ਮੱਧ ਪ੍ਰਦੇਸ਼ ਵਿਚ ਦਰਦਨਾਕ ਹਾਦਸਾ , ਟਰੱਕ ਕਾਰ ਦੀ ਟੱਕਰ ‘ਚ 8 ਲੋਕਾਂ ਦੀ ਮੌਤ

ਮੱਧ ਪ੍ਰਦੇਸ਼, 10 ਮਾਰਚ (ਖ਼ਬਰ ਖਾਸ ਬਿਊਰੋ)

ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿੱਚ ਬੀਤੀ ਰਾਤ ਇੱਕ ਟਰੱਕ ਅਤੇ ਇੱਕ ਐਸਯੂਵੀ ਵਿਚਾਲੇ ਹੋਈ ਟੱਕਰ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਮੁੱਖ ਮੰਤਰੀ ਮੋਹਨ ਯਾਦਵ ਨੇ ਇਸ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਅਤੇ ਦਰਮਿਆਨੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਮੋਹਨ ਯਾਦਵ ਨੇ ਕਿਹਾ ਕਿ ਦੇਰ ਰਾਤ ਸਿੱਧੀ ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਉਪਨੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ 8 ਸ਼ਰਧਾਲੂਆਂ ਦੀ ਬੇਵਕਤੀ ਅਤੇ ਦਰਦਨਾਕ ਮੌਤ ਦੀ ਇੱਕ ਬਹੁਤ ਹੀ ਦੁਖ਼ਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ਦੇ ਵਾਰਸਾਂ ਨਾਲ ਹਮਦਰਦੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *