ਦਿੱਲੀ-ਜੰਮੂ ਕਟੜਾ ਐਕਸਪ੍ਰੈਸਵੇਅ: ਜ਼ਮੀਨ ਐਕੁਆਇਰ ਕਰਨ ਆਈ ਟੀਮ ਨਾਲ ਕਿਸਾਨਾਂ ਦੀ ਝੜਪ, 6 ਜ਼ਖਮੀ

ਸ੍ਰੀ ਹਰਗੋਬਿੰਦਪੁਰ (ਬਟਾਲਾ), 11 ਮਾਰਚ (ਖ਼ਬਰ ਖਾਸ ਬਿਊਰੋ)

ਅੱਜ ਇਥੇ ਐਕਸਪ੍ਰੈਸ ਵੇਅ ਲਈ ਜ਼ਮੀਨ ਐਕੁਆਇਰ ਕਰਨ ਆਈ ਟੀਮ ਅਤੇ ਕਿਸਾਨਾਂ ਵਿਚ ਝੜਪ ਹੋਣ ਕਾਰਨ ਛੇ ਕਿਸਾਨ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਬਟਾਲਾ ਦੇ ਐੱਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇੱਕ ਟੀਮ ਮੰਗਲਵਾਰ ਸਵੇਰੇ ਦਿੱਲੀ-ਜੰਮੂ ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਦਾ ਕਬਜ਼ਾ ਲੈਣ ਲਈ ਸ੍ਰੀ ਹਰਗੋਬਿੰਦਪੁਰ ਨੇੜੇ ਨੰਗਲ ਚੋਰ ਪਿੰਡ ਪਹੁੰਚੀ। ਇਸ ਦੌਰਾਨ ਟਕਰਾਅ ਵਾਲਾ ਮਾਹੌਲ ਬਣ ਗਿਆ ਜਦੋਂ ਪ੍ਰਸ਼ਾਸਨ ਅਤੇ ਐੱਨਐੱਚਏਆਈ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਗਿਆ ਹੈ, ਜਦੋਂ ਕਿ ਕਿਸਾਨ ਯੂਨੀਅਨਾਂ ਨੇ ਦਾਅਵੇ ਨੂੰ ਰੱਦ ਕਰ ਦਿੱਤਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

50 ਦੇ ਕਰੀਬ ਕਿਸਾਨ ਨੰਗਲ ਚੋਰ ਪਿੰਡ ਨੇੜੇ ਇਕੱਠੇ ਹੋਏ, ਜਦੋਂ ਪ੍ਰਸ਼ਾਸਨ ਅਤੇ ਪੁਲੀਸ ਨੇ ਉਨ੍ਹਾਂ ਨੂੰ ਜ਼ਮੀਨ ਦਾ ਕਬਜ਼ਾ ਦੇਣ ਬਾਰੇ ਕਿਹਾ ਤਾਂ ਕਿਸਾਨਾਂ ਨੇ ਪੁਲੀਸ ਨੂੰ ਜ਼ਮੀਨ ਦਾ ਅਧਿਕਾਰ ਦੇਣ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਅਧਿਕਾਰੀਆਂ ਅਤੇ ਕਿਸਾਨਾਂ ਦਰਮਿਆਨ ਟਕਰਾਅ ਹੋਇਆ। ਕਿਸਾਨ ਢੁਕਵਾਂ ਮੁਆਵਜ਼ਾ ਲੈਣ ਦੀ ਮੰਗ ’ਤੇ ਅੜੇ ਰਹੇ।

ਜਾਣਕਾਰੀ ਅਨੁਸਾਰ ਝੜਪ ਦੌਰਾਨ ਛੇ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਰਚੋਵਾਲ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਸਪੀ ਸੋਹੇਲ ਕਾਸਿਮ ਮੀਰ ਨੇ ਕਿਹਾ ਕਿ ਕਿਸਾਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇੱਕ ਕਿਸਾਨ ਆਗੂ ਨੇ ਪਹਿਲਾਂ ਹੋਈਆਂ ਮੀਟਿੰਗਾਂ ਵਿੱਚ ਕਿਹਾ ਸੀ ਕਿ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਯਕੀਨੀ ਦਵਾਇਆ ਸੀ ਕਿ ਉਨ੍ਹਾਂ ਦੀ ਜ਼ਮੀਨ ਐਕੁਆਇਰ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਪਰ ਉਹ ਆਪਣੇ ਵਾਅਦੇ ਤੋਂ ਮੁੱਕਰ ਗਏ। ਕਿਸਾਨਾਂ ਨੇ ਕਿਹਾ ਕਿ ਅਸੀਂ ਸੀਨੀਅਰ ਕਿਸਾਨ ਆਗੂਆਂ ਨਾਲ ਵਿਚਾਰ ਕਰਕੇ ਅਗਲਾ ਕਦਮ ਉਲੀਕਾਂਗੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *