ਅਕਾਲੀ ਦਲ ਦੀ ਭਰਤੀ ਮੁਹਿੰਮ-33 ਲੱਖ ਫਾਰਮ ਵੰਡਣ ਬਾਅਦ ਭਰਤੀ ਲਈ ਹੁਣ ਹੋਰ ਕਾਪੀਆਂ ਨਹੀਂ ਮਿਲਣਗੀਆਂ

ਚੰਡੀਗੜ੍ਹ, 20 ਫਰਵਰੀ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪਾਰਲੀਮਾਨੀ ਬੋਰਡ ਨੇ ਅੱਜ ਪਾਰਟੀ ਦੀ ਮੈਂਬਰਸ਼ਿਪ ਭਰਤੀ ਵਾਸਤੇ ਪਰਚੀਆਂ ਵੰਡਣ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ। ਬੋਰਡ ਦੇ ਚੇਅਰਮੈਾਨ ਨੇ ਕਿਹਾ ਕਿ ਹੁਣ ਤੱਕ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ 33 ਲੱਖ ਫਾਰਮ ਵੰਡੇ ਜਾ ਚੁੱਕੇ ਹਨ।

ਪਾਰਲੀਮਾਨੀ ਬੋਰਡ, ਜਿਸਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ, ਨੇ ਦੱਸਿਆ ਕਿ ਭਰਤੀ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਪਾਰਟੀ ਨੇ ਦੱਸਿਆ ਕਿ ਅਸਲ ਯੋਜਨਾ ਸੀ ਕਿ ਪਾਰਟੀ ਵਿਚ 25 ਲੱਖ ਲੋਕਾਂ ਦੀ ਭਰਤੀ ਵਾਸਤੇ ਫਾਰਮ ਵੰਡੇ ਜਾਣ ਪਰ ਪਾਰਟੀ ਨੂੰ ਪਾਰਟੀ ਵਰਕਰਾਂ ਦੀ ਮੰਗ ਕਾਰਣ 8 ਲੱਖ ਵਾਧੂ ਫਾਰਮ ਛਪਵਾਉਣੇ ਪਏ। ਪਾਰਟੀ ਨੇ ਕਿਹਾ ਕਿ ਪਾਰਟੀ ਮੈਂਬਰਸ਼ਿਪ ਭਰਤੀ ਕਰਨ ਦੇ ਫਾਰਮ ਬਿਨਾਂ ਕਿਸੇ ਤਰੁੱਟੀ ਨਾਲ ਵੰਡੇ ਗਏ ਤੇ ਸਾਰੇ ਸੂਬੇ ਦੇ ਨਾਲ-ਨਾਲ ਹੋਰ ਸੂਬਿਆਂ ਵਿਚ ਵੀ ਵੰਡੇ ਗਏ ਜਿਵੇਂ ਕਿ ਪਾਰਟੀ ਦੇ ਆਗੂਟਾਂ ਤੇ ਵਰਕਰਾਂ ਨੇ ਮੰਗ ਕੀਤੀ ਸੀ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਨੇ ਸਾਰੇ ਸੂਬਾ ਤੇ ਜ਼ਿਲ੍ਹਾ ਪੱਧਰੀ ਆਬਜ਼ਰਵਰਾਂ ਨੂੰ ਸੂਚਿਤ ਕੀਤਾ ਸੀ ਕਿ ਉਹ 25 ਫਰਵਰੀ ਤੱਕ ਪਾਰਟੀ ਦੇ ਮੁੱਖ ਦਫਤਰ ਵਿਚ ਮੈਂਬਰਸ਼ਿਪ ਕਾਪੀਆਂ ਜਮ੍ਹਾਂ ਕਰਵਾਉਣ ਅਤੇ ਇਸਦੇ ਨਾਲ ਹੀ ਮੈਂਬਰਸ਼ਿਪ ਭਰਤੀ ਕਰਨ ਵਾਸਤੇ ਸਰਕਲ ਡੈਲੀਗੇਟਾਂ ਦੇ ਨਾਂ ਵੀ ਦਿੱਤੇ ਜਾਣ। ਉਹਨਾਂ ਕਿਹਾ ਕਿ ਜ਼ਿਲ੍ਹਾ ਡੈਲੀਗੇਟਾਂ ਦੀ ਚੋਣ ਮੁਕੰਮਲ ਹੋਣ ਮਗਰੋਂ ਪਾਰਟੀ ਦੇ ਪ੍ਰਧਾਨ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Leave a Reply

Your email address will not be published. Required fields are marked *