ਦੇਸ਼ ’ਚ ਪੱਤਰਕਾਰਾਂ ’ਤੇ ਹੋ ਰਹੇ ਹਨ ਲਗਾਤਾਰ ਹਮਲੇ -PCJU

ਚੰਡੀਗੜ੍ਹ 6 ਫਰਵਰੀ ( ਖ਼ਬਰ ਖਾਸ ਬਿਊਰੋ)

ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬਲਬੀਰ ਜੰਡੂ ਦੀ ਪ੍ਰਧਾਨਗੀ ਹੇਠ ਇੱਥੇ ਪ੍ਰੈੱਸ ਕਲੱਬ ਵਿਖੇ ਹੋਈ। ਇਸ ਮੌਕੇ ਪਿਛਲੇ ਦਿਨ ਛਤੀਸਗੜ੍ਹ ਦੇ ਪੱਤਰਕਾਰ ਸੁਰੇਸ਼ ਚੰਦਰਾਕਾਰ ਦਾ ਬੇਰਹਿਮੀ ਨਾਲ ਕਤਲ ਕਰਨ ਅਤੇ ਦਿੱਲੀ ਪੁਲਿਸ ਵਲੋਂ ਪੰਜਾਬ ਦੇ ਪੱਤਰਕਾਰਾਂ ਨਾਲ ਕੀਤੀ ਗਈ ਬਦਸਲੂਕੀ ਦੀ ਨਿੰਦਾ ਕੀਤੀ ਗਈ। ਇਸ ਮੌਕੇ ’ਤੇ ਪਿਛਲੇ ਦਿਨੀਂ ਦੁਨੀਆਂ ਤੋਂ ਰੁਖਸਤ ਹੋਏ ਪੱਤਰਕਾਰਾਂ ਦੀ ਯਾਦ ਵਿਚ ਦੋ ਮਿੰਟ ਦਾ ਮੋਨ ਰੱਖਿਆ ਗਿਆ। ਸੂਬੇ ਦੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਲੋਕ ਸੰਪਰਕ ਮੰਤਰੀ ਨੂੰ ਮਿਲਿਆ ਜਾਵੇਗਾ। ਮੰਗਾਂ ਜਲਦੀ ਮੰਨਣ ਤੇ ਜ਼ੋਰ ਦਿੱਤਾ ਜਾਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ


ਮੀਟਿੰਗ ਦੌਰਾਨ ਪਿਛਲੇ ਦਿਨਾਂ ਦੌਰਾਨ ਕੀਤੇ ਗਏ ਕਾਰਜ਼ਾ ਦੇ ਲੇਖਾ ਜੋਖਾ ਕੀਤਾ ਗਿਆ ਅਤੇ ਭਵਿੱਖ ਵਿਚ ਪੱਤਰਕਾਰ ਤੇ ਪੱਤਰਕਾਰੀ ਲਈ ਕੀਤੇ ਜਾਣ ਵਾਲੇ ਕਾਰਜਾ ’ਤੇ ਚਰਚਾ ਕੀਤੀ ਗਈ ਤੇ ਫੈਸਲਾ ਕੀਤਾ ਗਿਆ ਕਿ ਵੱਖ ਵੱਖ ਜ਼ਿਲ੍ਹਿਆਂ ਵਿਚ ਪੱਤਰਕਾਰਾਂ ਦੀ ਸੁਰੱਖਿਆ ਅਤੇ ਪੱਤਰਕਾਰੀ ਦੀ ਮੌਜੂਦਾ ਸਥਿਤੀ ਸਬੰਧੀ ਸੈਮੀਨਾਰ ਕਰਵਾਏ ਜਾਣਗੇ। ਮੈਬਰਾਂ (ਪੱਤਰਕਾਰਾਂ) ਦਾ ਸਮੂਹਿਕ ਸਿਹਤ ਬੀਮਾ ਕਰਨ ਅਤੇ ਪੱਤਰਕਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਲੋਕ ਸੰਪਰਕ ਮੰਤਰੀ ਨੂੰ ਮਿਲਿਆ ਜਾਵੇਗਾ।

ਇਸ ਮੌਕੇ ’ਤੇ ਯੂਨੀਅਨ ਆਗੂਆਂ ਬਲਵਿੰਦਰ ਜੰਮੂ ਤੇ ਬਲਬੀਰ ਸਿੰਘ ਜੰਡੂ ਨੇ ਕਿਹਾ ਕਿ ਦੇਸ਼ ਵਿਚ ਪੱਤਰਕਾਰਾਂ ’ਤੇ ਹਮਲੇ ਲਗਾਤਾਰ ਵੱਧ ਰਹੇ ਹਨ। ਹੁਕਮਰਾਨ ਨਿਰਪੱਖ ਤੇ ਸਹੀ ਜਾਣਕਾਰੀ ਜਨਤਕ ਕਰਨ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ। ਜੰਮੂ ਨੇ ਕਿਹਾ ਕਿ ਇੰਡੀਅਨ ਜਰਨਲਿਸਟਸ ਯੂਨੀਅਨ ਨੇ ਕੌਮੀ ਪੱਧਰ ’ਤੇ ਪੱਤਰਕਾਰਾਂ ਦੀ ਸੁਰੱਖਿਆ ਲਈ ਐਕਟ ਬਣਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਯੂਨੀਅਨ ਨੇ ਬਕਾਇਦਾ ਇਸ ਸਬੰਧੀ ਖਰੜਾ ਵੀ ਤਿਆਰ ਕੀਤਾ ਹੈ। ਇਸ ਮੌਕੇ ’ਤੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਸਕੱਤਰ ਜਨਰਲ ਬਲਵਿੰਦਰ ਜੰਮੂ,ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਮੀਤ ਪ੍ਰਧਾਨ ਰਾਜਨ ਮਾਨ, ਜਨਰਲ ਸਕੱਤਰ ਭੂਸ਼ਨ ਸੂਦ,ਸਕੱਤਰ ਸੰਤੋਖ ਗਿੱਲ, ਹਰਮੇਸ਼ ਵਿਰਦੀ, ਭੁਪਿੰਦਰ ਮਲਿਕ, ਗਗਨਜੋਤ ਅਰੋੜਾ, ਸੁਖਨੈਬ ਸਿੱਧੂ, ਪਰਵਿੰਦਰ ਸਿੰਘ ਜੌੜਾ, ਸਰਬਜੀਤ ਭੱਟੀ, ਵੀਰਪਾਲ ਭਗਤਾ, ਦਵਿੰਦਰ ਸਿੰਘ ਭੰਗੂ ਸਮੇਤ ਹੋਰਾਂ ਨੇ ਵੀ ਵਿਚਾਰ ਪੇਸ਼ ਕੀਤੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *