਇਸ ਸਬੰਧੀ ਨਵੀਂ ਪਾਲਿਸੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ।ਜਿਸ ਤੋਂ ਸਾਬਿਤ ਹੁੰਦਾ ਹੈ ਕਿ ਇਹ ਸਰਕਾਰ ਨਸ਼ੇ ਦੇ ਸੌਦਾਗਰਾਂ ਦੇ ਅੱਗੇ ਹੱਥ ਖੜ੍ਹੇ ਕਰ ਚੁੱਕੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇੇ ਲੋਕ ਮੂਰਖ ਨਹੀਂ ਹਨ ਜ਼ੋ ਸਰਕਾਰ ਵੱਲੋਂ ਲਏ ਜਾਂਦੇ ਬੇਤੁਕੇ ਫੈਸਲਿਆਂ ਨੂੰ ਕਬੂਲ ਕਰ ਲੈਣਗੇ।ਉਨ੍ਹਾਂ ਕਿਹਾ ਕਿ 2022 ਵਿੱਚ ਵੀ ਮੁੱਖ ਮੰਤਰੀ ਨੇ ਚਾਰ ਹਫਤਿਆਂ ਵਿੱਚ ਨਸ਼ਾ ਖਤਮ ਕਰਨ ਦਾ ਐਲਾਨ ਕੀਤਾ ਸੀ ਪਰ ਹਰ ਵਾਰ ਪੱਲੇ ਨਿਰਾਸ਼ਾ ਹੀ ਪਾਈ ਹੈ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸਰਕਾਰ ਇਮਾਨਦਾਰੀ ਨਾਲ ਨਸ਼ੇ ਨੂੰ ਠੱਲ੍ਹ ਪਾਉਣ ਲਈ ਯਤਨ ਨਹੀਂ ਕਰੇਗੀ ਤਦ ਤੱਕ ਜਿੰਨੀਆਂ ਮਰਜ਼ੀ ਯੋਜਨਾਵਾਂ ਬਣਾਈ ਜਾਵੇ, ਜਿੰਨ੍ਹੇ ਮਰਜ਼ੀ ਐਲਾਨ ਕਰੀ ਜਾਵੇ ਇਸ ਦਾ ਕੋਈ ਫਾਇਦਾ ਨਹੀਂ ਹੋਣ ਵਾਲਾ ਹੈ।ਉਨ੍ਹਾਂ ਕਿਹਾ ਕਿ ਫੋਕੀਆਂ ਫੜ੍ਹਾਂ  ਮਾਰ ਕੇ ਨਸ਼ੇ ਨੂੰ ਠੱਲ੍ਹ ਨਹੀਂ ਪਾਈ ਜਾ ਸਕਦੀ। ਉਨ੍ਹਾਂ ਪਾਰਟੀ ਪ੍ਰਧਾਨ ਅਮਨ ਅਰੋੜਾ ਨੂੰ ਵੀ ਸਵਾਲ ਕੀਤਾ ਕਿ ਉਹ ਦੱਸਣ ਕਿ ਪਿਛਲੇ ਤਿੰਨ ਸਾਲ ਦੌਰਾਨ ਨਸ਼ੇ ਦੀ ਭੇਂਟ ਚੜ੍ਹੇ ਨੌਜਵਾਨਾਂ ਦੀ ਮੌਤ  ਦਾ ਕੌਣ ਜਿੰਮੇਵਾਰ ਹੈ।

Leave a Reply

Your email address will not be published. Required fields are marked *