ਮਾਨਸਾ, 17 ਮਾਰਚ (ਖਬ਼ਰ ਖਾਸ ਬਿਊਰੋ)
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਦਾ ਅੱਜ ਪਹਿਲਾ ਜਨਮ ਦਿਨ ਮਾਨਸਾ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵੱਡੀ ਗਿਣਤੀ ‘ਚ ਪਹੁੰਚੇ। ਇਸ ਮੌਕੇ ਕਾਂਗਰਸੀ ਆਗੂ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੇ ਘਰ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਕੇਕ ਕੱਟਿਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਚੰਨੀ ਨੇ ਕਿਹਾ, “ਜਦੋਂ ਮੈਂ ਹਵੇਲੀ ਦੇ ਕਮਰੇ ‘ਚ ਪਹੁੰਚਿਆ ਤਾਂ ਸਾਹਮਣੇ ਸਿੱਧੂ ਦੀ ਤਸਵੀਰ ਸੀ। ਮੈਨੂੰ ਲੱਗਾ ਜਿਵੇਂ ਉਹ ਕਹਿ ਰਿਹਾ ਹੋਵੇ ਬਾਈ, ਮੈਂ ਇੱਥੇ ਹੀ ਹਾਂ। ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਨੂੰ ਛੋਟੇ ਸਿੱਧੂ ਦਾ ਜਨਮ ਦਿਨ ਮਨਾਉਣ ਦਾ ਮੌਕਾ ਮਿਲਿਆ। ਸਾਨੂੰ ਖੁਸ਼ੀ ਹੈ ਕਿ ਸ਼ੁਭਦੀਪ ਨੇ ਪਰਿਵਾਰ ‘ਚ ਆ ਕੇ ਖੁਸ਼ੀਆਂ ਲਿਆਂਦੀਆਂ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ, “ਇੱਕ ਵੱਡਾ ਜ਼ਖ਼ਮ ਭਰ ਗਿਆ ਹੈ, ਅਤੇ ਅਸੀਂ ਇਸ ਨੂੰ ਉਸੇ ਤਰ੍ਹਾਂ ਲੈ ਰਹੇ ਹਾਂ। ਵੱਡੇ ਪੁੱਤਰ ਦੀ ਗ਼ੈਰ ਹਾਜ਼ਰੀ ਕਦੇ ਵੀ ਪੂਰੀ ਨਹੀਂ ਹੋ ਸਕਦੀ, ਪਰ ਇਸ ਨਾਲ ਕੁਝ ਰਾਹਤ ਜ਼ਰੂਰ ਮਿਲੀ ਹੈ। ਸਾਬਕਾ ਮੁੱਖ ਮੰਤਰੀ ਦੇ ਆਉਣ ਨਾਲ ਇਹ ਪਲ ਹੋਰ ਵੀ ਖਾਸ ਹੋ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੇ ਪਿਆਰ ਸਦਕਾ ਹੀ ਅਸੀਂ ਇਹ ਸਮਾਗਮ ਮਨਾ ਰਹੇ ਹਾਂ।