ਸਪੀਕਰ 11 ਫਰਵਰੀ ਨੂੰ ਕਰਨਗੇ ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇਣ ਸਬੰਧੀ ਪਟੀਸ਼ਨ ‘ਤੇ ਸੁਣਵਾਈ

ਚੰਡੀਗੜ੍ਹ 3 ਜਨਵਰੀ (ਖ਼ਬਰ ਖਾਸ ਬਿਊਰੋ)

ਇੱਕ ਬਿਲਕੁਲ ਵੱਖਰੀ ਕਿਸਮ ਦੇ ਅਹਿਮ ਮਾਮਲੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉੱਘੇ ਵਕੀਲ ਸ਼੍ਰੀ ਐਚ.ਸੀ.ਅਰੋੜਾ ਦੀਆਂ ਦਲੀਲਾਂ ਸੁਣਨਗੇ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਲਕਾ ਬੰਗਾ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਕਿਉਂ ਨਾ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਯੋਗ ਕਰਾਰ ਦੇ ਦਿੱਤਾ ਜਾਵੇ । ਡਾ.ਸੁਖਵਿੰਦਰ ਕੁਮਾਰ ਸੁੱਖੀ , ਜੋ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਦੀ ਚੋਣ ਜਿੱਤੇ ਸਨ, ਨੇ ਮਿਤੀ 14 ਅਗਸਤ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਐਚ.ਸੀ. ਅਰੋੜਾ ਨੇ ਮਿਤੀ 20 ਅਗਸਤ 2024 ਨੂੰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਿਹਾ ਸੀ ਕਿ ਉਹ ਪਾਰਟੀ ਬਦਲਣ ਕਰਕੇ ਨਿਯਮਾਂ ਮੁਤਾਬਕ ਆਪਣੇ ਅਹੁਦੇ ਤੋਂ ਅਸਤੀਫਾ ਦੇਣ । ਸ੍ਰੀ ਅਰੋੜਾ ਨੇ 4 ਸਤੰਬਰ 2024 ਨੂੰ ਇੱਕ ਪਟੀਸ਼ਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਕੇ ਮੰਗ ਕੀਤੀ ਸੀ ਕਿ ਪਾਰਟੀ ਬਦਲਣ ਕਰਕੇ ਡਾ. ਸੁੱਖੀ ਦੀ ਪੰਜਾਬ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕੀਤੀ ਜਾਵੇ। ਕੋਈ ਜਵਾਬ ਨਾ ਮਿਲਣ ‘ਤੇ ਸ਼੍ਰੀ ਅਰੋੜਾ ਨੇ 4 ਨਵੰਬਰ 2024 ਨੂੰ ਦੁਬਾਰਾ ਇੱਕ ਪਟੀਸ਼ਨ ਭੇਜ ਕੇ ਸਪੀਕਰ ਤੋਂ ਮੰਗ ਕੀਤੀ ਸੀ ਕਿ ਉਨਾਂ ਦੀ ਪਹਿਲੀ ਅਰਜ਼ੀ ਦੀ ਸੁਣਵਾਈ ਜਲਦੀ ਕੀਤੀ ਜਾਵੇ। ਫਿਰ ਵੀ ਕੋਈ ਜਵਾਬ ਨਾ ਮਿਲਣ ਤੇ ਸ੍ਰੀ ਅਰੋੜਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜਨ-ਹਿੱਤ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਉਹ ਉਨਾਂ ਦੀਆਂ ਪਟੀਸ਼ਨ ‘ਤੇ ਸੁਣਵਾਈ ਕਰਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸ੍ਰੀ ਅਰੋੜਾ ਨੇ ਆਪਣੀ ਪਟੀਸ਼ਨ ਵਿੱਚ ਹਾਈਕੋਰਟ ਨੂੰ ਇਹ ਵੀ ਦੱਸਿਆ ਸੀ ਕਿ ਬੰਗਾ ਹਲਕੇ ਦੇ ਵੋਟਰਾਂ ਨੇ ਡਾ. ਸੁੁੱਖੀ ਦੇ ਹੱਕ ਵਿੱਚ ਫਤਵਾ ਇਸ ਲਈ ਨਹੀਂ ਦਿੱਤਾ ਸੀ ਕਿ ਉਹ ਆਪਣੀ ਪਾਰਟੀ ਬਦਲ ਲੈਣ। ਇੱਥੇ ਦੱਸਣ ਯੋਗ ਹੈ ਕਿ ਆਮ ਆਦਮੀ ਪਾਰਟੀ ਜੁਆਇਨ ਕਰਨ ਵੇਲੇ ਡਾ. ਸੁੁੱਖੀ ਕਿਹਾ ਸੀ ਕਿ ਜੇਕਰ ਬੰਗਾ ਹਲਕੇ ਨੂੰ ਮੈਡੀਕਲ ਕਾਲਜ ਨਹੀਂ ਮਿਲਦਾ ਤਾਂ ਉਹ ਆਮ ਆਦਮੀ ਪਾਰਟੀ ਨੂੰ ਛੱਡ ਦੇਣਗੇ।

ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸ੍ਰੀ ਅਰੋੜਾ ਦੀ ਪਟੀਸ਼ਨ ‘ਤੇ ਸੁਣਵਾਈ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਇੱਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਸ੍ਰੀ ਅਰੋੜਾ ਨੂੰ ਕਿਹਾ ਗਿਆ ਹੈ ਕਿ ਉਹ 11 ਫਰਵਰੀ 2025 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਦਫ਼ਤਰ ਵਿੱਚ ਪਹੁੰਚਣ ਤਾਂ ਜੋ ਉਹਨਾਂ ਦੀ ਡਾ. ਸੁੱਖੀ ਨੂੰ ਪੰਜਾਬ ਵਿਧਾਨ ਸਭਾ ਤੋਂ ਆਯੋਗ ਕਰਾਰ ਦੇਣ ਸਬੰਧੀ ਪਟੀਸ਼ਨ ਦੀ ਸੁਣਵਾਈ ਕੀਤੀ ਜਾ ਸਕੇ। ਇਸ ਪੱਤਰ ਦੇ ਆਧਾਰ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਅਰੋੜਾ ਦੀ ਜਨ-ਹਿੱਤ ਪਟੀਸ਼ਨ ਫਿਲਹਾਲ ਬੰਦ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *