ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਈ ਜਾਵੇ

ਚੰਡੀਗੜ੍ਹ 29  ਜਨਵਰੀ (ਖ਼ਬਰ ਖਾਸ ਬਿਊਰੋ):

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੀ ਹੈਰੀਟੇਜ ਸਟਰੀਟ ‘ਤੇ ਸਥਿਤ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਅਤੇ ਸੰਵਿਧਾਨ ਪੱਥਰ ਦੀ ਮੂਰਤੀ ਨੂੰ ਸਾੜਨ ਦੀ ਕੋਸ਼ਿਸ਼ ਦੀ ਇੱਕ ਨਿਰਪੱਖ ਏਜੰਸੀ ਵੱਲੋਂ ਜਾਂਚ ਦੀ ਮੰਗ ਕਰਦੇ ਹੋਏ ਅੱਜ ਪੰਜਾਬ ਦੇ ਸੀਨੀਅਰ ਭਾਜਪਾ ਆਗੂਆਂ ਦੇ ਵਫ਼ਦ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਭਾਜਪਾ ਆਗੂਆਂ ਨੇ ਰਾਜਪਾਲ ਨੂੰ ਦੱਸਿਆ ਕਿ ਇਹ ਘਟਨਾ ਪੰਜਾਬ ਵਿੱਚ ਆਸੰਤੋਸ਼ ਦਾ ਭਾਵਨਾ ਫੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਖਰਾਬ ਕਰਨ ਦੀ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ। ਇਸ ਲਈ ਇਸ ਸ਼ਰਮਨਾਕ ਕਾਰੇ ਦੇ ਪਿੱਛੇ ਅਸਲ ਮਨੋਰਥਾਂ ਅਤੇ ਮਾਸਟਰਮਾਈਂਡਾਂ ਦਾ ਪਰਦਾਫਾਸ਼ ਕਰਨਾ ਅਤੇ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨਾ ਬਹੁਤ ਜ਼ਰੂਰੀ ਹੈ, ਜਿਸ ਵਿੱਚ ਉਹ ਲੋਕ ਵੀ ਸ਼ਾਮਲ ਹੋ ਸਕਦੇ ਹਨ ਜਿਨ੍ਹਾਂ ਨੇ ਰਾਜਨੀਤਿਕ ਉਦੇਸ਼ਾਂ ਨਾਲ ਇਹ ਕਾਰਾ ਕੀਤਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਨਿਰਪੱਖ ਏਜੰਸੀ ਤੋਂ ਜਾਂਚ ਦੀ ਮੰਗ ਕਰ ਰਹੇ ਹਨ ਜੋ ਪੰਜਾਬ ਸਰਕਾਰ ਦੇ ਅਧੀਨ ਨਹੀਂ ਆਉਦੀਂ ਕਿਉਂਕਿ ਇਹ ਘਟਨਾ ਪੁਲਿਸ ਸਟੇਸ਼ਨ ਤੋਂ ਸਿਰਫ਼ 100 ਮੀਟਰ ਦੀ ਦੂਰੀ ‘ਤੇ ਵਾਪਰੀ ਸੀ। ਇਸ ਗੱਲ ਦਾ ਪੱਕਾ ਸ਼ੱਕ ਹੈ ਕਿ ਇਹ ਨਿੰਦਣਯੋਗ ਘਟਨਾ ਸਰਕਾਰੀ ਮਸ਼ੀਨਰੀ ਅਤੇ ਪੰਜਾਬ ਦੀ ਸੱਤਾਧਾਰੀ ‘ਆਪ’ ਸਰਕਾਰ ਦੀ ਮਿਲੀਭੁਗਤ ਨਾਲ ਵਾਪਰੀ ਹੋ ਸਕਦੀ ਹੈ।

ਵਫ਼ਦ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਬੀ.ਜੇ.ਪੀ. ਪੰਜਾਬ ਤੋਂ ਕੋਰ ਗਰੁੱਪ ਮੈਂਬਰ ਕੇਵਲ ਢਿੱਲੋਂ, ਜਨਰਲ ਸਕੱਤਰ ਅਨਿਲ ਸਰੀਨ, ਮੀਤ ਪ੍ਰਧਾਨ ਫਤਿਹ ਜੰਗ ਬਾਜਵਾ, ਮੋਹਿੰਦਰ ਕੌਰ ਜੋਸ਼, ਸਕੱਤਰ ਰੇਣੂ ਕਸ਼ਯਪ, ਐਸ.ਸੀ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਜਸਬੀਰ ਸਿੰਘ ਮਹਿਰਾਜ ਅਤੇ ਹਰਦੀਪ ਸਿੰਘ ਗਿੱਲ, ਬੁਲਾਰੇ ਐਸ.ਐਸ. ਚੰਨੀ, ਸੂਬਾ ਕਨਵੀਨਰ ਲੀਗਲ ਸੈੱਲ ਐਨ.ਕੇ. ਵਰਮਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਮੌਜੂਦ ਸਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *