ਦਰਦਨਾਕ ਹਾਦਸਾ, ਆਪਸ ਵਿਚ ਟਕਰਾਏ ਦੋ ਬਾਈਕ, 5 ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ

ਫਾਜ਼ਿਲਕਾ  8 ਮਾਰਚ (ਖ਼ਬਰ ਖਾਸ ਬਿਊਰੋ) 

ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਹਨੂੰਮਾਨਗੜ੍ਹ ਰੋਡ ‘ਤੇ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਦੋ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਬਾਈਕ ਆਪਸ ਵਿੱਚ ਟਕਰਾ ਗਈਆਂ। ਹਾਦਸੇ ਵਿੱਚ ਪੰਜ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਰਾਹਗੀਰਾਂ ਨੇ ਐਂਬੂਲੈਂਸ ਨੂੰ ਸੂਚਨਾ ਦਿੱਤੀ ਅਤੇ ਜ਼ਖ਼ਮੀ ਵਿਦਿਆਰਥੀਆਂ ਨੂੰ ਹਸਪਤਾਲ ਪਹੁੰਚਾਇਆ।

ਜਾਣਕਾਰੀ ਅਨੁਸਾਰ ਪਿੰਡ ਰਾਏਪੁਰਾ ਦਾ ਲਕਸ਼ੈ, ਬੱਲੂਆਣਾ ਦਾ ਨਵਨੀਤ ਅਤੇ ਦੀਪਕ ਵਾਸੀ ਧਰਮਪੁਰਾ ਬਾਈਕ ਸਵਾਰ ਸਨ। ਤਿੰਨੋਂ ਅੰਮ੍ਰਿਤ ਮਾਡਲ ਸਕੂਲ ਜਾ ਰਹੇ ਸਨ। ਗਣੇਸ਼ ਵਿਹਾਰ ਦੇ ਲਕਸ਼ਯ ਅਤੇ ਪ੍ਰੇਮ ਨਗਰ ਦੇ ਆਰੀਅਨ ਬਾਈਕ ‘ਤੇ ਡੀਏਵੀ ਸਕੂਲ ਵੱਲ ਜਾ ਰਹੇ ਸਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਹ ਹਾਦਸਾ ਹਨੂੰਮਾਨਗੜ੍ਹ ਰੋਡ ਦੇ ਓਵਰਬ੍ਰਿਜ ‘ਤੇ ਵਾਪਰਿਆ। ਦੋਵੇਂ ਮੋਟਰਸਾਈਕਲ ਇੰਨੀ ਤੇਜ਼ ਰਫ਼ਤਾਰ ਨਾਲ ਟਕਰਾਏ ਕਿ ਵਾਹਨਾਂ ਦੇ ਪਰਖੱਚੇ ਉੱਡ ਗਏ। ਸਾਰੇ ਵਿਦਿਆਰਥੀ ਸੜਕ ‘ਤੇ ਡਿੱਗ ਪਏ। ਰਾਹਗੀਰਾਂ ਨੇ ਤੁਰੰਤ ਐਂਬੂਲੈਂਸ ਨੂੰ ਸੂਚਿਤ ਕੀਤਾ। ਜ਼ਖ਼ਮੀ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਸਾਰੇ ਵਿਦਿਆਰਥੀਆਂ ਦੇ ਸਿਰ ਅਤੇ ਲੱਤਾਂ ‘ਤੇ ਗੰਭੀਰ ਸੱਟਾਂ ਲੱਗੀਆਂ ਹਨ।

Leave a Reply

Your email address will not be published. Required fields are marked *