ਫ਼ਤਹਿਗੜ੍ਹ ਸਾਹਿਬ, 18 ਜਨਵਰੀ (ਖ਼ਬਰ ਖਾਸ ਬਿਊਰੋ)
ਇਥੇ ਥਾਣਾ ਸਰਹਿੰਦ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ 20 ਚੀਨੀ ਡੋਰ ਦੀਆਂ ਚਰਖੜੀਆਂ ਸਮੇਤ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਥਾਣਾ ਸਰਹਿੰਦ ਦੇ ਐੱਸਐੱਚਓ ਸੰਦੀਪ ਸਿੰਘ ਨੇ ਦੱਸਿਆ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਗੁਰਪ੍ਰੀਤ ਸਿੰਘ ਵਾਸੀ ਆਦਰਸ਼ ਨਗਰ ਹਿਮਾਯੂੰਪੁਰ ਸਰਹਿੰਦ ਨੂੰ ਚੀਨੀ ਡੋਰ ਦੀਆਂ 20 ਚਰਖੜੀਆਂ ਸਮੇਤ ਗ੍ਰਿਫ਼ਤਾਰ ਕਰਕੇ ਥਾਣਾ ਸਰਹਿੰਦ ਵਿੱਚ ਕੇਸ ਦਰਜ ਕੀਤਾ ਹੈ।
ਮੁਲਜ਼ਮ ਅਦਰਸ਼ ਨਗਰ ਵਿੱਚ ਕਰਿਆਨੇ ਦੀ ਦੁਕਾਨ ਕਰਦਾ ਹੈ ਤੇ ਚੀਨੀ ਡੋਰ ਵੀ ਵੇਚਦਾ ਹੈ। ਬਾਅਦ ’ਚ ਪੁਲੀਸ ਨੇ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।