ਬਠਿੰਡਾ, 25 ਮਾਰਚ (ਖਬ਼ਰ ਖਾਸ ਬਿਊਰੋ) :
ਬਠਿੰਡਾ ਪੁਲੀਸ ਅਤੇ ਸੀ.ਆਈ.ਸਟਾਫ-2 ਨੇ ਇਕ ਮੁਖਬਰੀ ਦੇ ਆਧਾਰ ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜੇ ਵਿੱਚੋਂ ਦੋ ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਦਿਆਂ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੀਆਈਏ ਸਟਾਫ-2 ਨੂੰ ਸੂਚਨਾ ਮਿਲੀ ਸੀ ਕਿ ਇੰਦਰਜੀਤ ਸਿੰਘ ਉਰਫ ਗੋਗਾ ਬਾਬਾ ਪੁੱਤਰ ਬਲਦੇਵ ਸਿੰਘ ਵਾਸੀ ਜੰਡਾਂਵਾਲਾ ਮੀਰਾ ਸਾਂਗਲਾਂ ਨਸ਼ੀਲੇ ਪਦਾਰਥ ਦਾ ਕਾਰੋਬਾਰ ਕਰਦਾ ਹੈ ਅਤੇ ਉਹ ਭੁੱਕੀ ਚੂਰਾ ਪੋਸਤ ਅੱਗੇ ਵੇਚਣ ਲਈ ਬੀਕਾਨੇਰ ਰਾਜਸਥਾਨ ਦੇ ਕਿਸੇ ਢਾਬੇ ਤੋਂ ਖ੍ਰੀਦ ਕਰਕੇ ਲੈ ਕਿ ਆਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਕਾਬੂ ਕੀਤੇ ਵਿਅਕਤੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਕੀਤੀ ਜਾਵੇਗੀ।