ਜੰਮੂ-ਕਸ਼ਮੀਰ ’ਚ ਫ਼ਲਸਤੀਨ ਪੱਖੀ ਰੈਲੀ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਸ੍ਰੀਨਗਰ, 29 ਮਾਰਚ (ਖਬ਼ਰ ਖਾਸ ਬਿਊਰੋ) :

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਇੱਕ ਜਲੂਸ ਦੇ ਪ੍ਰਬੰਧਕਾਂ ਅਤੇ ਭਾਗੀਦਾਰਾਂ ਵਿਰੁੱਧ ਸ਼ੁੱਕਰਵਾਰ ਨੂੰ ਇਤਰਾਜ਼ਯੋਗ ਨਾਅਰੇ ਲਗਾ ਕੇ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਨ ਦੇ ਦੋਸ਼ ਹੇਠ ਇੱਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਦੇ ਇਕ ਬੁਲਾਰੇ ਨੇ ਕਿਹਾ ਕਿ ਕੇਂਦਰੀ ਕਸ਼ਮੀਰ ਵਿਚ ਪੈਂਦੇ ਇਸ ਜ਼ਿਲ੍ਹੇ ਦੇ ਬੀਰਵਾਹ ਦੇ ਸੋਨਪਾਹ ਪਿੰਡ ਵਿੱਚ ਯੌਮ-ਏ-ਕੁਦਸ (Youm-e-Quds) ਜਲੂਸ ਦੇ ਪ੍ਰਬੰਧਕਾਂ ਅਤੇ ਭਾਗੀਦਾਰਾਂ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਯੌਮ-ਏ-ਕੁਦਸ ਜਾਂ ਕੁਦਸ ਦਿਵਸ, ਜਿਸਨੂੰ ਅਧਿਕਾਰਤ ਤੌਰ ‘ਤੇ ਕੌਮਾਂਤਰੀ ਕੁਦਸ ਦਿਵਸ ਵਜੋਂ ਜਾਣਿਆ ਜਾਂਦਾ ਹੈ, ਇੱਕ ਸਾਲਾਨਾ ਫ਼ਲਸਤੀਨ ਪੱਖੀ ਸਮਾਗਮ ਹੈ ਜੋ ਇਸਲਾਮ ਦੇ ਪਵਿੱਤਰ ਮਹੀਨੇ ਰਮਜ਼ਾਨ ਦੇ ਆਖਰੀ ਜੁੰਮੇ ਨੂੰ ਫ਼ਲਸਤੀਨੀਆਂ ਪ੍ਰਤੀ ਇਕਮੁੱਠਤਾ ਦਾ ਇਜ਼ਹਾਰ ਕਰਨ ਲਈ ਮਨਾਇਆ ਜਾਂਦਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਪੁਲੀਸ ਬੁਲਾਰੇ ਨੇ ਕਿਹਾ ਨਾਅਰੇਬਾਜ਼ੀ ਕਰਕੇ, ਪ੍ਰਬੰਧਕਾਂ ਨੇ ਕਥਿਤ ਤੌਰ ‘ਤੇ ਕਾਨੂੰਨ ਵਿਵਸਥਾ ਦੀ ਸਥਿਤੀ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਸੋਨਪਾਹ-ਬੀਰਵਾਹ ਸੜਕ ਨੂੰ ਜਾਮ ਕਰ ਦਿੱਤਾ, ਜਿਸ ਨਾਲ ਜਨਤਾ ਨੂੰ ਰੁਕਾਵਟਾਂ ਆਈਆਂ। ਬੁਲਾਰੇ ਨੇ ਕਿਹਾ ਕਿ ਪੁਲੀਸ ਨੇ ਘਟਨਾ ਦਾ ਨੋਟਿਸ ਲਿਆ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 126(2) ਅਤੇ 189(6) ਦੇ ਤਹਿਤ ਬੀਰਵਾਹ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਸ਼ਾਮਲ ਲੋਕਾਂ ਵਿਰੁੱਧ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *