ਵਡਾਲਾ ਨੂੰ ਅਕਾਲੀ ਦਲ ਨੇ ਲਗਾਇਆ ਫਰੀਦਕੋਟ ’ਚ ਮੈਂਬਰਸ਼ਿਪ ਭਰਤੀ ਦਾ ਨਿਗਰਾਨ, ਸਤਵੰਤ ਕੌਰ ਬਾਰੇ ਕਹੀ ਇਹ ਗੱਲ

ਚੰਡੀਗੜ੍ਹ, 23 ਜਨਵਰੀ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੂੰ ਪਾਰਟੀ ਦੀ 20 ਜਨਵਰੀ ਤੋਂ ਸ਼ੁਰੂ ਹੋਈ ਮੈਂਬਰਸ਼ਿਪ ਭਰਤੀ ਦੀ ਨਿਗਰਾਨੀ ਵਾਸਤੇ ਬਤੌਰ ਆਬਜ਼ਰਵਰ ਸ਼ਾਮਲ ਕੀਤਾ ਹੈ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਬਾਰੇ ਫੈਸਲਾ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ।

ਪਾਰਲੀਮਾਨੀ ਬੋਰਡ ਨੇ ਇਹ ਵੀ ਫੈਸਲਾ ਲਿਆ ਕਿ ਸਰਦਾਰ ਵਰਿੰਦਰ ਸਿੰਘ ਬਾਜਵਾ ਜਿਹਨਾਂ ਨੂੰ ਪਹਿਲਾਂ ਨਵਾਂਸ਼ਹਿਰ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ, ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਰਲ ਕੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਭਰਤੀ ਦੀ ਨਿਗਰਾਨੀ ਕਰਨਗੇ ਜਦੋਂ ਕਿ ਸਰਦਾਰ ਜਰਨੈਲ ਸਿੰਘ ਵਾਹਿਦ ਨਵਾਂਸ਼ਹਿਰ ਜ਼ਿਲ੍ਹੇ ਦੀ ਨਿਗਰਾਨੀ ਕਰਨਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਡਾ. ਚੀਮਾ ਨੇ ਕਿਹਾ ਕਿ ਬੋਰਡ ਨੇ ਇਹ ਵੀ ਫੈਸਲਾ ਲਿਆ ਹੈ ਕਿ ਸਰਦਾਰ ਰਾਜ ਸਿੰਘ ਡਿੱਬੀਪੁਰਾ ਫਿਰੋਜ਼ਪੁਰ ਜ਼ਿਲ੍ਹੇ ਵਿਚ ਸਰਦਾਰ ਜੋਗਿੰਦਰ ਸਿੰਘ ਜਿੰਦੂ ਨਾਲ ਰਲ ਕੇ ਕੰਮ ਕਰਨਗੇ ਅਤੇ ਸਰਦਾਰ ਪ੍ਰੀਤਇੰਦਰ ਸਿੰਘ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਦਾਰ ਵਰਦੇਵ ਸਿੰਘ ਮਾਨ ਨਾਲ ਮਿਲ ਕੇ ਕੰਮ ਕਰਨਗੇ।
ਡਾ. ਚੀਮਾ ਨੇ ਹੋਰ ਸਪਸ਼ਟ ਕੀਤਾ ਕਿ ਜੇਕਰ ਬੀਬੀ ਸਤਵੰਤ ਕੌਰ ਜੀ ਪਾਰਟੀ ਵਿਚ ਸੇਵਾ ਕਰਨੀ ਚਾਹੁੰਦੇ ਹਨ ਤਾਂ ਉਹਨਾਂ ਦਾ ਹਾਰਦਿਕ ਸਵਾਗਤ ਹੈ। ਉਹਨਾਂ ਕਿਹਾ ਕਿ ਬੀਬੀ ਸਤਵੰਤ ਕੌਰ ਬਹੁਤ ਹੀ ਸਤਿਕਾਰਯੋਗ ਧਾਰਮਿਕ ਪਰਿਵਾਰ ਨਾਲ ਸੰਬੰਧ ਰੱਖਦੇ ਹਨ ਅਤੇ ਉਹਨਾਂ ਦੀ ਪਾਰਟੀ ਵਿਚ ਸ਼ਮੂਲੀਅਤ ਸਾਡੇ ਲਈ ਮਾਣ ਵਾਲੀ ਗੱਲ ਹੋਵੇਗੀ। ਉਹਨਾਂ ਕਿਹਾ ਕਿ ਕਿਉਂਕਿ ਉਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਨ ਅਤੇ ਕਮੇਟੀ ਤੋਂ ਤਨਖਾਹ ਲੈ ਰਹੇ ਹਨ ਤਾਂ ਲਾਜ਼ਮੀ ਹੈ ਕਿ ਉਹ ਨਿਯਮਾਂ ਮੁਤਾਬਕ ਸਿਆਸੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਅਕਾਲੀ ਦਲ ਨੇ ਮੁੜ ਦੁਹਰਾਇਆਕਿ  ਉਹ ਉਹਨਾਂ ਨੂੰ ਢੁਕਵੀਂ ਜ਼ਿੰਮੇਵਾਰੀ ਦੇਣ ਵਿਚ ਕੋਈ ਹਿਚਕਿਚਾਹਟ ਨਹੀਂ ਕਰ ਰਿਹਾ। ਉਹਨਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਜਾਂ ਨਾ ਹੋਣ ਦਾ ਫੈਸਲਾ ਬੀਬੀ ਸਤਵੰਤ ਕੌਰ ਜੀ ਦਾ ਆਪਣਾ ਹੈ।

ਉਧਰ ਅਕਾਲੀ ਦਲ ਦੇ ਸਾਬਕਾ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਸਿੱਖ ਸੰਗਤ ਵਲੋਂ ਸਵਾਲ ਪੁੱਛਿਆ ਹੈ। ਉਹਨਾਂ ਕਿਹਾ ਕਿ ਕੀ ਡਾ ਦਲਜੀਤ ਸਿੰਘ ਚੀਮਾ ਦੱਸਣਗੇ ਕਿ ਸੰਦੀਪ ਸਿੰਘ ਕਲੋਤਾ ਉਸ ਸਮੇਂ ਐਸਜੀਪੀਸੀ ਵਿੱਚ ਮੀਤ ਮੈਨੇਜਰ ਵੀ ਸੀ ਜਦੋ ਡਾ ਚੀਮਾ ਨੇ ਰੋਪੜ ਜਿਲਾ ਯੂਥ ਪ੍ਰਧਾਨ ਬਣਾਇਆ ਸੀ ਤੇ ਹੁਣ ਵੀ ਕੋਈ ਨਾ ਕੋਈ ਅਹੁੱਦੇਦਾਰੀ ਹੋਵੇਗੀ। ਉਸਨੂੰ ਬਿਨਾਂ ਨੌਕਰੀ ਛੁਡਵਾਏ ਅਹੁੱਦੇਦਾਰੀ ਕਿਉਂ ਤੇ ਕਿਵੇ ਦਿੱਤੀ ਸੀ।
ਹੁਣ ਜਦੋ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਹੁੱਕਮਾਂ ਦੀ ਪੂਰਤੀ ਕਰਨੀ ਹੈ ਤਾਂ ਬੀਬੀ ਸਤਵੰਤ ਕੌਰ ਜੋ ਕਿ ਸਹੀਦ ਪਰਿਵਾਰ ਦੀ ਵਾਰਿਸ ਹੈ, ਸਬੰਧੀ ਅਜਿਹੀਆਂ ਕੰਡੀਸਨਾਂ ਲਾਈਆਂ ਜਾ ਰਹੀਆਂ ਹਨ।ਇਸ ਤੋਂ ਇਲਾਵਾ ਹੋਰ ਵੀ ਬੜੇ ਮੁਲਜ਼ਮ ਅਹੁੱਦੇਦਾਰ ਹਨ ਲਿਸਟ ਕੱਲ ਜਾਰੀ ਕਰਾਂਗੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *