ਪੁਲੀਸ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਦੇ ਪਰਿਵਾਰ ਵੱਲੋਂ ਪਟਿਆਲਾ ’ਚ ਧਰਨਾ

ਪਟਿਆਲਾ, 22 ਮਾਰਚ (ਖਬ਼ਰ ਖਾਸ ਬਿਊਰੋ)  :

ਪਟਿਆਲਾ ਵਿਚ ਬੀਤੇ ਦਿਨੀਂ ਪੁਲੀਸ ਅਫ਼ਸਰਾਂ ਦੀ ਕੁੱਟਮਾਰ ਦਾ ਸ਼ਿਕਾਰ ਹੋਏ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਇੱਥੇ ਡੀਸੀ ਦਫਤਰ ਮੂਹਰੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਧਰਨੇ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ ਹਨ।

ਧਰਨੇ ਵਿਚ ਸ਼ਾਮਲ ਵੱਡੀ ਗਿਣਤੀ ਲੋਕ।

ਧਰਨੇ ਵਿਚ ਸ਼ਾਮਲ ਵੱਡੀ ਗਿਣਤੀ ਲੋਕ।ਗ਼ੌਰਤਲਬ ਹੈ ਕਿ ਇਸ ਘਟਨਾ ਵਿਚ ਉਨ੍ਹਾਂ ਦਾ ਪੁੱਤਰ ਅੰਗਦ ਸਿੰਘ ਵੀ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਧਰਨੇ ਦੀ ਕਵਰੇਜ ਕਰਨ ਗਏ ਕਈ ਮੀਡੀਆ ਕਰਮੀਆਂ ਨਾਲ ਉਥੇ ਮੌਜੂਦ ਲੋਕਾਂ ਵੱਲੋਂ ਬਦਸਲੂਕੀ ਕੀਤੀ ਗਈ। ਇਸ ਕਾਰਨ ਮੀਡੀਆ ਕਰਮੀ ਮੁਜ਼ਾਹਰੇ ਦਾ ਬਾਈਕਾਟ ਕਰ ਕੇ ਵਾਪਸ ਪਰਤ ਗਏ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਧਰਨੇ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਸ਼ਾਮਿਲ ਹਨ। ਧਰਨਾਕਾਰੀਆਂ ਵੱਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਉਤੇ ਹਮਲਾ ਕਰਨ ਵਾਲੇ ਪੁਲੀਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਕੀ ਕਹਿੰਦੇ ਨੇ ਪੁਲੀਸ ਅਧਿਕਾਰੀ

ਉਧਰ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਨਲ ਬਾਠ ਵੱਲੋਂ ਆਪਣੀ ਸ਼ਿਕਾਇਤ ਵਿੱਚ ਜਿਹੜੇ ਵੀ ਵਿਅਕਤੀਆਂ ਦੇ ਨਾਂ ਲਏ ਗਏ ਹਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ ਵਿਚ ਕਰਨਲ ਬਾਠ ਦੇ ਕਹਿਣ ‘ਤੇ ਇੱਕ ਹੋਰ ਉਸ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦਾ ਸ਼ਿਕਾਇਤ ਵਿੱਚ ਨਾਂ ਵੀ ਨਹੀਂ ਸੀ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *