ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦੇ ਪੁਲੀਸ ਰਿਮਾਂਡ ’ਚ ਤਿੰਨ ਦਿਨਾਂ ਦਾ ਵਾਧਾ

ਅਜਨਾਲਾ, 25 ਮਾਰਚ (ਖਬ਼ਰ ਖਾਸ ਬਿਊਰੋ) :

ਅੰਮ੍ਰਿਤਪਾਲ ਸਿੰਘ ਲੋਕ ਸਭਾ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ਦੀ ਮਿਆਦ ਖਤਮ ਹੋਣ ਉਪਰੰਤ ਅੱਜ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ, ਪਰ ਮਾਣਯੋਗ ਅਦਾਲਤ ਨੇ 28 ਮਾਰਚ ਤੱਕ ਤਿੰਨ ਦਿਨਾ ਪੁਲੀਸ ਰਿਮਾਂਡ ਦੀ ਹੀ ਮਨਜ਼ੂਰੀ ਦਿੱਤੀ।

ਡੀਐੱਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਕੋਰਟ ਨੇ ਇਨ੍ਹਾਂ ਸਾਰਿਆਂ ਦਾ 28 ਮਾਰਚ ਤੱਕ ਪੁਲੀਸ ਰਿਮਾਂਡ ਦੇ ਦਿੱਤਾ ਹੈ। ਇਨ੍ਹਾਂ ਸਾਰਿਆਂ ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲੀਸ ਸਟੇਸ਼ਨ ’ਤੇ ਕੀਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਸੀ।

ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ। ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ 21 ਮਾਰਚ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਕੋਰਟ ਨੇ ਉਨ੍ਹਾਂ ਨੂੰ ਚਾਰ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *