ਅੰਤਰਰਾਸ਼ਟਰੀ ਨਸ਼ਾ ਤਸਕਰ ਸ਼ੌਨ ਭਿੰਡਰ ਕੀਤਾ ਗ੍ਰਿਫ਼ਤਾਰ,USA ਦੀ ਏਜੰਸੀ FBI ਨੂੰ ਲੋੜੀਂਦਾ ਹੈ ਮੁਲਜ਼ਮ

ਤਰਨਤਾਰਨ , 10 ਮਾਰਚ (ਖ਼ਬਰ ਖਾਸ ਬਿਊਰੋ)

ਤਰਨਤਾਰਨ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਮਾਫੀਆ ਸ਼ਹਿਨਾਜ਼ ਸਿੰਘ ਉਰਫ਼ ਸ਼ਾਨ ਭਿੰਡਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਅਮਰੀਕੀ ਜਾਂਚ ਏਜੰਸੀ ਐਫਬੀਆਈ ਨੂੰ ਵੀ ਲੰਬੇ ਸਮੇਂ ਤੋਂ ਲੋੜੀਂਦਾ ਸੀ। ਸ਼ਹਿਨਾਜ਼ ਸਿੰਘ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਮੁੱਖ ਆਗੂ ਸੀ, ਜੋ ਕੋਲੰਬੀਆ ਤੋਂ ਅਮਰੀਕਾ ਅਤੇ ਕੈਨੇਡਾ ਵਿੱਚ ਕੋਕੀਨ ਦੀ ਤਸਕਰੀ ਕਰਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਦੱਸਿਆ ਕਿ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਹਿਨਾਜ਼ ਸਿੰਘ ਅਮਰੀਕਾ ‘ਚ ਆਪਣੇ ਸਾਥੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਭਾਰਤ ਭੱਜ ਗਿਆ ਸੀ ਪਰ ਪੰਜਾਬ ਪੁਲਸ ਨੇ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੰਜਾਬ ਪੁਲਿਸ ਨੇ ਇਹ ਕਾਰਵਾਈ ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੀ ਮਦਦ ਨਾਲ ਕੀਤੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਹ ਕਾਰਵਾਈ ਨਸ਼ਿਆਂ ਦੀ ਤਸਕਰੀ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਪੰਜਾਬ ਸਰਕਾਰ ਅਤੇ ਪੁਲਿਸ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦਰਸਾਉਂਦੀ ਹੈ। ਪੁਲਿਸ ਨੇ ਕਿਹਾ ਕਿ ਪੰਜਾਬ ਨੂੰ ਡਰੱਗ ਮਾਫੀਆ ਅਤੇ ਅਪਰਾਧੀਆਂ ਲਈ ਸੁਰੱਖਿਅਤ ਪਨਾਹਗਾਹ ਨਹੀਂ ਬਣਨ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ 26 ਫਰਵਰੀ 2025 ਨੂੰ ਇਸ ਦੇ ਚਾਰ ਸਾਥੀਆਂ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕੀ ਅਧਿਕਾਰੀਆਂ ਨੇ ਕਾਰਵਾਈ ਦੌਰਾਨ 391 ਕਿਲੋਗ੍ਰਾਮ ਮੈਥਾਮਫੇਟਾਮਾਈਨ, 109 ਕਿਲੋਗ੍ਰਾਮ ਕੋਕੀਨ ਅਤੇ ਚਾਰ ਹਥਿਆਰ ਜ਼ਬਤ ਕੀਤੇ ਹਨ।

Leave a Reply

Your email address will not be published. Required fields are marked *