ਚੰਡੀਗੜ੍ਹ 8 ਮਾਰਚ (ਖ਼ਬਰ ਖਾਸ ਬਿਊਰੋ)
ਯੂ-ਟਿਊਬਰ ਅਰਮਾਨ ਮਲਿਕ ਅਕਸਰ ਅਪਣੀਆਂ ਦੋਵੇਂ ਪਤਨੀਆਂ ਨੂੰ ਲੈ ਕੇ ਸੁਰਖ਼ੀਆਂ ’ਚ ਰਹਿੰਦਾ ਹੈ। ਇਨ੍ਹੀਂ ਦਿਨੀਂ ਉਹ ਉਹ ਇਕ ਵੱਡੇ ਗਮ ’ਚੋਂ ਗੁਜ਼ਰ ਰਿਹਾ ਹੈ। ਜਾਣਕਾਰੀ ਅਨੁਸਾਰ ਉਸ ਦਾ ਦੋ ਸਾਲ ਦਾ ਬੇਟਾ ਗੰਭੀਰ ਬੀਮਾਰੀ ਤੋਂ ਪੀੜਤ ਹੈ।
ਯੂ-ਟਿਊਬਰ ਅਰਮਾਨ ਮਲਿਕ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਨੇ ਹਾਲ ਹੀ ਵਿਚ ਜਾਣਕਾਰੀ ਸਾਂਝੀ ਕੀਤੀ ਹੈ ਕਿ ਉਨ੍ਹਾਂ ਦਾ 2 ਸਾਲ ਦਾ ਬੇਟਾ ਇਕ ਗੰਭੀਰ ਬੀਮਾਰੀ ਤੋਂ ਪੀੜਤ ਹੈ। ਇੰਨਾ ਹੀ ਨਹੀਂ ਅਰਮਾਨ ਦੀ ਪਹਿਲੀ ਪਤਨੀ ਪਾਇਲ ਮਲਿਕ ਨੇ ਵੀ ਪ੍ਰਸ਼ੰਸਕਾਂ ਨਾਲ ਅਪਣਾ ਦੁੱਖ ਪ੍ਰਗਟ ਕੀਤਾ ਹੈ। ਪਾਇਲ ਮਲਿਕ ਨੇ ਅਪਣੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਕਿ ਬੱਚੇ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਜਾਵੇ।
ਅਰਮਾਨ ਦੀ ਦੂਜੀ ਪਤਨੀ ਕ੍ਰਿਤਿਕਾ ਮਲਿਕ ਨੇ ਦਸਿਆ ਕਿ ਉਨ੍ਹਾਂ ਦਾ ਦੋ ਸਾਲ ਦਾ ਬੇਟਾ ਜ਼ੈਦ ਗੰਭੀਰ ਬੀਮਾਰੀ ਤੋਂ ਪੀੜਤ ਹੈ। ਇਸ ਗੱਲ ਦੀ ਜਾਣਕਾਰੀ ਪਾਇਲ ਮਲਿਕ ਨੇ ਵੀ ਅਪਣੇ ਪ੍ਰਸ਼ੰਸਕਾਂ ਨੂੰ ਦਿਤੀ ਹੈ।
ਹਾਲ ਹੀ ’ਚ ਉਨ੍ਹਾਂ ਨੇ ਇਕ ਵੀਡੀਉ ਸ਼ੇਅਰ ਕੀਤੀ ਹੈ, ਜਿਸ ’ਚ ਉਨ੍ਹਾਂ ਨੇ ਦਸਿਆ ਹੈ ਕਿ ਉਨ੍ਹਾਂ ਦਾ ਦੋ ਸਾਲ ਦਾ ਬੇਟਾ ਜ਼ੈਦ ਰਿਕਟਸ ਨਾਂ ਦੀ ਬੀਮਾਰੀ ਤੋਂ ਪੀੜਤ ਹੈ। ਉਨ੍ਹਾਂ ਇਹ ਵੀ ਦਸਿਆ ਕਿ ਇਹ ਬੀਮਾਰੀ ਵਿਟਾਮਿਨ ਡੀ, ਕੈਲਸ਼ੀਅਮ ਜਾਂ ਫ਼ਾਸਫ਼ੋਰਸ ਕਾਰਨ ਹੁੰਦੀ ਹੈ।
ਇਸ ਕਾਰਨ ਉਸ ਦੇ ਪੁੱਤਰ ਦੀਆਂ ਹੱਡੀਆਂ ਕਮਜ਼ੋਰ ਹੋ ਰਹੀਆਂ ਹਨ। ਕ੍ਰਿਤਿਕਾ ਮਲਿਕਾ ਨੇ ਵੀਡੀਉ ’ਚ ਅਪਣੇ ਨਫ਼ਰਤ ਕਰਨ ਵਾਲਿਆਂ ਨੂੰ ਵੀ ਇਸ ਦੁੱਖ ਦੀ ਘੜੀ ’ਚ ਸਾਥ ਦੇਣ ਦੀ ਅਪੀਲ ਕੀਤੀ ਹੈ ਅਤੇ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਬੇਟੇ ਦੀ ਹਾਲਤ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ।