ਰਾਹੁਲ ਗਾਂਧੀ ਦੇ ਕਰੀਬੀ ਪੰਜਾਬ ਵਿਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣ ਦੀ ਸਾਜ਼ਿਸ਼ ਰਚ ਰਹੇ ਹਨ: ਮਲਵਿੰਦਰ ਕੰਗ

ਕਾਂਗਰਸ ‘ਯੁਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ – ਕੰਗ

ਕੰਗ ਨੇ ਕੀਤਾ ਖੁਲਾਸਾ- ‘ਪੀਪਲ ਵੈਲਫੇਅਰ ਸੁਸਾਇਟੀ’ ਦੀ ਪਟੀਸ਼ਨ ਪਿੱਛੇ ਕਾਂਗਰਸ ਦਾ ਹੱਥ, ਕੀ ਡਰੱਗ ਮਾਫੀਆ ਨੂੰ ਮਿਲ ਰਹੀ ਹੈ ਸਰਪ੍ਰਸਤੀ?

ਕੰਗ ਨੇ ਐਨਜੀਓ ਦੇ ਸੰਚਾਲਕ ਕੰਵਰ ਰਾਜਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਦੀਆਂ ਤਸਵੀਰਾਂ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਦਿਖਾ ਕੇ ਕਾਂਗਰਸ ਨਾਲ ਸਬੰਧਾਂ ਦਾ ਖੁਲਾਸਾ ਕੀਤਾ

ਚੰਡੀਗੜ੍ਹ, 4 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਕਈ ਦਿਨਾਂ ਤੋਂ ਨਸ਼ਿਆਂ ਵਿਰੁੱਧ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਐਨਜੀਓ ਵੱਲੋਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ’ਤੇ ਗੰਭੀਰ ਦੋਸ਼ ਲਾਏ ਹਨ।

‘ਆਪ’ ਪੰਜਾਬ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਅਦਾਲਤ ਰਾਹੀਂ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਰੋਕਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ‘ਪੀਪਲ ਵੈਲਫੇਅਰ ਸੋਸਾਇਟੀ’ ਨਾਂ ਦੀ ਸੰਸਥਾ ਜਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਦੀ ਕਾਰਵਾਈ ਖ਼ਿਲਾਫ਼ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ, ਦੇ ਸੰਚਾਲਕ ਕੱਟੜ ਕਾਂਗਰਸੀ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਕੰਗ ਨੇ ਮੀਡੀਆ ਨੂੰ ਐਨ.ਜੀ.ਓ ਸੰਚਾਲਕ ਕੰਵਰ ਰਜਿੰਦਰ ਸਿੰਘ ਅਤੇ ਕੰਵਰਪਾਲ ਸਿੰਘ ਦੀਆਂ ਰਾਹੁਲ ਗਾਂਧੀ ਅਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੁਰਾਣੀਆਂ ਤਸਵੀਰਾਂ ਦਿਖਾਈਆਂ ਅਤੇ ਕਾਂਗਰਸ ਪਾਰਟੀ ਨਾਲ ਉਨ੍ਹਾਂ ਦੇ ਪੁਰਾਣੇ ਸਬੰਧਾਂ ਦਾ ਜ਼ਿਕਰ ਕੀਤਾ।

ਉਨ੍ਹਾਂ ਕਿਹਾ ਕਿ ਇਸ ਸੰਸਥਾ ਨੇ ਜਾਣਬੁੱਝ ਕੇ ਅਦਾਲਤ ਵਿੱਚ ਇਹ ਪਟੀਸ਼ਨ ਦਾਇਰ ਕੀਤੀ ਹੈ ਤਾਂ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਖ਼ਤਮ ਕੀਤਾ ਜਾ ਸਕੇ ਜਦੋਂਕਿ ਜਿਨ੍ਹਾਂ ਲੋਕਾਂ ਖ਼ਿਲਾਫ਼ ਸਰਕਾਰ ਨੇ ਕਾਰਵਾਈ ਕੀਤੀ ਹੈ ਅਤੇ ਜਿਹੜੀਆਂ ਇਮਾਰਤਾਂ ਨੂੰ ਢਾਹਿਆ ਗਿਆ ਹੈ, ਉਹ ਸਾਰੀਆਂ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾ ਕਰਕੇ ਉਸਾਰੀਆਂ ਹੋਈਆਂ ਹਨ ਅਤੇ ਇੱਥੋਂ ਹੀ ਨਸ਼ਿਆਂ ਦਾ ਕਾਰੋਬਾਰ ਚੱਲ ਰਿਹਾ ਹੈ। ਇਨ੍ਹਾਂ ਲੋਕਾਂ ਨੇ ਨਸ਼ਾ ਵੇਚ ਕੇ ਕਰੋੜਾਂ-ਅਰਬਾਂ ਦੀ ਜਾਇਦਾਦ ਬਣਾਈ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਕੰਗ ਨੇ ਲੁਧਿਆਣਾ ਦੇ ਸੋਨੂੰ ਦੀ ਉਦਾਹਰਨ ਦਿੱਤੀ ਜਿਸ ਨੇ ਰੇਲਵੇ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਢੰਗ ਨਾਲ ਇਮਾਰਤ ਬਣਾਈ ਸੀ। ਉਸ ਨੇ ਪਟਿਆਲਾ ਦੇ ਰਿੰਕੀ (ਪਤੀ ਬਲਬੀਰ ਸਿੰਘ) ਬਾਰੇ ਦੱਸਿਆ ਜਿਸ ਨੇ ਜ਼ਮੀਨ ‘ਤੇ ਕਬਜ਼ਾ ਕਰਕੇ ਨਾਜਾਇਜ਼ ਤੌਰ ‘ਤੇ ਮੰਦਰ ਦੀ ਉਸਾਰੀ ਕੀਤੀ ਸੀ। ਜਲੰਧਰ ਦੇ ਜਸਵੀਰ ਸਿੰਘ ਨੇ ਸ਼ਾਮਲਾਟ ਜ਼ਮੀਨ ’ਤੇ ਨਾਜਾਇਜ਼ ਉਸਾਰੀ ਕੀਤੀ ਸੀ। ਕੰਗ ਨੇ ਦੱਸਿਆ ਕਿ ਇਹ ਸਾਰੀਆਂ ਥਾਵਾਂ ਨਸ਼ਾ ਤਸਕਰੀ ਨਾਲ ਸਬੰਧਤ ਹਨ ਅਤੇ ਇਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ।

ਕੰਗ ਨੇ ਕਾਂਗਰਸ ਪਾਰਟੀ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਕਿਉਂ ਰੋਕਣਾ ਚਾਹੁੰਦੀ ਹੈ? ਕੀ ਉਹ ਨਸ਼ਾ ਤਸਕਰਾਂ ਨੂੰ ਬਚਾਉਣਾ ਚਾਹੁੰਦੀ ਹੈ? ਪੰਜਾਬ ਕਾਂਗਰਸ ਦੇ ਆਗੂਆਂ ਅਤੇ ਰਾਹੁਲ ਗਾਂਧੀ ਨੂੰ ਇਸ ‘ਤੇ ਜਵਾਬ ਦੇਣਾ ਚਾਹੀਦਾ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਕੰਗ ਨੇ ਕਿਹਾ ਕਿ ਅਸਲ ਵਿੱਚ ਕਾਂਗਰਸੀ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਉਸ ਦੀ ਸਰਕਾਰ ਨੇ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦਿੱਤੀ। ਇਸ ਲਈ ਕਾਂਗਰਸ ਨਹੀਂ ਚਾਹੁੰਦੀ ਕਿ ਡਰੱਗ ਮਾਫੀਆ ਖਿਲਾਫ ਕਾਰਵਾਈ ਹੋਵੇ। ਪਰ ਪੰਜਾਬ ਦੇ ਲੋਕ ਕਾਂਗਰਸ ਦੀ ਇਸ ਕਾਰਵਾਈ ਨੂੰ ਦੇਖ ਰਹੇ ਹਨ, ਉਹ ਇਸ ਦਾ ਜਵਾਬ ਦੇਣਗੇ।

ਨਸ਼ਿਆਂ ਵਿਰੁੱਧ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ, ਇਹ ਮੁਹਿੰਮ ਜਾਰੀ ਰਹੇਗੀ। ‘ਆਪ’ ਸਰਕਾਰ ਪੰਜਾਬ ‘ਚੋਂ ਨਸ਼ਾ ਖਤਮ ਕਰ ਕੇ ਹੀ ਰਹੇਗੀ।

Leave a Reply

Your email address will not be published. Required fields are marked *