ਟਰੰਪ ਨੇ 2 ਅਪ੍ਰੈਲ ਤੋਂ ਭਾਰਤ ਅਤੇ ਚੀਨ ਦੇ ਖ਼ਿਲਾਫ਼ ਪਰਸਪਰ ਟੈਕਸ ਦਾ ਐਲਾਨ ਕੀਤਾ

ਨਿਊਯਾਰਕ/ਵਾਸ਼ਿੰਗਟਨ, 5 ਮਾਰਚ (ਖ਼ਬਰ ਖਾਸ ਬਿਊਰੋ)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਅਤੇ ਚੀਨ ਸਮੇਤ ਹੋਰ ਦੇਸ਼ਾਂ ਵੱਲੋਂ ਲਾਏ ਗਏ ਉੱਚੇ ਟੈਕਸ ਦੀ ਆਲੋਚਨਾ ਕਰਦਿਆਂ ਇਸ ਨੂੰ ਬਹੁਤ ਹੀ ਬੇਇਨਸਾਫ਼ੀ ਕਰਾਰ ਦਿੱਤਾ ਅਤੇ ਅਗਲੇ ਮਹੀਨੇ ਤੋਂ ਪਰਸਪਰ ਟੈਕਸ (Reciprocal tariffs) ਲਾਗੂ ਕਰਨ ਦਾ ਐਲਾਨ ਕੀਤਾ। ਅਮਰੀਕੀ ਕਾਂਗਰਸ ਦੇ ਇੱਕ ਸੰਯੁਕਤ ਸੈਸ਼ਨ ਦੇ ਰਾਸ਼ਟਰਪਤੀ ਨੇ ਕਿਹਾ ਕਿ ਪਰਸਪਰ ਟੈਕਸ (Reciprocal tariffs) 2 ਅਪ੍ਰੈਲ ਤੋਂ ਸ਼ੁਰੂ ਹੋਣਗੇ। ਉਨ੍ਹਾਂ ਕਿਹਾ, “ਦੂਜੇ ਦੇਸ਼ਾਂ ਨੇ ਦਹਾਕਿਆਂ ਤੋਂ ਸਾਡੇ ਵਿਰੁੱਧ ਟੈਕਸ ਦੀ ਵਰਤੋ ਕੀਤੀ ਹੈ ਅਤੇ ਹੁਣ ਸਾਡੀ ਵਾਰੀ ਹੈ। ਯੂਰਪੀਅਨ ਯੂਨੀਅਨ, ਚੀਨ, ਬ੍ਰਾਜ਼ੀਲ, ਭਾਰਤ, ਮੈਕਸੀਕੋ ਅਤੇ ਕੈਨੇਡਾ ਸਾਡੇ ਮੁਕਾਬਲੇ ਉਚ ਦਰਾਂ ’ਤੇ ਟੈਕਸ ਵਸੂਲੀ ਕਰਦੇ ਹਨ, ਕੀ ਤੁਸੀਂ ਉਨ੍ਹਾਂ ਦੇ ਬਾਰੇ ਵਿੱਚ ਸੁਣਿਆ ਹੈ? ਇਹ ਬਹੁਤ ਹੀ ਨਾਜਾਇਜ਼ ਹੈ।’’

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਟਰੰਪ ਦਾ ਮੰਗਲਵਾਰ ਨੂੰ ਕਾਂਗਰਸ ਦੇ ਸੰਯੁਕਤ ਸੈਸ਼ਨ ਨੂੰ ਸੰਬੋਧਨ ਵਾਈਟ ਹਾਊਸ ’ਚ ਉਨ੍ਹਾਂ ਦੇ ਦੂਜੇ ਕਾਰਜਕਾਲ ਦਾ ਪਹਿਲਾ ਸੰਬੋਧਨ ਸੀ। ਇਸ ਦੌਰਾਨ ਉਨ੍ਹਾਂ ਕਿਹਾ, “ਭਾਰਤ ਸਾਡੇ ਤੋਂ 100 ਫੀਸਦੀ ਤੋਂ ਵੱਧ ਆਟੋ ਟੈਕਸ ਵਸੂਲਦਾ ਹੈ।’’

ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਨੂੰ ਵਾਸ਼ਿੰਗਟਨ ਦੇ ਪਰਸਪਰ ਟੈਕਸ (Reciprocal tariffs) ਤੋਂ ਬਖਸ਼ਿਆ ਨਹੀਂ ਜਾਵੇਗਾ ਅਤੇ ਜ਼ੋਰ ਦਿੱਤਾ ਕਿ ਟੈਕਸ ਢਾਂਚੇ ’ਤੇ “ਕੋਈ ਵੀ ਮੇਰੇ ਨਾਲ ਬਹਿਸ ਨਹੀਂ ਕਰ ਸਕਦਾ”। ਉਨ੍ਹਾਂ ਕਿਹਾ, “ਸਾਡੇ ਉਤਪਾਦਾਂ ’ਤੇ ਚੀਨ ਦਾ ਔਸਤ ਟੈਕਸ ਦੁੱਗਣਾ ਹੈ ਅਤੇ ਦੱਖਣੀ ਕੋਰੀਆ ਦਾ ਔਸਤ ਟੈਕਸ ਚਾਰ ਗੁਣਾ ਵੱਧ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਫਰਵਰੀ ਵਿੱਚ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਦਾ ਪ੍ਰਸ਼ਾਸਨ ਜਲਦ ਹੀ ਭਾਰਤ ਅਤੇ ਚੀਨ ਵਰਗੇ ਦੇਸ਼ਾਂ ’ਤੇ ਪਰਸਪਰ ਟੈਕਸ (Reciprocal tariffs) ਲਗਾਏਗਾ। ਟਰੰਪ ਨੇ ਅੱਗੇ ਕਿਹਾ ਕਿ 2 ਅਪ੍ਰੈਲ ਤੋਂ ਪਰਸਪਰ ਟੈਕਸ ਸ਼ੁਰੂ ਹੋ ਜਾਣਗੇ ਅਤੇ ਜੋ ਵੀ “ਉਹ ਸਾਡੇ, ਦੂਜੇ ਦੇਸ਼ਾਂ ’ਤੇ ਟੈਕਸ ਲਗਾਉਂਦੇ ਹਨ, ਅਸੀਂ ਉਨ੍ਹਾਂ ‘ਤੇ ਟੈਕਸ ਲਗਾਵਾਂਗੇ।

Leave a Reply

Your email address will not be published. Required fields are marked *