ਹਰਿਆਣਾ 15 ਮਾਰਚ (ਖਬ਼ਰ ਖਾਸ ਬਿਊਰੋ)
ਹਰਿਆਣਾ ਦੇ ਸੋਨੀਪਤ ਵਿੱਚ ਭਾਜਪਾ ਦੇ ਮੁੰਡਲਾਨਾ ਮੰਡਲ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੋਲੀ ਦੀ ਸ਼ਾਮ ਨੂੰ ਜਦੋਂ ਉਹ ਗਲੀ ‘ਚ ਮੌਜੂਦ ਸੀ ਤਾਂ ਉਸ ‘ਤੇ ਤਿੰਨ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ‘ਚੋਂ ਦੋ ਗੋਲੀਆਂ ਆਗੂ ਨੂੰ ਲੱਗੀਆਂ। ਇੱਕ ਗੋਲੀ ਦੁਕਾਨ ਵਿੱਚ ਵੜ ਕੇ ਸਿੱਧੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਆਗੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਕਾਰਨ ਇਹ ਘਟਨਾ ਵਾਪਰੀ ਹੈ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਖਾਨਪੁਰ ਹਸਪਤਾਲ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਸਥਾਨਕ ਲੋਕਾਂ ਮੁਤਾਬਕ ਸੋਨੀਪਤ ਦੇ ਗੋਹਾਨਾ ਦੇ ਜਵਾਹਰਾ ਪਿੰਡ ‘ਚ ਹੋਲੀ ਵਾਲੇ ਦਿਨ ਭਾਜਪਾ ਮੁੰਡਲਾਨਾ ਮੰਡਲ ਦੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸ਼ਾਮ ਨੂੰ ਆਪਣੀ ਗਲੀ ‘ਚ ਮੌਜੂਦ ਸੀ।