ਸੰਸਦ ਦੇ ਸੈਸ਼ਨ ’ਚ ਸ਼ਮੂਲੀਅਤ ਲਈ ਅੰਤਰਿਮ ਜ਼ਮਾਨਤ ਵਾਸਤੇ ਇੰਜੀਨੀਅਰ ਰਾਸ਼ਿਦ ਅਦਾਲਤ ਪੁੱਜੇ

ਨਵੀਂ ਦਿੱਲੀ, 3 ਮਾਰਚ (ਖ਼ਬਰ ਖਾਸ ਬਿਊਰੋ)

ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਇੰਜੀਨੀਅਰ ਰਾਸ਼ਿਦ (Jammu and Kashmir MP Engineer Rashid) ਨੇ ਆਉਣ ਵਾਲੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਕਥਿਤ ਅਤਿਵਾਦੀ ਫੰਡਿੰਗ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਲੈਣ ਵਾਸਤੇ ਦਿੱਲੀ ਦੀ ਇੱਕ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।

ਵਧੀਕ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਸੋਮਵਾਰ ਨੂੰ ਕੌਮੀ ਜਾਂਚ ਏਜੰਸੀ (NIA) ਨੂੰ 5 ਮਾਰਚ ਤੱਕ ਆਪਣਾ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਐਮਪੀ ਵੱਲੋਂ 27 ਫਰਵਰੀ ਨੂੰ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਇਸ ਆਧਾਰ ‘ਤੇ ਰਾਹਤ ਦੀ ਮੰਗ ਕੀਤੀ ਗਈ ਹੈ ਕਿ ਉਹ ਇੱਕ ਸੰਸਦ ਮੈਂਬਰ ਹੈ ਅਤੇ ਉਸਨੂੰ ਆਪਣੀ ਜਨਤਕ ਡਿਊਟੀ ਨਿਭਾਉਣ ਲਈ ਆਉਣ ਵਾਲੇ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਜ਼ਰੂਰਤ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਰਾਸ਼ਿਦ ਦੀ ਨਿਯਮਤ ਜ਼ਮਾਨਤ ਅਰਜ਼ੀ ਵੀ ਇਸ ਸਮੇਂ ਅਦਾਲਤ ਵਿੱਚ ਜ਼ੇਰੇ-ਗ਼ੌਰ ਹੈ। ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਹਿੱਸਾ 10 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ 4 ਅਪਰੈਲ ਨੂੰ ਖਤਮ ਹੋਵੇਗਾ।

Leave a Reply

Your email address will not be published. Required fields are marked *