ਲੌਗੋਵਾਲ ਨੇ ਵੀ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਤੇ ਅਸਹਿਮਤੀ ਪ੍ਰਗਟ ਕੀਤੀ

ਚੰਡੀਗੜ੍ਹ 8 ਮਾਰਚ ( ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ’ਚ ਇਕ ਇਕ ਕਰਕੇ ਸੀਨੀਅਰ ਆਗੂਆਂ ਨੇ ਬਗਾਵਤੀ ਝੰਡਾ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਅੰਤਰਿੰਗ ਕਮੇਟੀ ਦੇ ਫੈਸਲੇ ’ਤੇ ਰੋਸ ਪ੍ਰਗਟ ਕੀਤਾ ਹੈ।
ਭਾਈ ਲੌਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੰਥਕ ਪ੍ਰੰਪਰਾਵਾਂ ਤੇ ਸਿੱਖ ਸਿਧਾਤਾਂ ਦੇ ਰਖਵਾਲੇ ਹਨ ਪ੍ਰੰਤੂ ਮੌਜੂਦਾ ਸਮੇਂ ਦੋਵੇ ਸੰਸਥਾਵਾਂ ਦੀਆਂ ਕਾਰਵਾਈਆਂ ਕਾਰਨ ਪੰਥ ਮਾਯੂਸ ਹੈ।
 ਉਨਾਂ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਲਏ ਗਏ ਫੈਸਲੇ ਨਾਲ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਹੈ। ਲੋਗੋਵਾਲ ਨੇ ਕਿਹਾ ਕਿ ਉਹ ਇਸ ਸੰਸਥਾਂ ਦੇ ਪ੍ਰਧਾਨ ਰਹਿ ਚੁੱਕੇ ਹਨ, ਜਿਸ ਕਰਕੇ ਇਸ ਘਟਨਾਂ ਨੇ ਉਹਨਾਂ ਦੇ ਦਿਲ ’ਤੇ ਗਹਿਰਾ ਅਸਰ ਛੱਡਿਆ ਹੈ।ਉਨ੍ਹਾਂ ਕਿਹਾ ਕਿ ਉਹ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ, ਅੰਤਰਿੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦੇ ਫੈਸਲੇ ਨਾਲ ਅਸਹਿਮਤੀ ਪ੍ਰਗਟ ਕਰਦੇ ਹਨ ।
ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

Leave a Reply

Your email address will not be published. Required fields are marked *