ਚੰਡੀਗੜ੍ਹ 7 ਫਰਵਰੀ ( ਖ਼ਬਰ ਖਾਸ ਬਿਊਰੋ)
ਪੰਜਾਬ ਪੁਲਿਸ ਦੇ ਨਿਰਦੇਸ਼ਖ (DGP) ਗੌਰਵ ਯਾਦਵ ਨੇ ਮਨੁੱਖੀ ਤਸਕਰੀ, ਯਾਨੀ ਗੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲੇ ਏਜੰਟਾਂ ਖਿਲਾਫ਼ ਕਾਰਵਾਈ ਕਰਨ ਲਈ ਚਾਰ ਮੈਂਬਰੀ ਕਮੇਟੀ ਗਠਿਤ ਕੀਤੀ ਹੈ।
ਬੀਤੇ ਦਿਨ ਅਮਰੀਕਾ ਤੋਂ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇਣ ਕਾਰਨ ਪੈਦਾ ਹੋਈ ਸਥਿਤੀ ਬਾਅਦ ਡੀਜੀਪੀ ਨੇ ਇਹ ਕਾਰਵਾਈ ਅਮਲ ਵਿਚ ਲਿਆਂਦੀ ਹੈ। ਏਡੀਜੀਪੀ (ਐਨਆਰਆਈ) ਪਰਵੀਨ ਸਿਨਹਾ ਦੀ ਅਗਵਾਈ ਹੇਠ ਬਣਾਈ ਗਈ ਇਹ ਵਿਸ਼ੇਸ਼ ਜਾਂਚ ਟੀਮ ਤੱਥਾਂ ਦੀ ਜਾਂਚ ਕਰੇਗੀ। ਇਸ ਕਮੇਟੀ ਵਿੱਚ ਏਡੀਜੀਪੀ (ਅੰਦਰੂਨੀ ਸੁਰੱਖਿਆ )ਸ਼ਿਵ ਵਰਮਾ, ਆਈਜੀਪੀ/ਪ੍ਰੋਵਿਜ਼ਨਿੰਗ ਡਾ. ਐਸ. ਭੂਪਤੀ ਅਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਸ਼ਾਮਲ ਹਨ।
ਡੀਜੀਪੀ ਨੇ ਜਾਂਚ ਟੀਮ ਨੂੰ ਕਾਨੂੰਨ ਅਤੇ ਤੱਥਾਂ ਅਨੁਸਾਰ ਢੁਕਵੀਂ ਕਾਰਵਾਈ ਕਰਨ ਅਤੇ ਗੈਰ-ਕਾਨੂੰਨੀ ਕੰਮ ਕਰਨ ਵਾਲੇ ਅਤੇ ਗੈਰ-ਕਾਨੂੰਨੀ ਪ੍ਰਵਾਸ/ਮਨੁੱਖੀ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਟੀਮ ਨੂੰ ਇਹ ਵੀ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਕਿਸੇ ਹੋਰ ਪੁਲਿਸ ਅਧਿਕਾਰੀ ਨੂੰ ਜਾਂਚ ਵਿਚ ਸ਼ਾਮਲ ਕਰ ਸਕਦੀ ਹੈ।
ਯਾਦਵ ਨੇ ਕਿਹਾ ਕਿ ਤੱਥ-ਖੋਜ ਕਮੇਟੀ, ਵਿਸ਼ੇਸ਼ ਜਾਂਚ ਟੀਮ ਨੂੰ ਕਾਨੂੰਨ ਅਤੇ ਤੱਥਾਂ ਅਨੁਸਾਰ ਢੁਕਵੀਂ ਕਾਰਵਾਈ ਕਰਨ ਅਤੇ ਗੈਰ-ਕਾਨੂੰਨੀ ਕੰਮ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸ,ਮਨੁੱਖੀ ਤਸਕਰੀ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਤੱਥ-ਖੋਜ ਕਮੇਟੀ ਨੂੰ ਜਾਂਚ ਵਿੱਚ ਕਿਸੇ ਹੋਰ ਪੁਲਿਸ ਅਧਿਕਾਰੀ ਨੂੰ ਸ਼ਾਮਲ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਸਬੰਧਤ ਸੀਨੀਅਰ ਪੁਲਿਸ ਸੁਪਰਡੈਂਟਾਂ/ਪੁਲਿਸ ਕਮਿਸ਼ਨਰਾਂ ਨਾਲ ਤਾਲਮੇਲ ਬਣਾਈ ਰੱਖਣਗੇ, ਜਿਨ੍ਹਾਂ ਨੂੰ ਕਮੇਟੀ ਨੂੰ ਸਾਰੀ ਲੋੜੀਂਦੀ ਸਹਾਇਤਾ ਅਤੇ ਬੁਨਿਆਦੀ ਢਾਂਚਾਗਤ ਸਹੂਲਤਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਸਹਿਯੋਗੀ ਯਤਨ ਦਾ ਉਦੇਸ਼ ਗੈਰ-ਕਾਨੂੰਨੀ ਪ੍ਰਵਾਸ ਦੀ ਵਿਆਪਕ ਅਤੇ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣਾ ਹੈ। ਐਸਆਈਟੀ ਨੂੰ ਤੱਥਾਂ ਦਾ ਪਰਦਾਫਾਸ਼ ਕਰਨ, ਜ਼ਿੰਮੇਵਾਰ ਲੋਕਾਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਪ੍ਰਵਾਸ ਨਾਲ ਨਜਿੱਠਣ ਲਈ ਉਪਾਵਾਂ ਦੀ ਸਿਫ਼ਾਰਸ਼ ਕਰਨ ਲਈ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਹੈ।