ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

ਚੰਡੀਗੜ੍ਹ, 8 ਮਾਰਚ (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ, ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਇਸੇ ਜੇਲ੍ਹ ਦੇ ਦੋ ਕੈਦੀਆਂ ਵਿਰੁੱਧ ਨਸ਼ਾ ਤਸਕਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।ਇਹ ਕਾਰਵਾਈ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜੇਲ੍ਹਾਂ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ,ਜਿਸ ਵਿੱਚ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੀ ਨਸ਼ਿਆਂ ਦੀ ਤਸਕਰੀ ਕਰਨ ਵਿੱਚ  ਮਦਦ ਕਰਨ ਲਈ ਕੁਝ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਮਿਲੀਭੁਗਤ ਦੇ ਖੁਲਾਸੇ ਹੋੲ ਸਨ ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਕਿਹਾ ਕਿ ਜੇਲ੍ਹ ਦੇ ਅੰਦਰ ਇੱਕ ਸੰਗਠਿਤ ਨਸ਼ਾ ਤਸਕਰੀ ਕਾਰਵਾਈ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਤੋਂ ਪਤਾ ਚੱਲਿਆ ਕਿ ਕੈਦੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ, ਜਿਸ ਨੂੰ ਕੁਝ ਭ੍ਰਿਸ਼ਟ ਜੇਲ੍ਹ ਅਧਿਕਾਰੀਆਂ ਦੀ ਇਮਦਾਦ ਸੀ। ਬੇਨਿਯਮੀਆਂ ਕਰਨ ਵਾਲੇ ਇਹਨਾਂ ਜੇਲ੍ਹ ਅਧਿਕਾਰੀ ’ਤੇ ਆਪਣੇ ਅਹੁਦਿਆਂ ਦੀ ਦੁਰਵਰਤੋਂ  ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੇ ਪਦਾਰਥਾਂ ਦੇ ਲੈਣ-ਦੇਣ  ਵਿੱਚ ਮਦਦ ਕਰਨ ਦਾ ਦੋਸ਼ ਹੈ, ਜਿਸ ਨਾਲ ਜੇਲ੍ਹ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਬੁਰੀ ਤਰ੍ਹਾਂ ਸੱਟ ਲੱਗੀ ਹੈ ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਏਡੀਜੀਪੀ ਨੇ ਕਿਹਾ ਕਿ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 22, 29 ਅਤੇ 59(2) ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਸਵੇਰੇ 10 ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਲਈ ਗਈ।

ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਦੀ ਉਮੀਦ ਹੈ ਕਿਉਂਕਿ ਅਧਿਕਾਰੀ ਤਸਕਰੀ ਦੇ ਇਸ ਗਠਜੋੜ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ ਵਿੱਚ ਲੱਗੇ ਹਨ।ਜਿਕਰਯੋਗ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *