Breaking News
ਚੰਡੀਗੜ੍ਹ 7 ਮਾਰਚ (ਖ਼ਬਰ ਖਾਸ ਬਿਊਰੋ)
ਪੰਜਾਬ ਪੁਲੀਸ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ (War against Drugs) ਤਹਿਤ ਪੁਲੀਸ ਵੱਲੋਂ ਅੱਜ ਲਗਾਤਾਰ ਸੱਤਵੇਂ ਦਿਨ ਕਾਰਵਾਈ ਕੀਤੀ ਜਾਵੇਗੀ।
ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅੱਜ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਵਿੱਚ ਡਰੱਗ ਹੋਟ ਸਪੋਟ ਤੇ ਛਾਪੇਮਾਰੀ ਕੀਤੀ ਜਾਵੇਗੀ।
ਇਸ ਦੌਰਾਨ ਸ਼ੱਕੀ ਵਿਅਕਤੀਆਂ ਦੀ ਵੀ ਤਲਾਸ਼ੀ ਲਈ ਜਾਵੇਗੀ ਅਤੇ ਜੇ ਕਿਸੇ ਕੋਲੋਂ ਨਸ਼ੀਲੇ ਪਦਾਰਥ ਮਿਲਦੇ ਹਨ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਪਿਛਲੇ ਛੇ ਦਿਨਾਂ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 622 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ।
Your email address will not be published. Required fields are marked *
Comment *
Name *
Email *
Website
Save my name, email, and website in this browser for the next time I comment.