ਚੰਡੀਗੜ੍ਹ, 7 ਮਾਰਚ (ਖ਼ਬਰ ਖਾਸ ਬਿਊਰੋ)
ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ। ਸੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਦੇ ਭਾਸ਼ਣ ਨਾਲ ਹੋਈ ਹੈ। ਰਾਜਪਾਲ ਨੇ ਆਪਣੇ ਭਾਸ਼ਣ ਵਿਚ ਸੂਬੇ ਦੀ ਨਾਇਬ ਸਿੰਘ ਸੈਣੀ ਸਰਕਾਰ ਦੀਆਂ ਉਪਲਬਧੀਆਂ ਗਿਣਵਾਈਆਂ।
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ ਅੱਜ 7 ਮਾਰਚ ਤੋਂ 28 ਮਾਰਚ ਤੱਕ ਚੱਲੇਗਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਜਿਨ੍ਹਾਂ ਕੋਲ ਵਿੱਤ ਮੰਤਰਾਲੇ ਦਾ ਚਾਰਜ ਵੀ ਹੈ, 17 ਮਾਰਚ ਨੂੰ ਸੂਬੇ ਦਾ ਬਜਟ ਪੇਸ਼ ਕਰਨਗੇ।