ਚੰਡੀਗੜ੍ਹ, 29 ਮਾਰਚ (ਖਬ਼ਰ ਖਾਸ ਬਿਊਰੋ) :
ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਘੀ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਗੈਰ-ਕਾਨੂੰਨੀ ਹਥਿਆਰਾਂ ਅਤੇ ਹਵਾਲਾ ਨੈੱਟਵਰਕਾਂ ਵਿਰੁੱਧ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।” ਦੋਸ਼ੀਆਂ ਦੀ ਪਛਾਣ ਜਗਰੂਪ ਸਿੰਘ ਉਰਫ਼ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ਼ ਗੁੱਲੂ ਅਤੇ ਅਰਸਲ ਸਿੰਘ ਉਰਫ਼ ਰਸਾਲ ਸਿੰਘ ਵਜੋਂ ਹੋਈ ਹੈ।
ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗਲੌਕ 9 ਐਮਐਮ ਪਿਸਤੌਲ, ਪੰਜ ਮੈਗਜ਼ੀਨ ਅਤੇ 3.05 ਲੱਖ ਰੁਪਏ ਜ਼ਬਤ ਕੀਤੇ ਗਏ ਹਨ। ਇਸ ਸਬੰਧੀ ਅੰਮ੍ਰਿਤਸਰ ਦੇ ਘਰਿੰਡਾ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ।