ਚੰਡੀਗੜ੍ਹ, 25 ਮਾਰਚ (ਖਬ਼ਰ ਖਾਸ ਬਿਊਰੋ) :
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਦੇਖਣ ਲਈ ਪੁੱਜੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰਨਾਂ ਮੰਤਰੀਆਂ ਵੱਲੋਂ ਸਨਮਾਨ ਕੀਤਾ ਗਿਆ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੋਵੇਂ ਭਰਾ ਹਨ। ਦੋਵੇਂ ਇਕੱਠੇ ਰਹਿੰਦੇ ਹਨ, ਪਰ ਦਰਵਾਜ਼ੇ ਵੱਖ ਵੱਖ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਹੀ ਹਰਿਆਣਾ ਬਣਿਆ ਸੀ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਚੱਲ ਰਹੇ ਮਸਲਿਆਂ ਨੂੰ ਮਿਲ ਬੈਠ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਐੱਸਵਾਈਐੱਲ ਦੇ ਮਸਲੇ ਦਾ ਵੀ ਠੋਸ ਹੱਲ ਕੱਢਣ ਦੀ ਵਕਾਲਤ ਕੀਤੀ।