ਕਤਲ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਨੂੰ ਉਮਰ ਕੈਦ ਤੇ ਜ਼ੁਰਮਾਨਾ, ਦੋਸ਼ੀਆਂ ‘ਚ ਅਕਾਲੀ ਆਗੂ ਦੇ ਦੋ ਪੁੱਤਰ ਵੀ ਸ਼ਾਮਲ

ਫਤਿਹਗੜ੍ਹ ਸਾਹਿਬ 29 ਜਨਵਰੀ (ਖ਼ਬਰ ਖਾਸ ਬਿਊਰੋ)

ਇੱਥੋਂ ਦੀ ਅਦਾਲਤ ਨੇ ਕਤਲ ਦੇ ਮਾਮਲੇ ਵਿਚ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਦੇ ਦੋ ਪੁੱਤਰਾਂ ਸਮੇਤ ਅੱਠ ਮੁਜ਼ਰਮਾਂ ਨੂੰ ਉਮਰ ਕੈਦ ਅਤੇ 25 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਹੈ। ਪੁਲਿਸ ਫਾਈਲ ਮੁਤਾਬਿਕ ਕਰੀਬ ਸਾਢੇ ਚਾਰ ਸਾਲ ਪਹਿਲਾਂ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ ਨਾਲ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਸੀ।

ਪੁਲਿਸ ਕੇਸ ਮੁਤਾਬਿਕ 24 ਜੂਨ 2020 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਤਤਕਾਲੀ ਜ਼ਿਲ੍ਹਾ ਪ੍ਰਧਾਨ ਦੇ ਪੁੱਤਰ ਨੇ ਪੰਚਾਇਤੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਗੋਲੀ ਚਲਾ ਦਿੱਤੀ। ਜਿਸ ਨਾਲ ਕੁਲਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਚਾਰ ਵਿਅਕਤੀ ਜ਼ਖਮੀ ਹੋ ਗਏ ਸਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਐਡਵੋਕੇਟ ਦਲਵੀਰ ਸਿੰਘ ਮਾਂਗਟ ਨੇ ਦੱਸਿਆ ਕਿ ਗੁਰਮੁਖ ਸਿੰਘ ਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਚਾਰ ਕਨਾਲ 9 ਮਰਲੇ ਪੰਚਾਇਤੀ ਜ਼ਮੀਨ ਤਬਦੀਲ ਕੀਤੀ ਸੀ ਅਤੇ 8 ਕਨਾਲ 17 ਮਰਲੇ ਜ਼ਮੀਨ ਪਿੰਡ ਭਾਗਦਾਨਾ ਦੇ ਭਗਵੰਤ ਸਿੰਘ ਦੇ ਨਾਮ ‘ਤੇ ਰਜਿਸਟਰ ਕਰਵਾਈ ਸੀ। ਅਗਲੀ ਪੰਚਾਇਤ ਨੇ ਹਾਈ ਕੋਰਟ ਵਿੱਚ ਕੇਸ ਦਾਇਰ ਕੀਤਾ, ਜਿਸ ਵਿੱਚ ਗੁਰਮੁਖ ਸਿੰਘ ਵੱਲੋਂ ਕੀਤੇ ਤਬਾਦਲੇ ਨੂੰ ਗਲਤ ਕਰਾਰ ਦਿੱਤਾ ਗਿਆ। ਅਦਾਲਤ ਨੇ ਨਵੰਬਰ 2019 ਵਿੱਚ ਸਟੇਅ ਲਗਾ ਦਿੱਤਾ ਸੀ।

ਪੁਲਿਸ ਕੇਸ ਦੇ ਹਵਾਲੇ ਨਾਲ ਉਹਨਾਂ ਦੱਸਿਆ  ਕਿ 24 ਜੂਨ ਦੀ ਸ਼ਾਮ ਨੂੰ ਪੰਚ ਜਗਤਾਰ ਸਿੰਘ, ਪੰਚ ਗੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਫਰਦ ਲੈ ਕੇ ਜ਼ਮੀਨ ਦੇਖਣ ਗਏ ਸਨ। ਇਸ ਦੌਰਾਨ ਗੁਰਮੁਖ ਸਿੰਘ ਆਪਣੇ ਭਰਾ ਬਲਵਿੰਦਰ ਸਿੰਘ ਨਾਲ ਹਥਿਆਰਾਂ ਸਮੇਤ ਮੌਕੇ ‘ਤੇ ਪਹੁੰਚ ਗਿਆ, ਜਦੋਂ ਕਿ ਉਸਦੇ ਹੋਰ ਸਾਥੀ ਵੀ ਤਲਵਾਰਾਂ ਅਤੇ ਡੰਡੇ ਲੈ ਕੇ ਆਏ। ਇਸ ਦੌਰਾਨ ਬਲਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਹਮਲਾ ਕਰ ਦਿੱਤਾ । ਉਹਨਾਂ ਦੱਸਿਆ ਕਿ ਕੁਲਵਿੰਦਰ ਸਿੰਘ ਅਤੇ ਸੁਖਵਿੰਦਰ ਨੂੰ ਗੋਲੀ ਲੱਗੀ । ਜਦਕਿ ਪਿੰਡ ਦੇ ਸਰਪੰਚ ਗੁਰਬਾਜ ਸਿੰਘ, ਗੁਰਿੰਦਰ ਸਿੰਘ ਅਤੇ ਜਗਤਾਰ ਸਿੰਘ ਜ਼ਖਮੀ ਹੋ ਗਏ ਸਨ।  ਜ਼ਖਮੀਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ।  ਡਾਕਟਰਾਂ ਨੇ ਕੁਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਅਦਾਲਤ ਨੇ ਅੱਠ ਮੁਜ਼ਰਮਾਂ ਗੁਰਮੁਖ ਸਿੰਘ, ਬਲਵਿੰਦਰ ਸਿੰਘ, ਅਰਸ਼ਦੀਪ ਸਿੰਘ, ਗੁਰਜੀਤ ਸਿੰਘ, ਗੁਰਮੁਖ ਸਿੰਘ, ਕੁਲਵੰਤ ਸਿੰਘ, ਜਗਦੀਪ ਸਿੰਘ, ਜਸਦੀਪ ਸਿੰਘ ਵਾਸੀ ਚਨਾਰਥਲ ਖੁਰਦ ਨੂੰ ਹੱਤਿਆ ਅਤੇ ਝਗੜੇ ਲਈ ਕਸੂਰਵਾਰ ਮੰਨਦੇ ਹੋਏ ਉਮਰ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

Leave a Reply

Your email address will not be published. Required fields are marked *