ਪੰਜਾਬ ਦੇ ਪਿੰਡਾਂ ਨੂੰ ਸਾਫ ਤੇ ਲੋੜੀਂਦੀ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ: ਮੁੰਡੀਆ

ਚੰਡੀਗੜ੍ਹ, 1 ਫਰਵਰੀ  ( ਖ਼ਬਰ ਖਾਸ ਬਿਊਰੋ):

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਪਿੰਡਾਂ ਨੂੰ ਪੀਣ ਲਈ ਸਾਫ ਤੇ ਲੋੜੀਂਦੀ ਪਾਣੀ ਮੁਹੱਈਆ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ ਵਿਭਾਗ ਵੱਲੋਂ 2174 ਕਰੋੜ ਰੁਪਏ ਦੀ ਲਾਗਤ ਨਾਲ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚਲਾਏ ਹੋਏ ਹਨ ਜਿਨ੍ਹਾਂ ਉੱਪਰ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਤੋਂ ਪੜਾਅ ਵਾਰ ਮੁਕੰਮਲ ਹੋਣੇ ਸ਼ੁਰੂ ਹੋ ਜਾਣਗੇ ਅਤੇ ਸਾਲ ਦੇ ਅਖੀਰ ਤੱਕ ਸਾਰੇ ਪ੍ਰਾਜੈਕਟ ਮੁਕੰਮਲ ਹੋ ਜਾਣਗੇ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸ. ਮੰਡੀਆਂ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ 1706 ਪਿੰਡ ਕਵਰ ਹੋਣਗੇ ਅਤੇ ਇਸ ਨਾਲ ਲਗਭਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਉਹ ਖੇਤਰ ਚੁਣੇ ਗਏ ਹਨ ਜਿੱਥੇ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾੜੀ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਖਾਸ ਕਰਕੇ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *