ਸੁਧਾਰ ਲਹਿਰ ਚਲਾਉਣ ਵਾਲੇ ਆਗੂਆਂ ਦੀ ਲੋਕਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬਚਾਉਣ ਲਈ ਅੱਗੇ ਆਉਣ ਦੀ ਅਪੀਲ

ਚੰਡੀਗੜ੍ਹ 10 ਜਨਵਰੀ(ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਕਿਹਾ ਕਿ, ਅੱਜ ਪੰਥਕ ਸਿਆਸੀ ਜਮਾਤ ‘ਤੇ ਕਾਬਜ ਸੁਖਬੀਰ ਧੜੇ ਦੀ ਅਗਵਾਈ ਵਾਲੀ ਵਰਕਿੰਗ ਕਮੇਟੀ ਨੇ ਬੇਦਾਵਾ ਲਿਖ ਦਿੱਤਾ ਹੈ।
ਜਾਰੀ ਬਿਆਨ ਵਿੱਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੱਲੋਂ ਸਾਂਝੇ ਤੌਰ ਤੇ ਜਾਰੀ ਬਿਆਨ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿੱਚ ਹੋਏ ਫੈਸਲੇ ਨੂੰ ਪੰਥਕ ਜਮਾਤ ਦੇ ਸਿਰ ਮੜਿਆ ਵੱਡਾ ਪਾਪ ਕਰਾਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਆਗੂਆਂ ਨੇ ਕਿਹਾ ਕਿ ਅਸਤੀਫੇ ਦੇ ਚੁੱਕੇ ਲੀਡਰਸ਼ਿਪ ਨੂੰ ਬਚਾਉਣ ਲਈ ਅਤੇ ਕਮੇਟੀ ਦੀ ਬਜਾਏ ਪੁਰਾਣੀ ਰਵਾਇਤ ਮੁਤਾਬਕ ਅਬਜਰਵਰ ਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਨਾਮੇ ਦਾ ਚੀਰਹਰਨ ਕਰਦਿਆਂ ਭਗੌੜੇ ਹੋ ਗਏ। ਜਿਸ ਲੀਡਰਸ਼ਿਪ ਦੀ ਅਗਵਾਈ ਹੇਠ ਲਗਾਤਾਰ ਪੰਜ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਜਾਰੀ ਹੁਕਮਨਾਮੇ ਵਿੱਚ ਵੀ ਇਸ ਗੱਲ ਦਾ ਜ਼ਿਕਰ ਹੈ ਕਿ ਇਹ ਲੀਡਰਸਿੱਪ ਪੰਥਕ ਪਾਰਟੀ ਦੀ ਅਗਵਾਈ ਦਾ ਅਧਾਰ ਗੁਆ ਚੁੱਕੀ ਹੈ।

ਆਗੂਆਂ ਨੇ ਸਾਫ ਕਿਹਾ ਕਿ ਸੋਚੀ ਸਮਝਿਆ ਅਤੇ ਲਿਖਤੀ ਸਕਰਿਪਟ ਅਨੁਸਾਰ ਇਹ ਸਾਰਾ ਡਰਾਮਾ ਸੁਖਬੀਰ ਸਿੰਘ ਬਾਦਲ ਦੀ ਸਿਆਸਤ ਨੂੰ ਬਚਾਉਣ ਲਈ ਕੀਤਾ ਗਿਆ ਤਾਂ ਜੋ ਆਪਣੇ  ਮੈਂਬਰਾਂ ਦੀ ਭਰਤੀ ਕਰਕੇ ਸੁਖਬੀਰ ਸਿੰਘ ਬਾਦਲ ਲਈ ਮੁੜ ਪ੍ਰਧਾਨਗੀ ਲਈ ਰਸਤਾ ਤਿਆਰ ਕੀਤਾ ਜਾ ਸਕੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਆਗੂਆਂ ਨੇ ਸਮੁੱਚੇ ਸਿੱਖ ਪੰਥ ਨੂੰ ਅਪੀਲ ਕੀਤੀ ਕਿ, ਇਸ ਖਿਲਾਫ ਗੁਰੂ ਦੀ ਫੌਜ ਬਣ ਕੇ ਖੜੀਏ ਤਾਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੰਕਲਪ ਅਤੇ ਸਰਵਉਚਤਾ ਦੀ ਬਹਾਲੀ ਅਤੇ ਮਰਿਆਦਾ ਨੂੰ ਠੇਸ ਨਾ ਪਹੁੰਚੇ।

 

Leave a Reply

Your email address will not be published. Required fields are marked *