ਚੰਡੀਗੜ੍ਹ 5 ਫਰਵਰੀ (ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਛਿੱਬਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਦਿਲਰਾਜ ਸਿੰਘ ਸੰਧਾਂਵਾਲੀਆ ਤੇ ਡਾਇਰੈਕਟਰ ਪਰਮਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਬਦਲਿਆ ਜਾਵੇ ਤਾਂ ਜੋ ਜਾਂਚ ਨਿਰਪੱਖ ਹੋ ਜਾਵੇ।
ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਹਰਮੀਤ ਸਿੰਘ ਛਿੱਬਰ ਨੇ ਕਿਹਾ ਕਿ ਆਪ ਸਰਕਾਰ ਦਾ ਮੁੱਖ ਉਦੇਸ਼ ਭ੍ਰਿਸ਼ਟਾਚਾਰ ਖਿਲਾਫ਼ ਜੀਰੋ ਟੌਲਰੈਂਸ ਨੀਤੀ ਹੈ। ਇਸ ਲਈ ਇਹਨਾਂ ਅਧਿਕਾਰੀਆਂ ਨੇ ਪੰਚਾਇਤੀ ਜ਼ਮੀਨ ਦਾ ਰਸਤਾ ਇਕ ਬਿਲਡਰ ਨੂੰ ਵੇਚਣ ਦੀ ਮਨਜ਼ੂਰੀ ਦੇ ਕੇ ਨਿਯਮਾਂ ਦੀਆਂ ਧੱਜੀਆਂ ਉਡਾਈਆ ਹਨ ਅਤੇ ਭ੍ਰਿਸਟਾਚਾਰ ਨੂੰ ਹੁਲਾਰਾ ਦਿੱਤਾ ਹੈ।
ਆਪ ਆਗੂ ਦਾ ਕਹਿਣਾ ਹੈ ਕਿ ਅਤੀਤ ਵਿਚ ਵੀ ਦੋਵੇਂ ਅਧਿਕਾਰੀਆਂ ਖਿਲਾਫ਼ ਸੀ ਬੀ ਆਈ ਵੱਲੋਂ ਕਿਸੇ ਨਾ ਕਿਸੇ ਮਾਮਲਿਆਂ ਵਿਚ ਜਾਂਚ ਕੀਤੀ ਗਈ ਸੀ। ਛਿੱਬਰ ਨੇ ਮੁੱਖ ਮੰਤਰੀ ਨੂੰ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਤੋਂ ਤੁਰੰਤ ਫਾਰਗ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਜਾਂਚ ਨੂੰ ਪ੍ਰਭਾਵਿਤ ਨਾ ਕੀਤਾ ਜਾ ਸਕੇ।