ਸੰਗਰੂਰ ’ਚ ਨਸ਼ਾ ਤਸਕਰਾਂ ਖ਼ਿਲਾਫ਼ ਬੁਲਡੋਜ਼ਰ ਕਾਰਵਾਈ

ਸੰਗਰੂਰ 11 ਮਾਰਚ (ਖ਼ਬਰ ਖਾਸ ਬਿਊਰੋ)

ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਸੰਗਰੂਰ ਪੁਲਿਸ ਵੱਲੋਂ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ  ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਬੁਲਡੋਜ਼ਰ ਨਾਲ ਇਮਾਰਤ ਢਾਹੁਣ ਦੀ ਕਾਰਵਾਈ ਕੀਤੀ ।

ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰ ਨੇ ਮਾਰਕਟਿੰਗ ਕਮੇਟੀ ਦੀ ਜ਼ਮੀਨ ਉੱਤੇ ਕਬਜ਼ਾ ਕਰਕੇ ਨਸ਼ਿਆਂ ਦੀ ਕਾਲੀ ਕਮਾਈ ਨਾਲ ਘਰ ਬਣਾਇਆ ਹੋਇਆ ਸੀ ਤੇ ਇੱਥੇ ਹੀ  ਉਨ੍ਹਾਂ ਨੇ ਆਪਣੀ ਰਿਹਾਇਸ਼ ਬਣਾਈ ਹੋਈ ਸੀ ਜਿੱਥੋਂ ਉਹ ਵੱਡੇ ਪੱਧਰ ਉੱਤੇ ਚਿੱਟਾ ਵੇਚਦੇ ਸਨ।

ਹੋਰ ਪੜ੍ਹੋ 👉  ਤੇਰਾ ਲੈ ਲੈ ਕੇ ਨਾਂ ਮੱਥੇ ਟੇਕਦੇ ਰਹੇ ਗੀਤ ਨੇ ਦਰਸ਼ਕਾਂ ਤੋ ਬਟੋਰੀਆਂ ਤਾੜੀਆਂ

Leave a Reply

Your email address will not be published. Required fields are marked *