ਪਨਬੱਸ, ਪੀ.ਆਰ.ਟੀ.ਸੀ ਵਰਕਰਾਂ ਨੇ ਹੜਤਾਲ ਲਈ ਵਾਪਸ

ਚੰਡੀਗੜ੍ਹ, 3 ਅਪਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਰੋਡਵੇਜ਼ ਪਨਬੱਸ,ਪੀ.ਆਰ.ਟੀ.ਸੀ. ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੇ ਤਿੰਨ ਦਿਨਾਂ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਅਤੇ ਆਊਟਸੋਰਸਿੰਗ ਵਰਕਰਜ਼ ਯੂਨੀਅਨ ਨੇ 7 ਅਪਰੈਲ ਤੋਂ 9 ਅਪਰੈਲ ਤੱਕ ਐਲਾਨੀ ਹੜਤਾਲ ਮੁਲਤਵੀ ਕਰ ਦਿੱਤੀ ਹੈ। ਇਹ ਜਾਣਕਾਰੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦਿੱਤੀ।

ਭੁੱਲਰ ਨੇ ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੂੰ ਉਹਨਾਂ ਦੀਆਂ ਸੇਵਾਵਾਂ ਕਾਨੂੰਨ ਅਨੁਸਾਰ ਪੱਕਾ ਕਰਨ ਅਤੇ ਤਨਖ਼ਾਹਾਂ ਵਿੱਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚਲ ਰਹੀ ਹੈ। ਇਸ ਮੁਲਾਕਾਤ ਉਪਰੰਤ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੰਟਰੈਕਟ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਅੱਜ ਇਥੇ ਸਕੱਤਰੇਤ ਵਿਖੇ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕੰਟਰੈਕਚੂਅਲ ਅਤੇ ਆਉਣ ਸੋਰਸਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੜਾਅਵਾਰ ਢੰਗ ਨਾਲ ਕਾਨੂੰਨੀ ਪ੍ਰਕਿਰਿਆ ਆਪਣਾ ਕੇ ਪੱਕਾ ਕਰਨ, ਤਨਖ਼ਾਹਾਂ ਵਿੱਚ ਇਕਸਾਰਤਾ ਅਤੇ ਵਾਧੇ ਦੇ ਮਾਮਲੇ ਸਮਾਂਬੱਧ ਤਰੀਕੇ ਨਾਲ ਹੱਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਮਾਮਲਿਆਂ ਦੇ ਹੱਲ ਲਈ ਅਗਲੇ ਹਫਤੇ ਨਿੱਜੀ ਤੌਰ ‘ਤੇ ਐਡਵੋਕੇਟ ਜਨਰਲ ਅਤੇ ਵਿੱਤ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ।

ਇਸੇ ਤਰ੍ਹਾਂ ਠੇਕੇਦਾਰ ਵੱਲੋਂ ਈ.ਪੀ.ਐਫ. ਅਤੇ ਈ.ਐਸ.ਆਈ ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿੱਚ ਜਮ੍ਹਾਂ ਕਰਾਉਣ ਵਿੱਚ ਦੇਰੀ ਦਾ ਮਾਮਲਾ ਛੇਤੀ ਹੱਲ੍ਹ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਆਦਿ ਲੈਣ ਵਿੱਚ ਦਿੱਕਤ ਪੇਸ਼ ਆਵੇ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ‘ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ।

Leave a Reply

Your email address will not be published. Required fields are marked *