ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ)
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਹਿਮ ਮੁੱਦਿਆਂ ‘ਤੇ ਵਿਚਾਰ ਕਰਨ ਲਈ 28 ਜਨਵਰੀ ਨੂੰ ਸਵੇਰੇ 11 ਵਜੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ।
2 ਦਸੰਬਰ ਨੂੰ ਉਨ੍ਹਾਂ ਦੀਆਂ ਹਦਾਇਤਾਂ ਦੇ ਬਾਵਜੂਦ 7 ਮੈਂਬਰੀ ਕਮੇਟੀ ਵੱਲੋਂ ਅਕਾਲੀ ਦਲ ਵਿੱਚ ਭਰਤੀ ਮੁਹਿੰਮ ਸ਼ੁਰੂ ਨਾ ਕਰਨ ਤੋਂ ਨਾਰਾਜ਼ ਧੜੇ ਨੇ ਗਿਆਨੀ ਰਘਵੀਰ ਸਿੰਘ ਨਾਲ ਵੱਖਰੀ ਮੀਟਿੰਗ ਕਰਕੇ ਹਦਾਇਤਾਂ ਦੇਣ ਲਈ ਕਿਹਾ ਸੀ।