ਪੰਜਾਬ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਤਾ ਦਲਜੀਤ ਕੌਰ ਦਾ ਹੋਇਆ ਦੇਹਾਂਤ

ਚੰਡੀਗੜ੍ਹ  8 ਮਾਰਚ (ਖ਼ਬਰ ਖਾਸ ਬਿਊਰੋ) 

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ 92 ਸਾਲ ਦੀ ਮਾਤਾ ਦਲਜੀਤ ਕੌਰ (Daljeet Kaur) ਦਾ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਨਿਧਨ ਹੋ ਗਿਆ। ਪਰਿਵਾਰ ਨੇ ਇਸ ਦੁੱਖਦਾਈ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਹਨਾਂ ਦੀ ਤਬੀਅਤ ਵਿੱਚ ਕੋਈ ਗੰਭੀਰ ਬਿਮਾਰੀ ਨਹੀਂ ਸੀ, ਪਰ ਉਮਰ ਸੰਬੰਧੀ ਦੁਰਬਲਤਾ ਨਾਲ ਲੰਬੀ ਲੜਾਈ ਤੋਂ ਬਾਅਦ ਉਹਨਾਂ ਨੇ ਅੰਤਿਮ ਸਾਹ ਲਿਆ। ਪਰਿਵਾਰ ਨੇ ਦੱਸਿਆ ਕਿ ਉਹਨਾਂ ਦੇ ਅੰਤਿਮ ਸਸਕਾਰ ਇਸ਼ਨਾਨ ਅਤੇ ਰੀਤੀ-ਰਿਵਾਜ਼ਾਂ ਅਨੁਸਾਰ ਅੱਜ ਸ਼ਾਮ 4:30 ਵਜੇ ਪਿੰਡ ਭੌਰਾ (ਬੰਗਾ-ਗੜਸ਼ੰਕਰ ਰੋੜ) ਜ਼ਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮਾਂ ਦੇ ਨਿਧਨ ‘ਤੇ ਰਾਜਨੀਤਿਕ, ਸਮਾਜਿਕ, ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਨੇਤਾਵਾਂ ਅਤੇ ਅਧਿਕਾਰੀਆਂ ਨੇ ਪਰਿਵਾਰ ਨਾਲ ਸਾਂਝਾ ਦੁੱਖ ਪ੍ਰਗਟ ਕਰਦੇ ਹੋਏ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

Leave a Reply

Your email address will not be published. Required fields are marked *