ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ (ਖ਼ਬਰ ਖਾਸ ਬਿਊਰੋ)

ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿੱਚ ਸੱਪ ਦੇ ਡੰਗਣ ਉੱਤੇ ਪਸ਼ੂਆਂ ਦੇ ਮੁਫ਼ਤ ਇਲਾਜ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਸਾਰੇ 22 ਪੌਲੀਕਲੀਨਿਕਾਂ ਅਤੇ 97 ਤਹਿਸੀਲ ਪੱਧਰ ਦੇ ਵੈਟਰਨਰੀ ਹਸਪਤਾਲਾਂ ਵਿੱਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਇਸ ਪਹਿਲਕਦਮੀ ਦਾ ਉਦੇਸ਼ ਸੱਪ ਦੇ ਡੰਗ ਦਾ ਸ਼ਿਕਾਰ ਹੋਏ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਵੈਟਰਨਰੀ ਹਸਪਤਾਲ ਸੱਪ ਦੇ ਡੰਗਣ ਸਬੰਧੀ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਲਈ ਲੋੜੀਂਦੀ ਐਂਟੀ-ਵੇਨਮ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਨਾਲ ਲੈਸ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਕਦਮ ਸੱਪ ਦੇ ਡੰਗ ਦਾ ਸ਼ਿਕਾਰ ਜਾਨਵਰਾਂ ਦੀਆਂ ਜਾਨਾਂ ਬਚਾਉਣ ਅਤੇ ਸੂਬੇ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਦੀ ਸਮੁੱਚੀ ਭਲਾਈ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਸੱਪ ਦੇ ਡੰਗਣ ਨਾਲ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਸਮੇਂ ਸਿਰ ਇਲਾਜ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਾਰੇ ਪਾਲਤੂ ਜਾਨਵਰਾਂ ਦੇ ਮਾਲਕਾਂ ਅਤੇ ਪਸ਼ੂ ਪਾਲਕਾਂ ਨੂੰ ਇਸ ਸਹੂਲਤ ਅਤੇ ਸੱਪ ਦੇ ਡੰਗਣ ਦੇ ਲੱਛਣਾਂ ਬਾਰੇ ਜਾਗਰੂਕ ਕਰਨ ਅਤੇ ਲੋੜ ਪੈਣ ‘ਤੇ ਤੁਰੰਤ ਪਸ਼ੂਆਂ ਦਾ ਇਲਾਜ ਕਰਵਾਉਣ ਲਈ ਉਤਸ਼ਾਹਿਤ ਕਰਨ।
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕਰਨ ਲਈ ਹਰੇਕ ਵੈਟਰਨਰੀ ਹਸਪਤਾਲ ਵਿੱਚ ਐਸ.ਓ.ਪੀ. ਪ੍ਰਦਰਸ਼ਿਤ ਕੀਤੀ ਜਾਣੀ ਚਾਹੀਦੀ ਹੈ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਗੁਰਸ਼ਰਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸੱਪ ਦੇ ਡੰਗਣ ਦੇ ਮੁੱਢਲੇ ਲੱਛਣਾਂ ਵਿੱਚ ਸਾਹ ਲੈਣ ‘ਚ ਦਿੱਕਤ, ਸਰੀਰ ‘ਤੇ ਦੰਦਾਂ ਦੇ ਨਿਸ਼ਾਨ, ਸਰੀਰ ਵਿੱਚ ਦਰਦ, ਜਾਨਵਰ ਦਾ ਕੰਬਣਾ ਅਤੇ ਅਧਰੰਗ, ਪਿਸ਼ਾਬ ਵਿੱਚ ਖੂਨ ਆਦਿ ਸ਼ਾਮਲ ਹਨ। ਉਨ੍ਹਾਂ ਸਲਾਹ ਦਿੱਤੀ ਕਿ ਕਿਸਾਨਾਂ ਨੂੰ ਜ਼ਖ਼ਮ ਨੂੰ ਕੱਟਣਾ ਜਾਂ ਚੂਸਣਾ ਨਹੀਂ ਚਾਹੀਦਾ, ਸਗੋਂ ਜਲਦ ਤੋਂ ਜਲਦ ਨਜ਼ਦੀਕੀ ਪਸ਼ੂ ਹਸਪਤਾਲ ਵਿੱਚ ਜਾਣਾ ਚਾਹੀਦਾ ਹੈ ਅਤੇ ਪੀੜਤ ਪਸ਼ੂ ਦਾ ਇਲਾਜ ਸ਼ੁਰੂ ਕਰਨ ਲਈ ਤੁਰੰਤ ਵੈਟਰਨਰੀ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *